ਦੇਸ਼

ਵੱਡੀ ਖਬਰ: ਹਿਮਾਚਲ ਦੇ ਕੁੱਲੂ 'ਚ ਡੂੰਘੀ ਖੱਡ 'ਚ ਡਿੱਗੀ ਬੱਸ, 20 ਲੋਕਾਂ ਦੀ ਮੌਤ

By Jashan A -- June 20, 2019 6:06 pm -- Updated:Feb 15, 2021

ਵੱਡੀ ਖਬਰ: ਹਿਮਾਚਲ ਦੇ ਕੁੱਲੂ 'ਚ ਡੂੰਘੀ ਖੱਡ 'ਚ ਡਿੱਗੀ ਬੱਸ, 20 ਲੋਕਾਂ ਦੀ ਮੌਤ,ਕੁੱਲੂ: ਹਿਮਾਚਲ ਪ੍ਰਦੇਸ਼ ਦੇ ਕੁੱਲੂ 'ਚ ਅੱਜ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਥੇ ਇੱਕ ਪ੍ਰਾਈਵੇਟ ਬੱਸ ਡੂੰਘੀ ਖੱਡ 'ਚ ਡਿੱਗ ਗਈ। ਜਿਸ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ 20 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ।

ਹਾਦਸੇ ਵਾਲੇ ਸਥਾਨ 'ਤੇ ਮੌਜੂਦ ਲੋਕਾਂ ਅਤੇ ਪ੍ਰਸ਼ਾਸ਼ਨ ਨੇ ਰੈਸਕਿਊ ਆਪਰੇਸ਼ਨ ਸ਼ੁਰੂ ਕਰ ਦਿੱਤਾ ਹੈ ਅਤੇ ਜ਼ਖਮੀ ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।

ਹੋਰ ਪੜ੍ਹੋ: ਬਿਹਾਰ ਦੇ ਔਰੰਗਾਬਾਦ 'ਚ ਲੂ ਦਾ ਕਹਿਰ, 30 ਲੋਕਾਂ ਦੀ ਹੋਈ ਮੌਤ

ਬੱਸ 'ਚ 45-50 ਯਾਤਰੀ ਸੀ।ਮਿਲੀ ਜਾਣਕਾਰੀ ਮੁਤਾਬਕ ਕੁੱਲੂ ਜ਼ਿਲੇ 'ਚ ਬੰਜਾਰ ਤੋਂ ਗਾੜਾਗੁਸ਼ੈਲੀ ਜਾ ਰਹੀ ਇੱਕ ਪ੍ਰਾਈਵੇਟ ਬੱਸ ਬਹੋਟ ਮੋੜ ਕੋਲ ਡੂੰਘੀ ਖੱਡ 'ਚ ਡਿੱਗ ਗਈ। ਫਿਲਹਾਲ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News