ਹਿਮਾਚਲ ਪ੍ਰਦੇਸ਼ ਦੇ ਮੰਡੀ ‘ਚ ਭਾਰੀ ਬਾਰਿਸ਼ ਦਾ ਕਹਿਰ, ਲੋਕ ਪ੍ਰੇਸ਼ਾਨ

rain

ਹਿਮਾਚਲ ਪ੍ਰਦੇਸ਼ ਦੇ ਮੰਡੀ ‘ਚ ਭਾਰੀ ਬਾਰਿਸ਼ ਦਾ ਕਹਿਰ, ਲੋਕ ਪ੍ਰੇਸ਼ਾਨ,ਮੰਡੀ: ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ‘ਚ ਭਾਰੀ ਬਾਰਿਸ਼ ਨੇ ਕਹਿਰ ਮਚਾਇਆ ਹੋਇਆ ਹੈ, ਜਿਸ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੜ੍ਹ ਕਾਰਨ ਆਵਾਜਾਈ ਕਾਫੀ ਪ੍ਰਭਾਵਿਤ ਹੋ ਰਹੀ ਹੈ, ਇਸ ਦਾ ਜ਼ਿਆਦਾ ਅਸਰ ਮੰਡੀ ‘ਚ ਦੇਖਣ ਨੂੰ ਮਿਲ ਰਿਹਾ ਹੈ।

ਮੰਡੀ ਜ਼ਿਲੇ ਦੇ ਤਹਿਤ ਤੀਰਥਨ ਨਦੀ ‘ਚ ਹੜ੍ਹ ਆਉਣ ਕਾਰਨ ਜਨਜੀਵਨ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਗਿਆ ਹੈ। ਮੌਕੇ ‘ਤੇ ਪ੍ਰਸ਼ਾਸਨ ਦੁਆਰਾ ਬਾਜ਼ਾਰ ਖਾਲੀ ਕਰਵਾਇਆ ਗਿਆ ਹੈ।

ਹੋਰ ਪੜ੍ਹੋ:ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਅੱਜ ਖੇਡਿਆ ਜਾਵੇਗਾ ਪਹਿਲਾ ਵਨਡੇ ਮੈਚ, ਜਾਣੋ, ਕਿਸਦਾ ਪੱਲੜਾ ਹੈ ਭਾਰੀ !

ਇਸ ਭਾਰੀ ਬਾਰਿਸ਼ ਦੇ ਚੱਲਦਿਆਂ ਸੜਕ ਵੀ ਰੁੜ੍ਹ ਗਈ ਹੈ।ਦੱਸ ਦੇਈਏ ਕਿ ਸੂਬੇ ‘ਚ ਭਾਰੀ ਬਾਰਿਸ਼ ਕਾਰਨ ਇੱਕ ਪਾਸੇ ਤਾਂ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ ਅਤੇ ਦੂਜੇ ਪਾਸੇ ਕਈ ਥਾਵਾਂ ‘ਤੇ ਭਿਆਨਕ ਰੂਪ ‘ਚ ਜ਼ਮੀਨ ਖਿਸਕਣ ਕਾਰਨ ਹਾਦਸੇ ਵਾਪਰ ਰਹੇ ਹਨ।

-PTC News