ਹਿਮਾਚਲ ਪ੍ਰਦੇਸ਼ ਅਤੇ ਚੀਨ ਦੇ ਤਾਈਵਾਨ 'ਚ ਲੱਗੇ ਭੂਚਾਲ ਦੇ ਝਟਕੇ
ਹਿਮਾਚਲ ਪ੍ਰਦੇਸ਼ ਅਤੇ ਚੀਨ ਦੇ ਤਾਈਵਾਨ 'ਚ ਲੱਗੇ ਭੂਚਾਲ ਦੇ ਝਟਕੇ:ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਕਿਨੌਰ ਜ਼ਿਲ੍ਹੇ 'ਚ ਅੱਜ ਦੁਪਹਿਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ।ਜਾਣਕਾਰੀ ਅਨੁਸਾਰ ਰਿਕਟਰ ਸਕੇਲ 'ਤੇ ਇਸ ਦੀ ਤੀਬਰਤਾ 2.8 ਮਾਪੀ ਗਈ ਹੈ।
[caption id="attachment_266661" align="aligncenter" width="300"]
ਹਿਮਾਚਲ ਪ੍ਰਦੇਸ਼ ਅਤੇ ਚੀਨ ਦੇ ਤਾਈਵਾਨ 'ਚ ਲੱਗੇ ਭੂਚਾਲ ਦੇ ਝਟਕੇ[/caption]
ਇਸ ਭੂਚਾਲ ਕਾਰਨ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।ਮੌਸਮ ਵਿਭਾਗ ਅਨੁਸਾਰ ਭੂਚਾਲ ਦੇ ਝਟਕੇ 12.01 ਵਜੇ ਮਹਿਸੂਸ ਕੀਤੇ ਗਏ ਹਨ।
[caption id="attachment_266659" align="aligncenter" width="300"] ਇਸ ਭੂਚਾਲ ਕਾਰਨ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।[/caption]
ਇਸ ਤੋਂ ਇਲਾਵਾ ਅੱਜ ਸਵੇਰੇ ਚੀਨ ਦੇ ਤਾਈਵਾਨ ਦੇ ਤਾਈਤੁੰਗ ਕਾਊਂਟੀ ਨੇੜੇ ਸਮੁੰਦਰੀ ਖੇਤਰ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।ਓਥੇ ਭੂਚਾਲ ਦੀ ਤੀਬਰਤਾ 5.3 ਮਾਪੀ ਗਈ ਹੈ।
-PTCNews