ਦੇਸ਼

ਤਲਾਕ ਦੌਰਾਨ ਪਤਨੀ ਦੀ ਕਾਲ ਰਿਕਾਰਡ ਸਬੂਤ ਦੇ ਤੌਰ ਪੇਸ਼ ਕਰਨ 'ਤੇ ਜਾਣੋ ਹਾਈ ਕੋਰਟ ਦਾ ਵੱਡਾ ਫੈਸਲਾ

By Riya Bawa -- December 12, 2021 12:06 pm

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਵੱਡਾ ਫੈਸਲਾ ਕੀਤਾ ਹੈ ਕਿ ਪਤਨੀ ਦਾ ਨੈਗੇਟਿਵ ਅਕਸ ਵਿਖਾਉਣ ਲਈ ਉਸ ਦੀ ਸਹਿਮਤੀ ਤੋਂ ਬਗੈਰ ਉਸ ਦੀਆਂ ਫ਼ੋਨ ਕਾਲਾਂ ਨੂੰ ਰਿਕਾਰਡ ਕਰਨਾ ਉਸ ਦੀ ਨਿੱਜਤਾ ਦੀ ਉਲੰਘਣਾ ਹੈ। ਹਾਈ ਕੋਰਟ ਨੇ ਫੈਮਿਲੀ ਕੋਰਟ ਦੇ ਉਨ੍ਹਾਂ ਹੁਕਮਾਂ ਨੂੰ ਵੀ ਰੱਦ ਕਰ ਦਿੱਤਾ, ਜਿਸ ਤਹਿਤ ਬਠਿੰਡਾ ਫੈਮਿਲੀ ਕੋਰਟ ਨੇ ਇਸ ਕਾਲ ਰਿਕਾਰਡਿੰਗ ਨੂੰ ਸਬੂਤ ਮੰਨਿਆ ਸੀ।

Punjab Haryana High Court, orbit buses बादल परिवार पंजाब हरियाणा हाईरकोर्ट ऑर्बिट बसें

ਜਾਣੋ ਮਾਮਲਾ
ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਦੇ ਹੋਏ ਔਰਤ ਨੇ ਦੱਸਿਆ ਕਿ ਉਸ ਦਾ ਪਤੀ ਨਾਲ ਝਗੜਾ ਚੱਲ ਰਿਹਾ ਹੈ। ਇਸੇ ਝਗੜੇ ਕਾਰਨ ਪਤੀ ਨੇ 2017 'ਚ ਬਠਿੰਡਾ ਦੀ ਫੈਮਿਲੀ ਕੋਰਟ 'ਚ ਤਲਾਕ ਲਈ ਕੇਸ ਦਾਇਰ ਕੀਤਾ ਸੀ। ਇਸ ਦੌਰਾਨ ਉਸ ਨੇ ਆਪਣੀ ਤੇ ਪਟੀਸ਼ਨਕਰਤਾ ਵਿਚਕਾਰ ਹੋਈ ਗੱਲਬਾਤ ਦੀ ਰਿਕਾਰਡਿੰਗ ਸਬੂਤ ਵਜੋਂ ਪੇਸ਼ ਕੀਤੀ ਸੀ। ਫੈਮਿਲੀ ਕੋਰਟ ਨੇ ਇਸ ਨੂੰ ਸਵੀਕਾਰ ਕਰ ਲਿਆ, ਜੋ ਨਿਯਮਾਂ ਮੁਤਾਬਕ ਠੀਕ ਨਹੀਂ।

ਇਸ 'ਤੇ ਪਤੀ ਦੀ ਤਰਫੋਂ ਦਲੀਲ ਦਿੱਤੀ ਗਈ ਕਿ ਉਸ ਨੂੰ ਇਹ ਸਾਬਤ ਕਰਨਾ ਹੋਵੇਗਾ ਕਿ ਪਤਨੀ ਬੇਰਹਿਮ ਹੈ ਤੇ ਇਹ ਗੱਲਬਾਤ ਉਸ ਦਾ ਸਬੂਤ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਸ 'ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਕੋਈ ਵਿਅਕਤੀ ਕਿਸੇ ਦੇ ਨਿੱਜਤਾ ਦੇ ਅਧਿਕਾਰ ਦੀ ਉਲੰਘਣਾ ਕਿਵੇਂ ਕਰ ਸਕਦਾ ਹੈ।

Call Recording 1

-PTC News

  • Share