ਦੇਸ਼

ਤੇਜ਼ ਰਫ਼ਤਾਰ ਟਰੱਕ ਦੀ ਲਪੇਟ 'ਚ ਆਏ ਕਾਵੜੀਏ, 3 ਦੀ ਮੌਤ, 7 ਜ਼ਖਮੀ

By Jashan A -- July 30, 2019 3:07 pm -- Updated:Feb 15, 2021

ਤੇਜ਼ ਰਫ਼ਤਾਰ ਟਰੱਕ ਦੀ ਲਪੇਟ 'ਚ ਆਏ ਕਾਵੜੀਏ, 3 ਦੀ ਮੌਤ, 7 ਜ਼ਖਮੀ,ਨਵੀਂ ਦਿੱਲੀ: ਆਏ ਦਿਨ ਦੇਸ਼ 'ਚ ਭਰ 'ਚ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ।ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਹਿਸਾਰ-ਚੰਡੀਗੜ੍ਹ ਰੋਡ 'ਤੇ ਵਾਪਰਿਆ ਹੈ, ਜਿਥੇ ਤੇਜ਼ ਰਫਤਾਰ ਟਰੱਕ ਦੀ ਲਪੇਟ 'ਚ ਆਉਣ ਕਾਰਨ 3 ਕਾਂਵੜੀਆਂ ਦੀ ਮੌਤ ਹੋ ਗਈ ਅਤੇ 7 ਹੋਰ ਜ਼ਖਮੀ ਹੋ ਗਏ।

ਮ੍ਰਿਤਕਾਂ ਦੀ ਪਹਿਚਾਣ ਰਾਹੁਲ(18), ਰਾਜ ਸਿੰਘ (28) ਅਤੇ ਰੋਹਤਾਸ਼ (21) ਦੇ ਰੂਪ 'ਚ ਹੋਈ। ਹਾਦਸੇ ਵਾਲੇ ਸਥਾਨ 'ਤੇ ਡਰਾਈਵਰ ਫਰਾਰ ਹੋ ਗਿਆ।

ਮਿਲੀ ਜਾਣਕਾਰੀ ਮੁਤਾਬਕ ਮੋਟਰ ਸਾਈਕਲ ਸਵਾਰ ਕਾਂਵੜੀਏ ਉਤਰਾਂਖੰਡ 'ਚ ਗੰਗੋਤਰੀ ਤੋਂ ਪਵਿੱਤਰ ਜਲ ਲੈ ਕੇ ਵਾਪਸ ਆ ਰਹੇ ਸਨ ਅਤੇ ਰਾਤ ਲਗਭਗ 1 ਵਜੇ ਪਿੱਛੋ ਆ ਰਹੇ ਤੇਜ ਰਫਤਾਰ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ 3 ਦੀ ਮੌਕੇ 'ਤੇ ਮੌਤ ਹੋ ਗਈ ਅਤੇ 7 ਹੋਰ ਜ਼ਖਮੀ ਹੋ ਗਏ।

ਉਧਰ ਮੌਕੇ 'ਤੇ ਪਹੁੰਚੀ ਪੁਲਿਸ ਨੇ ਜ਼ਖਮੀ ਕਾਂਵੜੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਜਿੱਥੇ ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ 'ਚ ਜੁਟ ਗਈ ਹੈ।

-PTC News

  • Share