Thu, Sep 10, 2026
Whatsapp

ਪੁਲਿਸ ਮੁਲਾਜ਼ਮ ਦੀ ਗੱਡੀ ਨਾਲ ਵਾਪਰੇ ਹਾਦਸੇ ਤੋਂ ਬਾਅਦ ਲੋਕਾਂ ਨੇ ਹਾਈਵੇਅ ਕੀਤਾ ਜਾਮ

Reported by:  PTC News Desk  Edited by:  Riya Bawa -- October 18th 2021 03:40 PM
ਪੁਲਿਸ ਮੁਲਾਜ਼ਮ ਦੀ ਗੱਡੀ ਨਾਲ ਵਾਪਰੇ ਹਾਦਸੇ ਤੋਂ ਬਾਅਦ ਲੋਕਾਂ ਨੇ ਹਾਈਵੇਅ ਕੀਤਾ ਜਾਮ

ਪੁਲਿਸ ਮੁਲਾਜ਼ਮ ਦੀ ਗੱਡੀ ਨਾਲ ਵਾਪਰੇ ਹਾਦਸੇ ਤੋਂ ਬਾਅਦ ਲੋਕਾਂ ਨੇ ਹਾਈਵੇਅ ਕੀਤਾ ਜਾਮ

ਜਲੰਧਰ: ਜਲੰਧਰ-ਫਗਵਾੜਾ ਹਾਈਵੇਅ 'ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਇਹ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਇੱਕ ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੂਜੀ ਗੰਭੀਰ ਰੂਪ 'ਚ ਜ਼ਖਮੀ ਹੈ। ਦੱਸ ਦੇਈਏ ਕਿ ਸਵੇਰੇ ਕਰੀਬ ਸਾਢੇ ਅੱਠ ਵਜੇ ਦੋ ਲੜਕੀਆਂ ਨੂੰ ਧਨੋਵਾਲੀ ਪਿੰਡ ਕੋਲ ਸੜਕ ਪਾਰ ਕਰਦੇ ਸਮੇਂ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਇਸ ਵਿੱਚ ਇੱਕ ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੂਜੀ ਗੰਭੀਰ ਰੂਪ 'ਚ ਜ਼ਖਮੀ ਹੈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਹੈ। ਇਸ ਘਟਨਾ ਮਗਰੋਂ ਲੋਕਲ ਲੋਕਾਂ ਨੇ ਹਾਈਵੇਅ ਜਾਮ ਕਰ ਦਿੱਤਾ ਜਿਸ ਨਾਲ ਟ੍ਰੈਫਿਕ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ। ਘਟਨਾ ਮਗਰੋਂ ਲੋਕਲ ਲੋਕ ਇਕੱਠੇ ਹੋ ਗਏ ਤੇ ਹਾਈਵੇਅ ਜਾਮ ਕਰ ਦਿੱਤਾ। ਉਹ ਧਰਨੇ ਤੇ ਬੈਠ ਗਏ ਤੇ ਕਾਰ ਚਾਲਕ ਖਿਲਾਫ ਕਾਰਵਾਈ ਦੀ ਮੰਗ ਕਰਨ ਲੱਗੇ ਜਿਸ ਨਾਲ ਜਲੰਧਰ ਕੈਂਟ ਤੱਕ ਭਾਰੀ ਟ੍ਰੈਫਿਕ ਜਾਮ ਲੱਗ ਗਿਆ। ਜਲੰਧਰ ਪੁਲਿਸ ਲੋਕਾਂ ਨਾਲ ਗੱਲਬਾਤ ਕਰਕੇ ਟ੍ਰੈਫਿਕ ਚਾਲੂ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਹੈ।   ਮ੍ਰਿਤਕ ਦੀ ਪਛਾਣ ਨਵਜੋਤ ਕੌਰ ਵਾਸੀ ਪਿੰਡ ਧਨੋਵਾਲੀ ਵਜੋਂ ਹੋਈ ਹੈ। ਦੋਨੋਂ ਇੱਕ ਕਾਰ ਸ਼ੋਅਰੂਮ 'ਚ ਕੰਮ ਕਰਦੀਆਂ ਸੀ ਤੇ ਸਵੇਰੇ ਪੈਦਲ ਕੰਮ 'ਤੇ ਜਾ ਰਹੀਆਂ ਸੀ ਜਦੋਂ ਇਹ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਦੇ ਮੁਤਾਬਿਕ ਹੁਸ਼ਿਆਰਪੁਰ ਨੰਬਰ ਬ੍ਰੇਜ਼ਾ ਗੱਡੀ ਨੇ ਟੱਕਰ ਮਾਰੀ, ਉਹ ਪੰਜਾਬ ਪੁਲਿਸ ਮੁਲਾਜ਼ਮ ਅੰਮ੍ਰਿਤਪਾਲ ਸਿੰਘ ਦੀ ਸੀ ਜਿਸ ਨੂੰ ਪੁਲਿਸ ਗ੍ਰਿਫ਼ਤਾਰ ਕਰ ਲਿਆ ਹੈ। ਹੁਸ਼ਿਆਰਪੁਰ ਵਾਸੀ ਅੰਮ੍ਰਿਤਪਾਲ ਹਰੀਕੇ ਪੱਤਣ ਤਾਇਨਾਤ ਹੈ। -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK