Advertisment

ਹਿਮਾਚਲ ਪ੍ਰਦੇਸ਼ ਦੇ ਪੰਡੋਹ ਡੈਮ ਦੇ ਨੇੜੇ ਵਾਪਰਿਆ ਦਰਦਨਾਕ ਹਾਦਸਾ, 3 ਮੌਤਾਂ

author-image
Jashan A
Updated On
New Update
ਹਿਮਾਚਲ ਪ੍ਰਦੇਸ਼ ਦੇ ਪੰਡੋਹ ਡੈਮ ਦੇ ਨੇੜੇ ਵਾਪਰਿਆ ਦਰਦਨਾਕ ਹਾਦਸਾ, 3 ਮੌਤਾਂ
Advertisment
ਹਿਮਾਚਲ ਪ੍ਰਦੇਸ਼ ਦੇ ਪੰਡੋਹ ਡੈਮ ਦੇ ਨੇੜੇ ਵਾਪਰਿਆ ਦਰਦਨਾਕ ਹਾਦਸਾ, 3 ਮੌਤਾਂ,ਮੰਡੀ: ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲੇ 'ਚ ਪੰਡੋਹ ਡੈਮ ਦੇ ਨੇੜੇ ਇੱਕ ਕਾਰ ਡੂੰਘੀ ਖੱਡ 'ਚ ਡਿੱਗ ਗਈ। ਇਸ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ ਜਦਕਿ 3 ਹੋਰ ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਰ ਚੰਬਾ ਤੋਂ ਕੁੱਲੂ ਵੱਲ ਜਾ ਰਹੀ ਸੀ ਅਤੇ ਕੈਂਚੀ ਮੋੜ 'ਤੇ ਅਚਾਨਕ ਅਣਕੰਟਰੋਲ ਹੋ ਕੇ ਸੜਕ ਤੋਂ ਹੇਠਾ ਖੱਡ 'ਚ ਡਿੱਗ ਪਈ। ਹੋਰ ਪੜ੍ਹੋ: ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸ਼ਹੀਦ ਤਿਲਕ ਰਾਜ ਦੇ ਅੰਤਿਮ ਸਸਕਾਰ ਮੌਕੇ ਦਿੱਤੀ ਸ਼ਰਧਾਂਜਲੀ https://twitter.com/ANI/status/1195934551178002433 ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲਾ ਦਰਜ ਕਰਕੇ ਜਾਂਚ 'ਚ ਜੁੱਟ ਗਈ ਹੈ। -PTC News-
road-accident punjabi-news himachal-pradesh latest-punjabi-news
Advertisment

Stay updated with the latest news headlines.

Follow us:
Advertisment