Mon, Apr 29, 2024
Whatsapp

ਹਾਕੀ ਦੇ ਜਾਦੂਗਰ ਕਹੇ ਜਾਣ ਵਾਲੇ ਮੇਜਰ ਧਿਆਨ ਚੰਦ ਦਾ ਅੱਜ 114ਵਾਂ ਜਨਮ ਦਿਨ

Written by  Shanker Badra -- August 29th 2019 11:06 AM -- Updated: August 29th 2019 11:15 AM
ਹਾਕੀ ਦੇ ਜਾਦੂਗਰ ਕਹੇ ਜਾਣ ਵਾਲੇ ਮੇਜਰ ਧਿਆਨ ਚੰਦ ਦਾ ਅੱਜ 114ਵਾਂ ਜਨਮ ਦਿਨ

ਹਾਕੀ ਦੇ ਜਾਦੂਗਰ ਕਹੇ ਜਾਣ ਵਾਲੇ ਮੇਜਰ ਧਿਆਨ ਚੰਦ ਦਾ ਅੱਜ 114ਵਾਂ ਜਨਮ ਦਿਨ

ਹਾਕੀ ਦੇ ਜਾਦੂਗਰ ਕਹੇ ਜਾਣ ਵਾਲੇ ਮੇਜਰ ਧਿਆਨ ਚੰਦ ਦਾ ਅੱਜ 114ਵਾਂ ਜਨਮ ਦਿਨ:ਨਵੀਂ ਦਿੱਲੀ : ਹਾਕੀ ਦੇ ਜਾਦੂਗਰ ਕਹੇ ਜਾਣ ਵਾਲੇ ਮੇਜਰ ਧਿਆਨ ਚੰਦ ਦਾ ਅੱਜ 114 ਵਾਂ ਜਨਮ ਦਿਨ ਹੈ।ਮੇਜਰ ਧਿਆਨ ਚੰਦ ਦਾ ਜਨਮ ਅੱਜ ਦੇ ਦਿਨ ਭਾਵ 29 ਅਗਸਤ 1905 ਨੂੰ ਇਲਾਹਬਾਦ ਦੇ ਇਕ ਰਾਜਪੂਤ ਘਰਾਣੇ ਵਿਚ ਹੋਇਆ ਸੀ। ਉਨ੍ਹਾਂ ਦੇ ਜਨਮ ਦਿਨ ਨੂੰ ਭਾਰਤ ਦੇ ਰਾਸ਼ਟਰੀ ਖੇਡ ਦਿਨ ਦੇ ਰੂਪ `ਚ ਮਨਾਇਆ ਜਾਂਦਾ ਹੈ। ਹਾਕੀ ਦੇ ਜਾਦੂਗਰ’ ਵਜੋਂ ਜਾਣੇ ਜਾਂਦੇ ਮੇਜਰ ਧਿਆਨ ਚੰਦ ਦੇ ਨਾਂ ਤੋਂ ਹਰ ਕੋਈ ਵਾਕਿਫ਼ ਹੈ ਕਿ ਕਿਸ ਤਰ੍ਹਾਂ ਉਸ ਨੇ ਦੇਸ਼ ਦੀ ਮਾਂ ਖੇਡ ਹਾਕੀ ਨੂੰ ਉੱਚ ਬੁਲੰਦੀਆਂ ‘ਤੇ ਪਹੁੰਚਾਇਆ ਸੀ। ਉਹ ਭਾਰਤੀ ਹਾਕੀ ਟੀਮ ਦੇ ਇਕ ਮਹਾਨ ਖਿਡਾਰੀ ਰਹੇ ਹਨ। [caption id="attachment_333891" align="aligncenter" width="300"]hockey wizard Major Dhyan Chand Today 114th birthday celebrated National Sports Day
ਹਾਕੀ ਦੇ ਜਾਦੂਗਰ ਕਹੇ ਜਾਣ ਵਾਲੇ ਮੇਜਰ ਧਿਆਨ ਚੰਦ ਦਾ ਅੱਜ 114ਵਾਂ ਜਨਮ ਦਿਨ[/caption] ਹਾਕੀ ਦੇ ਜਾਦੂਗਰ ਵਜੋਂ ਜਾਣੇ ਜਾਂਦੇ ਮੇਜਰ ਧਿਆਨ ਚੰਦ ਦਾ ਜਨਮ ਦਿਨ ਅੱਜ ਪੂਰੇ ਦੇਸ਼ ਭਰ ਵਿੱਚ ‘ਕੌਮੀ ਖੇਡ ਦਿਵਸ‘ ਵਜੋਂ ਮਨਾਇਆ ਗਿਆ। ਇਹ ਦਿਨ ਨਵੀਂ ਦਿੱਲੀ ਦੇ ਧਿਆਨ ਚੰਦ ਨੈਸ਼ਨਲ ਸਟੇਡੀਅਮ ‘ਤੇ ਵੱਖ -ਵੱਖ ਹਾਕੀ ਟੀਮਾਂ ਦੇ ਵਿਚ ਦੋਸਤਾਨਾ ਮੈਚਾਂ ਦਾ ਆਯੋਜਨ ਕਰਕੇ ਮਨਾਇਆ ਜਾਂਦਾ ਹੈ, ਜਿਸਦਾ ਧਿਆਨ ਚੰਦ ਦੇ ਸਤਿਕਾਰ ਅਤੇ ਸਨਮਾਨ ਵਿੱਚ ਬਣਾਇਆ ਗਿਆ ਸੀ। [caption id="attachment_333894" align="aligncenter" width="300"]hockey wizard Major Dhyan Chand Today 114th birthday celebrated National Sports Day
ਹਾਕੀ ਦੇ ਜਾਦੂਗਰ ਕਹੇ ਜਾਣ ਵਾਲੇ ਮੇਜਰ ਧਿਆਨ ਚੰਦ ਦਾ ਅੱਜ 114ਵਾਂ ਜਨਮ ਦਿਨ[/caption] ਦੇਸ਼ ਭਰ ਵਿੱਚ ਬਹੁਤ ਸਾਰੇ ਸਕੂਲਾਂ ਨੇ ਇਸ ਦਿਨ ਦਾ ਜਸ਼ਨ ਮਨਾਉਂਦੇ ਹੋਏ ਆਪਣੇ ਸਾਲਾਨਾ ਖੇਡ ਦਿਵਸ ਅਤੇ ਨੌਜਵਾਨ ਪੀੜ੍ਹੀ ਨੂੰ ਵੀ ਉਤਸ਼ਾਹਿਤ ਕੀਤਾ ਹੈ ਅਤੇ ਦੇਸ਼ ਦੁਆਰਾ ਕੀਤੀਆਂ ਪ੍ਰਾਪਤੀਆਂ ਦੇ ਨਾਲ ਖੇਡਾਂ ਦੀਆਂ ਸੰਭਾਵਨਾਵਾਂ ਤੋਂ ਜਾਣੂ ਕਰਵਾਇਆ ਹੈ। ਇਸ ਦਿਨ ਖੇਡ ਜਗਤ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਕੌਮੀ ਅਰਜੁਨ ਅਤੇ ਦਰੋਣਾਚਾਰੀਆ ਪੁਰਸਕਾਰਾਂ ਨਾਲ ਸਨਮਾਨਤ ਕੀਤਾ ਜਾਂਦਾ ਹੈ। ਇਸ ਮੌਕੇ ਖਿਡਾਰੀਆਂ ਨੂੰ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਦੀ ਪ੍ਰੇਰਣਾ ਮਿਲਿਦੀ ਹੈ। [caption id="attachment_333890" align="aligncenter" width="300"]hockey wizard Major Dhyan Chand Today 114th birthday celebrated National Sports Day
