ਭਾਖੜਾ ਡੈਮ 'ਚ ਪਾਣੀ ਦਾ ਪੱਧਰ ਘੱਟਿਆ, ਡੈਮ ਦੇ ਫਲੱਡ ਗੇਟ ਹੋਏ ਬੰਦ
Punjab News: ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਲਈ ਹਾਲ ਹੀ ਵਿੱਚ ਰਾਹਤ ਦੀ ਖ਼ਬਰ ਆਈ ਹੈ। ਭਾਖੜਾ ਡੈਮ ਵੱਲੋਂ ਫਲੱਡ ਗੇਟ ਬੰਦ ਕਰ ਦਿੱਤੇ ਗਏ ਹਨ। ਇਸ ਸਮੇਂ ਭਾਖੜਾ ਡੈਮ ਵਿੱਚ ਪਾਣੀ ਦਾ ਵਹਾਅ ਆਮ ਵਾਂਗ ਹੋ ਗਿਆ ਹੈ। ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਪ੍ਰਬੰਧਕੀ ਬੋਰਡ ਨੇ ਇਨ੍ਹਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ।
ਇਸ ਤੋਂ ਪਹਿਲਾਂ 14 ਅਗਸਤ ਨੂੰ ਸ਼ਾਮ ਨੂੰ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹੇ ਗਏ ਸਨ। ਇਸ ਤੋਂ ਬਾਅਦ ਰੂਪਨਗਰ ਦੀ ਨਦੀ ਦੇ ਆਲੇ-ਦੁਆਲੇ ਦੇ 25 ਤੋਂ 30 ਪਿੰਡਾਂ ਵਿੱਚ ਹੜ੍ਹ ਵਰਗੀ ਸਥਿਤੀ ਬਣ ਗਈ ਸੀ। ਖੇਤਾਂ ਸੜਕਾਂ ਸਮੇਤ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ, ਜਿਸ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ।
ਕਿਸਾਨ ਜਥੇਬੰਦੀਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਰੂਪਨਗਰ ਵਿੱਚ 100 ਕਰੋੜ ਦਾ ਨੁਕਸਾਨ ਹੋਣ ਦਾ ਖਦਸ਼ਾ ਪ੍ਰਗਟ ਕਰਦਿਆਂ ਲੋਕਾਂ ਨੂੰ ਮੁਆਵਜ਼ੇ ਦੀ ਮੰਗ ਕੀਤੀ ਸੀ। ਇਸ ਦੌਰਾਨ ਪ੍ਰਸ਼ਾਸਨ ਸਮੇਤ ਸਮਾਜਿਕ ਜਥੇਬੰਦੀਆਂ ਨੇ ਰਾਹਤ ਕਾਰਜ ਜਾਰੀ ਰੱਖਿਆ।
- PTC NEWS