ਹਿਮਾਚਲ ਪ੍ਰਦੇਸ਼: ਡੂੰਘੀ ਖੱਡ 'ਚ ਡਿੱਗੀ ਬਰਾਤੀਆਂ ਨਾਲ ਭਰੀ ਬੱਸ, ਕਈ ਜ਼ਖਮੀ
ਹਿਮਾਚਲ ਪ੍ਰਦੇਸ਼: ਡੂੰਘੀ ਖੱਡ 'ਚ ਡਿੱਗੀ ਬਰਾਤੀਆਂ ਨਾਲ ਭਰੀ ਬੱਸ, ਕਈ ਜ਼ਖਮੀ,ਸਿਰਮੌਰ: ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲੇ 'ਚ ਅੱਜ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ, ਜਦੋਂ ਇਥੇ ਬਾਰਾਤੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਦਰਅਸਲ, ਅੱਜ ਇੱਕ ਪ੍ਰਾਈਵੇਟ ਬੱਸ ਬਰਾਤੀਆਂ ਨੂੰ ਲੈ ਕੇ ਜਾ ਰਹੀ ਸੀ ਤੇ ਰਸਤੇ 'ਚ ਡੂੰਘੀ ਖੱਡ 'ਚ ਡਿੱਗ ਗਈ, ਜਿਸ ਕਾਰਨ 10 ਲੋਕ ਜ਼ਖਮੀ ਹੋ ਗਏ। ਖੁਸ਼ਕਿਮਸਤੀ ਇਹ ਰਹੀ ਕਿ ਕੁਝ ਲੋਕਾਂ ਨੂੰ ਸਿਰਫ ਖਰੋਂਚਾਂ ਹੀ ਆਈਆਂ ਹਨ। ਬਾਕੀ ਸਾਰੇ ਬਚ ਗਏ ਹਨ। ਫਿਲਹਾਲ ਜਾਨੀ-ਮਾਲੀ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਹੋਰ ਪੜ੍ਹੋ: ਹਿਮਾਚਲ 'ਚ ਡੂੰਘੀ ਖੱਡ 'ਚ ਡਿੱਗੀ ਕਾਰ ,9 ਲੋਕਾਂ ਦੀ ਹੋਈ ਮੌਤ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਜ਼ਖਮੀਆਂ 'ਚੋਂ 2 ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਨਾਹਨ ਹਸਪਤਾਲ ਦਾਖਲ ਕਰਵਾਇਆ ਗਿਆ ਹੈ। -PTC News