Advertisment

ਹਿਮਾਚਲ 'ਚ ਭਾਰੀ ਬਾਰਿਸ਼ ਦਾ ਕਹਿਰ, ਇਹਨਾਂ 2 ਜ਼ਿਲ੍ਹਿਆਂ 'ਚ ਸੋਮਵਾਰ ਦੀ ਛੁੱਟੀ ਦਾ ਐਲਾਨ

author-image
Jashan A
Updated On
New Update
ਹਿਮਾਚਲ 'ਚ ਭਾਰੀ ਬਾਰਿਸ਼ ਦਾ ਕਹਿਰ, ਇਹਨਾਂ 2 ਜ਼ਿਲ੍ਹਿਆਂ 'ਚ ਸੋਮਵਾਰ ਦੀ ਛੁੱਟੀ ਦਾ ਐਲਾਨ
Advertisment
ਹਿਮਾਚਲ 'ਚ ਭਾਰੀ ਬਾਰਿਸ਼ ਦਾ ਕਹਿਰ, ਇਹਨਾਂ 2 ਜ਼ਿਲ੍ਹਿਆਂ 'ਚ ਸੋਮਵਾਰ ਦੀ ਛੁੱਟੀ ਦਾ ਐਲਾਨ ,ਕੁੱਲੂ: ਹਿਮਾਚਲ ਪ੍ਰਦੇਸ਼ 'ਚ ਭਾਰੀ ਬਾਰਿਸ਼ ਨੇ ਕਹਿਰ ਮਚਾਇਆ ਹੋਇਆ ਹੈ, ਜਿਸ ਨੂੰ ਦੇਖਦੇ ਹੋਏ ਸ਼ਿਮਲਾ ਅਤੇ ਕੁੱਲੂ 'ਚ ਸਾਰੇ ਵਿਦਿਅਕ ਸੰਸਥਾਵਾਂ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਹੈ। https://twitter.com/ANI/status/1163031274409353218 ਇਸ ਸਬੰਧ 'ਚ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਆਦੇਸ਼ ਜਾਰੀ ਕਰ ਦਿੱਤੇ ਹਨ। ਮਿਲੀ ਜਾਣਕਾਰੀ ਮੁਤਾਬਕ ਸ਼ਿਮਲਾ ਅਤੇ ਕੁੱਲੂ ਦੇ ਸਾਰੇ ਸਰਕਾਰੀ, ਨਿੱਜੀ ਅਤੇ ਕਾਨਵੈਂਟ ਸਕੂਲ, ਯੂਨੀਵਰਸਿਟੀ, ਕਾਲਜ, ਆਈ ਟੀ ਆਈ ਅਤੇ ਆਂਗਣਵਾੜੀ ਕੇਂਦਰ ਬੰਦ ਰਹਿਣਗੇ। ਹੋਰ ਪੜ੍ਹੋ:ਪੰਜਾਬ ਦੇ ਇਸ ਜ਼ਿਲ੍ਹੇ 'ਚ ਹੋਇਆ ਕੱਲ੍ਹ ਦੀ ਛੁੱਟੀ ਦਾ ਹੋਇਆ ਐਲਾਨ ਉਥੇ ਹੀ ਪ੍ਰਸ਼ਾਸਨ ਨੇ ਨਦੀਆਂ ਅਤੇ ਨਾਲਿਆਂ ਦੇ ਕਿਨਾਰੇ ਨਾ ਜਾਣ ਦੀ ਹਦਾਇਤ ਦਿੱਤੀ ਹੈ। ਮੂਸਲਾਧਾਰ ਬਾਰਿਸ਼ ਨੇ ਹਿਮਾਚਲ ਦੇ ਕਈ ਇਲਾਕਿਆਂ 'ਚ ਹੜ੍ਹ ਵਰਗੇ ਹਾਲਾਤ ਬਣਾ ਦਿੱਤੇ ਹਨ। ਸੂਬੇ 'ਚ ਭਾਰੀ ਬਾਰਿਸ਼ ਕਾਰਨ ਇੱਕ ਪਾਸੇ ਤਾਂ ਹੜ੍ਹ ਵਰਗੀ ਸਥਿਤੀ ਬਣ ਚੁੱਕੀ ਹੈ ਅਤੇ ਦੂਜੇ ਪਾਸੇ ਕਈ ਥਾਵਾਂ 'ਤੇ ਭਿਆਨਕ ਰੂਪ 'ਚ ਜ਼ਮੀਨ ਖਿਸਕਣ ਕਾਰਨ ਹਾਦਸੇ ਵਾਪਰ ਰਹੇ ਹਨ। https://twitter.com/ANI/status/1163031468362391552 ਦੱਸਣਯੋਗ ਹੈ ਕਿ ਬਿਆਨ ਦਰਿਆ 'ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੱਕ ਪਹੁੰਚ ਗਿਆ ਹੈ। ਸੂਬੇ ਦੇ ਕਈ ਹਿੱਸਿਆ 'ਚ ਪਿਛਲੇ 24 ਘੰਟਿਆਂ ਤੋਂ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ। -PTC News-
punjabi-news himachal-pradesh latest-punjabi-news himachal-pradesh-news heavy-rainfall latest-himachal-pradesh-news national-news latest-national-news himachal-pradesh-heavy-rainfall news-in-punjabi national-news-in-punjabi closed-private-government-educational-institutions
Advertisment

Stay updated with the latest news headlines.

Follow us:
Advertisment