ਮੁੱਖ ਖਬਰਾਂ

ਪੰਜਾਬ 'ਚ ਟਰੈਕਟਰ ਰੈਲੀਆਂ ਨੂੰ ਲੈ ਕੇ ਹਾਈਕੋਰਟ ਨੇ ਲਿਆ ਸਖ਼ਤ ਨੋਟਿਸ , ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

By Shanker Badra -- October 05, 2020 3:10 pm -- Updated:Feb 15, 2021

ਪੰਜਾਬ 'ਚ ਟਰੈਕਟਰ ਰੈਲੀਆਂ ਨੂੰ ਲੈ ਕੇ ਹਾਈਕੋਰਟ ਨੇ ਲਿਆ ਸਖ਼ਤ ਨੋਟਿਸ , ਪੰਜਾਬ ਸਰਕਾਰ ਤੋਂ ਮੰਗਿਆ ਜਵਾਬ:ਚੰਡੀਗੜ੍ਹ : ਪੰਜਾਬ 'ਚ ਜਾਰੀ ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਦਾ ਮਾਮਲਾ ਹਾਈਕੋਰਟ ਪਹੁੰਚਿਆ ਹੈ। ਪੰਜਾਬ ਵਿੱਚ ਹੋ ਰਹੀਆਂ ਟਰੈਕਟਰ ਰੈਲੀਆਂ ਨੂੰ ਲੈ ਕੇ ਵਕੀਲਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ ,ਜਿਸ ਨੂੰ ਲੈ ਕੇ ਹਾਈਕੋਰਟ ਵੀ ਸਖ਼ਤੀ ਕਰਨ ਦੇ ਮੂਡ ਵਿੱਚ ਦਿਖਾਈ ਦੇ ਰਹੀ ਹੈ।

ਪੰਜਾਬ 'ਚ ਹੋ ਰਹੀਆਂ ਟਰੈਕਟਰ ਰੈਲੀਆਂ ਨੂੰ ਲੈ ਕੇ ਹਾਈਕੋਰਟ ਨੇ ਲਿਆ ਸਖ਼ਤ ਨੋਟਿਸ , ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਜਾਣਕਾਰੀ ਅਨੁਸਾਰ ਐਤਵਾਰ ਤੋਂ ਪੰਜਾਬ ਵਿੱਚ ਰਾਹੁਲ ਗਾਂਧੀ ਵੱਲੋਂ ਟਰੈਕਟਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਖਿਲਾਫ਼ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਐੱਚ.ਸੀ ਅਰੋੜਾ ਸਮੇਤ ਕਈ ਵਕੀਲਾਂ ਨੇ ਅਦਾਲਤ ਵਿੱਚ ਪੁਟੀਸ਼ਨ ਦਾਇਰ ਕੀਤੀ ਹੈ। 100 ਤੋਂ ਵੱਧ ਲੋਕਾਂ ਦੇ ਇਕੱਠ ਕਰਨ ਨੂੰ ਅਨਲੋਕ -4 ਅਤੇ 5 ਦੀਆਂ ਹਦਾਇਤਾਂ ਦੀ ਉਲੰਘਣਾ ਦੱਸਿਆ ਗਿਆ ਹੈ।

ਪੰਜਾਬ 'ਚ ਹੋ ਰਹੀਆਂ ਟਰੈਕਟਰ ਰੈਲੀਆਂ ਨੂੰ ਲੈ ਕੇ ਹਾਈਕੋਰਟ ਨੇ ਲਿਆ ਸਖ਼ਤ ਨੋਟਿਸ , ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਜਿਸ ਤੋਂ ਬਾਅਦਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਪਣਾ ਫ਼ੈਸਲਾ ਸੁਣਾਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਟਰੈਕਟਰ ਰੈਲੀਆਂ ਕਿਉਂ ਕਾਰਵਾਈਆਂ ਜਾ ਰਹੀਆਂ ਹਨ। ਇਸ ਦੇ ਲਈਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ। ਇਸ ਦੇ ਨਾਲ ਹੀ ਟਰੈਕਟਰ ਰੈਲੀ ਦੀਆਂ ਤਸਵੀਰਾਂ ਨਾਲ ਜਵਾਬ ਦਾਖ਼ਲ ਕਰਨ ਦਾ ਆਦੇਸ਼ ਦਿੱਤਾ ਗਿਆ ਹੈ।

ਪੰਜਾਬ 'ਚ ਹੋ ਰਹੀਆਂ ਟਰੈਕਟਰ ਰੈਲੀਆਂ ਨੂੰ ਲੈ ਕੇ ਹਾਈਕੋਰਟ ਨੇ ਲਿਆ ਸਖ਼ਤ ਨੋਟਿਸ , ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਟਰੈਕਟਰ ਰੈਲੀ ਸਮੇਤ ਸਿਆਸੀ ਰੈਲੀਆਂ 'ਤੇ ਰੋਕ ਲਾਉਣ ਲਈ ਜਨਹਿਤ ਪੁਟੀਸ਼ਨ ਹਾਈਕੋਰਟ 'ਚ ਦਾਇਰ ਕੀਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਕੱਲ ਹੋਵੇਗੀ। ਦੱਸ ਦੇਈਏ ਕਿ ਕਾਂਗਰਸ ਪਾਰਟੀ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ ਹੈ। ਕਾਂਗਰਸ ਦੀ 'ਖੇਤੀ ਬਚਾਓ ਯਾਤਰਾ' ਦੌਰਾਨ ਰਾਹੁਲ ਗਾਂਧੀ ਅੱਜ ਸੰਗਰੂਰ ਤੋਂ ਆਪਣੀ ਟਰੈਕਟਰ ਰੈਲੀ ਕੱਢ ਰਹੇ ਹਨ ਤੇ ਕੱਲ ਮੋਗੇ ਤੋਂ ਕੱਢੀ ਗਈ ਸੀ।
-PTCNews