ਹਾਕੀ ਦੇ ਜਾਦੂਗਰ ਕਹੇ ਜਾਣ ਵਾਲੇ ਮੇਜਰ ਧਿਆਨ ਚੰਦ ਦਾ ਅੱਜ 114ਵਾਂ ਜਨਮ ਦਿਨ[/caption] ਧਿਆਨ ਚੰਦ ਨੇ 16 ਸਾਲ ਦੀ ਉਮਰ ਵਿਚ ਭਾਰਤੀ ਫੌਜ ਜੁਆਇਨ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਹਾਕੀ ਖੇਡਣਾ ਸ਼ੁਰੂ ਕੀਤਾ। ਕਿਹਾ ਜਾ ਰਿਹਾ ਕਿ ਇਹਨਾਂ ਦਿਨਾਂ 'ਚ ਧਿਆਨ ਚੰਦ ਦਾ ਹਾਕੀ ਨਾਲ ਕਾਫੀ ਪਿਆਰ ਸੀ ਅਤੇ ਉਹ ਮੈਦਾਨ ‘ਚ ਕਾਫੀ ਸਮਾਂ ਹਾਕੀ ਨੂੰ ਦਿੰਦੇ ਸਨ। ਇਸ ਤੋਂ ਬਾਅਦ ਉਹਨਾਂ ਨੇ ਭਾਰਤੀ ਟੀਮ ਵਲੋਂ ਹਾਕੀ ਖੇਡਣੀ ਸ਼ੁਰੂ ਕਰ ਦਿੱਤੀ। 1928 ਵਿਚ ਏੰਸਟਰਡਮ ‘ਚ ਹੋਈਆਂ ਓਲੰਪਿਕ ਖੇਡਾਂ ਦੌਰਾਨ ਉਹ ਭਾਰਤ ਵਲੋਂ ਸਭ ਤੋਂ ਜ਼ਿਆਦਾ ਗੋਲ ਕਰਨ ਵਾਲੇ ਖਿਡਾਰੀ ਰਹੇ ਸਨ। ਉਸ ਟੂਰਨਟੂਰਨਾਮੈਂਟ ਵਿੱਚ ਧਿਆਨ ਚੰਦ ਨੇ 14 ਗੋਲ ਕੀਤੇ ਸਨ। ਇਸ ਦੌਰਾਨ ਉਹਨਾਂ ਨੇ ਕਾਫੀ ਮੈਚ ਖੇਡੇ ਸਨ,ਜਿਨਾਂ ‘ਚ ਉਹਨਾਂ ਨੇ ਕਾਫੀ ਬੇਹਤਰੀਨ ਪ੍ਰਦਰਸ਼ਨ ਕੀਤਾ। [caption id="attachment_333887" align="aligncenter" width="300"]hockey wizard Major Dhyan Chand Today 114th birthday celebrated National Sports Day ਹਾਕੀ ਦੇ ਜਾਦੂਗਰ ਕਹੇ ਜਾਣ ਵਾਲੇ ਮੇਜਰ ਧਿਆਨ ਚੰਦ ਦਾ ਅੱਜ 114ਵਾਂ ਜਨਮ ਦਿਨ[/caption] ਦੱਸ ਦੇਈਏ ਕਿ ਉਹ ਵਾਕਈ ਹਾਕੀ ਦੇ ਜਾਦੂਗਰ ਸਨ। ਉਨ੍ਹਾਂ ਨੇ ਆਪਣੀ ਕ੍ਰਿਸ਼ਮਈ ਹਾਕੀ ਨਾਲ ਜਰਮਨ ਤਾਨਾਸ਼ਾਹ ਹਿਟਲਰ ਹੀ ਨਹੀਂ ਸਗੋਂ ਮਹਾਨ ਕ੍ਰਿਕਟਰ ਡਾਨ ਬਰੈਡਮੈਨ ਨੂੰ ਵੀ ਆਪਣਾ ਫੈਨ ਬਣਾ ਦਿੱਤਾ ਸੀ। ਧਿਆਨ ਚੰਦ ਦਾ ਖੇਡ ਵੇਖ ਕੇ ਹਰ ਕੋਈ ਉਨ੍ਹਾਂ ਦਾ ਮੁਰੀਦ ਹੋ ਜਾਂਦਾ ਸੀ। ਧਿਆਨ ਚੰਦ ਨੇ 1928 ,1932 ਅਤੇ 1936 ਓਲੰਪਿਕ ‘ਚ ਭਾਰਤ ਦੀ ਕਪਤਾਨੀ ਕੀਤੀ ਸੀ। ਉਹਨਾਂ ਨੇ ਤਿੰਨਾਂ ਹੀ ਵਾਰ ਭਾਰਤ ਦੀ ਝੋਲੀ ‘ਚ ਗੋਲਡ ਮੈਡਲ ਪਾਇਆ। ਦੁਨੀਆ ਦੇ ਸਭ ਤੋਂ ਮਹਾਨ ਹਾਕੀ ਖਿਡਾਰੀਆਂ ਵਿਚੋਂ ਇੱਕ ਮੇਜਰ ਧਿਆਨ ਚੰਦ ਨੇ ਅਤੰਰਰਾਸ਼ਟਰੀ ਹਾਕੀ ‘ਚ 400 ਗੋਲ ਕੀਤੇ ਸਨ। -PTCNews


Top News view more...

Latest News view more...