ਦੇਸ਼

ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਭਿਆਨਕ ਬੱਸ ਹਾਦਸਾ, 34 ਲੋਕ ਜ਼ਖਮੀ

By Riya Bawa -- October 10, 2021 2:50 pm -- Updated:October 10, 2021 3:03 pm

ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿਚ ਅੱਜ ਵੱਡਾ ਬੱਸ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਇਸ ਹਾਦਸੇ ਵਿਚ 34 ਲੋਕ ਜ਼ਖਮੀ ਹੋਏ ਹਨ। ਦੱਸ ਦੇਈਏ ਕਿ ਅੱਜ ਇਕ ਬੱਸ ਅਚਾਨਕ ਇਕ ਘਰ ਨਾਲ ਜਾ ਟਕਰਾਈ, ਜਿਸ ਕਾਰਨ ਇਹ ਹਾਦਸਾ ਹੋਇਆ। ਇਸ ਹਾਦਸੇ ਬਾਰੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

ਅਧਿਕਾਰੀ ਨੇ ਦੱਸਿਆ ਕਿ ਬੱਸ ਦਾ ਡਰਾਈਵਰ ਦਾ ਕੰਟਰੋਲ ਵਾਹਨ ਤੋਂ ਹਟ ਗਿਆ, ਜਿਸ ਤੋਂ ਬਾਅਦ ਬੱਸ ਇਕ ਘਰ ਨਾਲ ਟਕਰਾ ਗਈ। ਅਧਿਕਾਰੀ ਮੁਤਾਬਕ ਬੱਸ 'ਚ ਯਾਤਰਾ ਕਰ ਰਹੇ 34 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀ ਵਿਅਕਤੀਆਂ ਨੂੰ ਚੰਬਾ ਮੈਡੀਕਲ ਕਾਲਜ ਹਸਪਤਾਲ 'ਚ ਇਲਾਜ ਲਈ ਲਿਜਾਇਆ ਗਿਆ ਹੈ।

ਹਾਦਸੇ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਬੱਸ ਸੜਕ ਤੋਂ ਪਲਟ ਗਈ ਅਤੇ ਹੇਠਾਂ ਘਰਾਂ ਤੱਕ ਪਹੁੰਚ ਗਈ। ਹਾਲਾਂਕਿ, ਖੁਸ਼ਕਿਸਮਤੀ ਨਾਲ, ਬੱਸ ਘਰ 'ਤੇ ਨਹੀਂ ਡਿੱਗੀ, ਨਹੀਂ ਤਾਂ ਇਸ ਕਰਕੇ ਬਹੁਤ ਵੱਡਾ ਨੁਕਸਾਨ ਹੋਣਾ ਸੀ ਹਾਲਾਂਕਿ ਬੱਸ ਦਾ ਪਿਛਲਾ ਪਾਸਾ ਘਰ ਨਾਲ ਟਕਰਾ ਗਿਆ, ਇਸ ਨਾਲ ਇਮਾਰਤ ਨੂੰ ਨੁਕਸਾਨ ਪਹੁੰਚਿਆ। ਪ੍ਰਸ਼ਾਸਨ ਸਮੇਤ ਸਥਾਨਕ ਲੋਕਾਂ ਨੇ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇਣੀ ਸ਼ੁਰੂ ਕਰ ਦਿੱਤੀ।

-PTC News

  • Share