ਮਨੀਕਰਨ ਸਾਹਿਬ ਮੱਥਾ ਟੇਕਣ ਗਏ ਨੌਜਵਾਨ ਨਾਲ ਕੁੰਡ ‘ਚ ਵਾਪਰਿਆ ਅਜਿਹਾ ਹਾਦਸਾ, ਪੜ੍ਹੋ ਪੂਰੀ ਖ਼ਬਰ   

Himachal Pradesh: Young ManDrowns in Manikaran Gurudwara Premises in Kullu.
ਮਨੀਕਰਨ ਸਾਹਿਬ ਮੱਥਾ ਟੇਕਣ ਗਏ ਨੌਜਵਾਨ ਨਾਲ ਕੁੰਡ 'ਚ ਵਾਪਰਿਆ ਅਜਿਹਾ ਹਾਦਸਾ, ਪੜ੍ਹੋ ਪੂਰੀ ਖ਼ਬਰ   

ਮਨੀਕਰਨ ਸਾਹਿਬ ਮੱਥਾ ਟੇਕਣ ਗਏ ਨੌਜਵਾਨ ਨਾਲ ਕੁੰਡ ‘ਚ ਵਾਪਰਿਆ ਅਜਿਹਾ ਹਾਦਸਾ, ਪੜ੍ਹੋ ਪੂਰੀ ਖ਼ਬਰ:ਅੰਮ੍ਰਿਤਸਰ : ਅੰਮ੍ਰਿਤਸਰ ਦੇ ਇੱਕ ਨੌਜਵਾਨ ਦੀ ਮਨੀਕਰਨ ਸਾਹਿਬ ਸਥਿਤ ਗਰਮ ਪਾਣੀ ਦੇ ਕੁੰਡ ਵਿਚ ਡੁੱਬਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ 25 ਸਾਲਾ ਵਿਜੈ ਸਿੰਘ ਵਾਸੀ ਕਲਗੀ, ਅੰਮ੍ਰਿਤਸਰ ਵਜੋਂ ਹੋਈ ਹੈ। ਇਹ ਦਰਦਨਾਕ ਹਾਦਸਾ ਐਤਵਾਰ ਦੇਰ ਰਾਤ ਨੂੰ ਵਾਪਰਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਤੋਂ ਆਇਆ ਇੱਕ ਨੌਜਵਾਨ ਮਨੀਕਰਨ ਸਥਿਤ ਗੁਰਦੁਆਰਾ ਸਾਹਿਬ ‘ਚ ਗਰਮ ਪਾਣੀ ਦੇ ਕੁੰਡ ਵਿਚ ਇਸ਼ਨਾਨ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਉਹ ਪਾਣੀ ਵਿਚ ਡੁੱਬ ਗਿਆ। ਜਦੋਂ ਤੱਕ ਨੌਜਵਾਨ ਨੂੰ ਬਾਹਰ ਕੱਢਿਆ ਜਾਂਦਾ ਉਦੋਂ ਤੱਕ ਹਾਲਤ ਖਰਾਬ ਹੋ ਚੁੱਕੀ ਸੀ।

ਇਸ ਘਟਨਾ ਤੋਂ ਬਾਅਦ ਗੁਰਦੁਆਰਾ ਸਾਹਿਬ ‘ਚ ਮੌਜੂਦ ਲੋਕਾਂ ਨੇ ਨੌਜਵਾਨ ਨੂੰ ਤੁਰੰਤ ਸਿਹਤ ਕੇਂਦਰ ਇਲਾਜ ਲਈ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਮਨੀਕਰਨ ਪੁਲਿਸ ਮੌਕੇ ਉਤੇ ਪਹੁੰਚ ਗਈ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।
-PTCNews