Fri, Apr 26, 2024
Whatsapp

ਉੱਚ ਸਿੱਖਿਆ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ : ਮੀਤ ਹੇਅਰ

Written by  Ravinder Singh -- October 10th 2022 06:51 PM -- Updated: October 10th 2022 06:52 PM
ਉੱਚ ਸਿੱਖਿਆ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ : ਮੀਤ ਹੇਅਰ

ਉੱਚ ਸਿੱਖਿਆ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ : ਮੀਤ ਹੇਅਰ

ਚੰਡੀਗੜ੍ਹ : ਸਿੱਖਿਆ ਖੇਤਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਜਿਸ ਵੱਲ ਸਰਕਾਰ ਵਿਸ਼ੇਸ਼ ਤਵੱਜੋਂ ਦੇ ਰਹੀ ਹੈ। ਸੂਬੇ ਦੇ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਉਚ ਸਿੱਖਿਆ ਖੇਤਰ ਵਿੱਚ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਹ ਗੱਲ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਯੂਨੀਵਰਸਿਟੀ ਵਿਖੇ ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਵੱਲੋਂ ਰੱਖੇ ਇਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਹੀ। ਉਚ ਸਿੱਖਿਆ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ : ਮੀਤ ਹੇਅਰਉਚੇਰੀ ਸਿੱਖਿਆ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਛੇ ਮਹੀਨਿਆਂ ਦੇ ਹੀ ਥੋੜ੍ਹੇ ਸਮੇਂ ਅੰਦਰ ਉਚ ਸਿੱਖਿਆ ਖੇਤਰ 'ਚ ਕਈ ਪੁਲਾਂਘਾ ਪੁੱਟੀਆਂ ਹਨ। ਪਿਛਲੇ ਛੇ ਸਾਲਾ ਤੋਂ ਚੱਲੀ ਆ ਰਹੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਯੂਨੀਵਰਸਿਟੀ-ਕਾਲਜਾਂ ਦੇ ਅਧਿਆਪਕਾਂ ਨੂੰ ਯੂ.ਜੀ.ਸੀ. ਸਕੇਲ ਦਿੱਤੇ ਗਏ। ਪਿਛਲੇ ਲੰਬੇ ਸਮੇਂ ਤੋਂ ਕਾਲਜਾਂ 'ਚ ਭਰਤੀ ਨਾ ਹੋਣ ਕਾਰਨ ਗੈਸਟ ਫੈਕਲਟੀ ਤੇ ਪਾਰਟ ਟਾਈਮ ਲੈਕਚਰਾਰਾਂ ਸਹਾਰੇ ਹੀ ਬਹੁਤੇ ਕਾਲਜ ਚੱਲ ਰਹੇ ਹਨ। ਸਰਕਾਰ ਵੱਲੋਂ ਇਨਾਂ ਅਧਿਆਪਕਾਂ ਦੇ ਮਿਹਨਤਾਨੇ 'ਚ ਵੀ ਵਾਧਾ ਕੀਤਾ ਗਿਆ। ਇਸ ਤੋਂ ਇਲਾਵਾ ਇਸ ਕਾਡਰ ਛੁੱਟੀਆਂ ਆਦਿ ਦੀਆਂ ਸਹੂਲਤਾਂ ਦਿੱਤੀਆਂ ਗਈਆਂ। ਇਹ ਵੀ ਪੜ੍ਹੋ : ਖੇਤੀ ਮੰਤਰੀ ਨੇ ਵਾਤਾਵਰਣ ਦੀ ਸੰਭਾਲ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਹਿਯੋਗ ਮੰਗਿਆ ਪੂਟਾ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਬਹਾਲ ਕਰਨ ਸਬੰਧੀ ਮੰਗ ਉਤੇ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪਹਿਲਾਂ ਹੀ ਸੂਬੇ ਦੇ ਮੁੱਖ ਸਕੱਤਰ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਉਤੇ ਸੰਭਾਵਨਾਵਾਂ ਤਲਾਸ਼ਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਪੂਟਾ ਵੱਲੋਂ ਉਚੇਰੀ ਸਿੱਖਿਆ ਮੰਤਰੀ ਦਾ ਸਨਮਾਨ ਕੀਤਾ ਗਿਆ। ਐਸੋਸੀਏਸ਼ਨ ਦੇ ਪ੍ਰਧਾਨ ਮ੍ਰਿਤਿੁੰਜੇ ਕੁਮਾਰ ਨੇ ਮੀਤ ਹੇਅਰ ਦਾ ਸਵਾਗਤ ਕਰਦਿਆਂ ਸੂਬਾ ਸਰਕਾਰ ਦਾ ਧੰਨਵਾਦ ਕੀਤਾ ਜਿਨਾਂ ਪਿਛਲੇ ਛੇ ਸਾਲਾਂ ਤੋਂ ਕਾਲਜ-ਯੂਨੀਵਰਸਿਟੀ ਅਧਿਆਪਕਾਂ ਦੀ ਮੰਗ ਨੂੰ ਪੂਰਾ ਕਰਦਿਆਂ ਯੂ.ਜੀ.ਸੀ. ਸਕੇਲ ਦਿੱਤੇ। ਉਨਾਂ ਮੁੱਖ ਮੰਤਰੀ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਵੀ ਉਚੇਚਾ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਤੇ ਨਰਿੰਦਰ ਸਵਨਾ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਗੋਲਡੀ ਖਰੜ, ਪੂਟਾ ਤਰਫੋਂ ਅਮਰਜੀਤ ਸਿੰਘ ਨੌਰਾ, ਨਵਦੀਪ ਗੋਇਲ, ਰੌਣਕੀ ਰਾਮ, ਜਤਿੰਦਰ ਗਰੋਵਰ, ਰਜਤ ਸੰਧੀਰ, ਦਲਵਿੰਦਰ ਸਿੰਘ, ਕੇਸ਼ਵ ਮਲਹੋਤਰਾ, ਯੋਗਰਾਜ ਅੰਗਰੀਸ਼, ਸੈਨੇਟ ਮੈਂਬਰ ਸੰਦੀਪ ਕਟਾਰੀਆ, ਸ਼ਮਿੰਦਰ ਸੰਧੂ ਤੇ ਗੁਰਮੀਤ ਸਿੰਘ ਅਤੇ ਸਾਬਕਾ ਵਿਦਿਆਰਥੀ ਆਗੂ ਡਾ.ਭੁਪਿੰਦਰ ਸਿੰਘ ਬਾਠ ਵੀ ਹਾਜ਼ਰ ਸਨ। -PTC News  


Top News view more...

Latest News view more...