ਦੇਸ਼

ਹਿਮਾਚਲ ਦੇ ਚੰਬਾ 'ਚ ਡੂੰਘੀ ਖੱਡ 'ਚ ਡਿੱਗੀ ਗੱਡੀ, 4 ਲੋਕਾਂ ਦੀ ਮੌਤ

By Jashan A -- October 07, 2019 10:43 am

ਹਿਮਾਚਲ ਦੇ ਚੰਬਾ 'ਚ ਡੂੰਘੀ ਖੱਡ 'ਚ ਡਿੱਗੀ ਗੱਡੀ, 4 ਲੋਕਾਂ ਦੀ ਮੌਤ,ਚੰਬਾ: ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲੇ ਦੇ ਭਰਮੌਰ ਖੇਤਰ ਇਕ ਦਰਦਨਾਕ ਸੜਕ ਹਾਦਸਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਇੱਥੇ ਇਕ ਬੋਲੇਰੋ ਕੈਂਪਰ 600 ਫੁੱਟ ਹੇਠਾਂ ਖੱਡ 'ਚ ਡਿੱਗ ਗਈ, ਜਿਸ 'ਚ ਸਵਾਰ 4 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ।

Road Accidentਜਿਨ੍ਹਾਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਸ਼ਨਾਖਤ ਰਾਜਿੰਦਰ ਕੁਮਾਰ (30), ਰਮੇਸ਼ ਕੁਮਾਰ (34), ਸੰਜੀਵ ਕੁਮਾਰ (30) ਅਤੇ ਸੁਰਿੰਦਰ ਕੁਮਾਰ (34) ਦੇ ਰੂਪ ਵਿਚ ਕੀਤੀ ਗਈ ਹੈ।

ਹੋਰ ਪੜ੍ਹੋ:ਬੱਸ-ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ, 4 ਲੋਕਾਂ ਦੀ ਮੌਤ, 10 ਜ਼ਖਮੀ

Road Accidentਫਿਲਹਾਲ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਬੇ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹਾਦਸੇ 'ਚ 4 ਲੋਕਾਂ ਦੀ ਮੌਤ 'ਤੇ ਡੂੰਘਾ ਦੁੱਖ ਜ਼ਾਹਰ ਕੀਤਾ ਹੈ।

-PTC News

  • Share