Advertisment

ਵੀਆਈਪੀ ਸੁਰੱਖਿਆ ਵਾਪਸ ਲੈਣ ਦੇ ਮਾਮਲੇ 'ਤੇ ਹਾਈਕੋਰਟ ਦੀ ਸਰਕਾਰ ਨੂੰ ਫਟਕਾਰ

author-image
ਜਸਮੀਤ ਸਿੰਘ
Updated On
New Update
ਵੀਆਈਪੀ ਸੁਰੱਖਿਆ ਵਾਪਸ ਲੈਣ ਦੇ ਮਾਮਲੇ 'ਤੇ ਹਾਈਕੋਰਟ ਦੀ ਸਰਕਾਰ ਨੂੰ ਫਟਕਾਰ
Advertisment
ਚੰਡੀਗੜ੍ਹ, 23 ਅਗਸਤ: ਪੰਜਾਬ ਸਰਕਾਰ ਵੱਲੋਂ ਵੀਆਈਪੀ ਸੁਰੱਖਿਆ ਵਾਪਸ ਲਏ ਦੇ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿੱਚ ਅੱਜ ਸੁਣਵਾਈ ਹੋਈ। ਅਦਾਲਤ ਨੇ ਵਕੀਲਾਂ ਦੀਆਂ ਦਲੀਲਾਂ ਸੁਣਨ ਮਗਰੋਂ ਪੰਜਾਬ ਸਰਕਾਰ ਨੂੰ ਵੀਆਈਪੀ ਸੁਰੱਖਿਆ ਵਾਪਸ ਲਏ ਜਾਣ ਦੇ ਮਾਮਲੇ ਵਿੱਚ ਨਵੇਂ ਤਰੀਕੇ ਤੇ ਨਵੇਂ ਸਿਰੇ ਤੋਂ ਸਮੀਖਿਆ ਕਰਨ ਦੇ ਹੁਕਮ ਦਿੱਤੇ। ਹਾਈ ਕੋਰਟ ਨੇ ਹੁਕਮ ਦਿੱਤਾ ਕਿ ਜਿਨ੍ਹਾਂ ਵੀਆਈਪੀਜ਼ ਦੀ ਸੁਰੱਖਿਆ ਘਟਾਈ ਜਾਂ ਵਧਾਈ ਗਈ ਹੈ ਉਸ ਦੀ ਨਵੇਂ ਤਰੀਕੇ ਨਾਲ ਸਮੀਖਿਆ ਕੀਤੀ ਜਾਵੇ।
Advertisment
publive-image ਅਦਾਲਤ ਦਾ ਕਹਿਣਾ ਕਿ ਸਮੀਖਿਆ ਕਰਦੇ ਸਮੇਂ ਇਸ ਵਿੱਚ ਰਾਜ ਅਤੇ ਕੇਂਦਰੀ ਏਜੰਸੀ ਦਾ ਇਨਪੁੱਟ ਵੀ ਲਿਆ ਜਾਣਾ ਚਾਹੀਦਾ ਹੈ। ਕੋਰਟ ਨੇ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਸਮੀਖਿਆ ਕਰਦੇ ਸਮੇਂ ਇਹ ਵੀ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ ਕਿ ਜਿਸ ਵਿਅਕਤੀ ਨੂੰ ਸੁਰੱਖਿਆ ਦਿੱਤੀ ਜਾਣੀ ਹੈ, ਉਸ ਦਾ ਪੱਖ ਵੀ ਲਿਆ ਜਾਵੇ। publive-image ਹਾਈਕੋਰਟ ਨੇ ਅੱਗੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਸੁਰੱਖਿਆ ਸਮੀਖਿਆ ਪੂਰੀ ਹੋਣ ਤੱਕ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੀ ਜਾਵੇ। ਅਦਾਲਤ ਨੇ ਆਦੇਸ਼ ਦਿੱਤਾ ਕਿ ਜਿਨ੍ਹਾਂ ਨੂੰ ਸੁਰੱਖਿਆ ਨਹੀਂ ਦਿੱਤੀ ਗਈ, ਉਨ੍ਹਾਂ ਨੂੰ ਇੱਕ-ਇੱਕ ਸੁਰੱਖਿਆ ਕਰਮਚਾਰੀ ਦਿੱਤਾ ਜਾਵੇ। publive-image ਅਦਾਲਤ ਨੇ ਇਹ ਵੀ ਦੱਸਿਆ ਕਿ ਸੁਰੱਖਿਆ ਵਾਪਸ ਲੈਣ ਦੇ ਕਾਗ਼ਜ਼ਾਤ ਵੱਖ-ਵੱਖ ਕਾਰਨਾਂ ਕਰ ਕੇ ਕਈ ਵਾਰ ਜਨਤਕ ਕੀਤੇ ਗਏ ਸਨ, ਜਿਸ ਕਾਰਨ ਜਿਨ੍ਹਾਂ ਨੂੰ ਸੁਰੱਖਿਆ ਦਿੱਤੀ ਗਈ ਸੀ, ਉਹ ਹੋਰ ਖ਼ਤਰੇ ਵਿਚ ਆ ਗਏ ਸਨ। ਅਦਾਲਤ ਨੇ ਇਸ ਬਾਰੇ ਕਿਹਾ ਹੈ ਕਿ ਭਵਿੱਖ ਵਿੱਚ ਇਸ ਦਾ ਧਿਆਨ ਰੱਖਿਆ ਜਾਵੇ। ਇਹ ਵੀ ਪੜ੍ਹੋ: ਆਈ.ਈ.ਡੀ ਬੰਬ ਪਲਾਂਟ ਮਾਮਲੇ 'ਚ ਪੰਜਵੀਂ ਗ੍ਰਿਫ਼ਤਾਰੀ, ਇਨ੍ਹਾਂ ਦਹਿਸ਼ਤਗਰਦਾਂ ਦੀ ਸ਼ਮੂਲੀਅਤ ਆਈ ਸਾਹਮਣੇ: ਸੂਤਰ publive-image -PTC News-
punjab-government high-court punjabi-news security central-agencies re-examine
Advertisment

Stay updated with the latest news headlines.

Follow us:
Advertisment