Wed, Feb 8, 2023
Whatsapp

ਕਿਲ੍ਹਾ ਆਨੰਦਗੜ੍ਹ ਸਾਹਿਬ ਵਿਖੇ ਪੁਰਾਤਨ ਨਗਾਰਿਆਂ ਦੀ ਚੋਟ ਅਤੇ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ ਹੋਲਾ ਮਹੱਲਾ  

Written by  Shanker Badra -- March 24th 2021 11:31 AM
ਕਿਲ੍ਹਾ ਆਨੰਦਗੜ੍ਹ ਸਾਹਿਬ ਵਿਖੇ ਪੁਰਾਤਨ ਨਗਾਰਿਆਂ ਦੀ ਚੋਟ ਅਤੇ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ ਹੋਲਾ ਮਹੱਲਾ  

ਕਿਲ੍ਹਾ ਆਨੰਦਗੜ੍ਹ ਸਾਹਿਬ ਵਿਖੇ ਪੁਰਾਤਨ ਨਗਾਰਿਆਂ ਦੀ ਚੋਟ ਅਤੇ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ ਹੋਲਾ ਮਹੱਲਾ  

ਆਨੰਦਪੁਰ ਸਾਹਿਬ : ਅੱਜ ਸ੍ਰੀ ਆਨੰਦਪੁਰ ਸਾਹਿਬ ਦੇ ਕਿਲ੍ਹਾ ਆਨੰਦਗੜ੍ਹ ਸਾਹਿਬ ਵਿਖੇਚੜ੍ਹਦੀ ਕਲਾ ਅਤੇ ਜਾਹੋ ਜਲਾਲ ਦਾ ਪ੍ਰਤੀਕ ਕੌਮੀ ਤਿਉਹਾਰ ਖਾਲਸਾਈ ਜਾਹੋ ਜਲਾਲ , ਪੁਰਾਤਨ ਨਗਾਰਿਆਂ ਦੀ ਚੋਟ ਅਤੇ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਬਾਕੀ ਦੇ ਸੰਤਾਂ ਮਹਾਪੁਰਸ਼ਾਂ ਵੱਲੋਂ ਪੁਰਾਤਨ ਨਗਾਰਿਆਂ 'ਤੇ ਚੋਟ ਲਗਾ ਕੇ ਹੋਲਾ ਮਹੱਲਾ ਦਾ ਆਗਾਜ਼ ਕੀਤਾ ਗਿਆ ਹੈ।

Hola Mohalla 2021 Started at Qila Anandgarh Sahib Of Punjab ਕਿਲ੍ਹਾ ਆਨੰਦਗੜ੍ਹ ਸਾਹਿਬ ਵਿਖੇ ਪੁਰਾਤਨ ਨਗਾਰਿਆਂ ਦੀ ਚੋਟ ਅਤੇ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆਹੋਲਾ ਮਹੱਲਾ

ਗੌਰਤਲਬ ਹੈ ਕਿ 24 ਮਾਰਚ ਤੋਂ ਲੈ ਕੇ 29 ਮਾਰਚ ਤੱਕ ਹੋਲਾ ਮਹੱਲਾ ਕੀਰਤਪੁਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਇਆ ਜਾਣਾ ਹੈ ਅਤੇ ਪੁਰਾਤਨ ਰਵਾਇਤਾਂ ਅਨੁਸਾਰ 23 ਮਾਰਚ ਨੂੰ ਤਕਰੀਬਨ ਰਾਤ ਇੱਕ ਵਜੇ ਦੇ ਕਰੀਬ ਗੁਰਮਤਿ ਸਮਾਗਮ ਦੀ ਸਮਾਪਤੀ ਉਪਰੰਤ ਪੁਰਾਤਨ ਨਗਾਰਿਆਂ ਦੀ ਚੋਟ ਦੇ ਨਾਲ ਹੋਲਾ ਮਹੱਲੇ ਦਾ ਰਸਮੀ ਆਗਾਜ਼ ਹੋਇਆ ਹੈ। ਸਮਾਗਮਾਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ 24 ਮਾਰਚ ਨੂੰ ਕੀਰਤਪੁਰ ਸਾਹਿਬ ਦੇ ਵੱਖ -ਵੱਖ ਗੁਰੂ ਘਰਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ ਜਾਣਗੇ ਅਤੇ ਜਿਨ੍ਹਾਂ ਦੇ ਭੋਗ 26 ਮਾਰਚ ਨੂੰ ਪਾਏ ਜਾਣਗੇ।

Hola Mohalla 2021 Started at Qila Anandgarh Sahib Of Punjab ਕਿਲ੍ਹਾ ਆਨੰਦਗੜ੍ਹ ਸਾਹਿਬ ਵਿਖੇ ਪੁਰਾਤਨ ਨਗਾਰਿਆਂ ਦੀ ਚੋਟ ਅਤੇ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆਹੋਲਾ ਮਹੱਲਾ

ਇਸ ਉਪਰੰਤ ਹੋਲਾ ਮਹੱਲੇ ਦਾ ਦੂਜਾ ਪੜਾਅ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੁੰਦਾ ਹੈ, ਜਿਥੇ 27 ਮਾਰਚ ਤੋਂ ਲੈ ਕੇ  29 ਮਾਰਚ ਤੱਕ ਵੱਖ -ਵੱਖ ਗੁਰੂਘਰਾਂ ਵਿੱਚ ਗੁਰਮਤਿ ਸਮਾਗਮ ਚੱਲਣਗੇ, ਉੱਥੇ ਸੰਗਤਾਂ ਦਾ ਵੱਡਾ ਇਕੱਠ ਇਨ੍ਹਾਂ ਤਿੰਨ ਦਿਨਾਂ ਦੇ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਦੇਖਣ ਨੂੰ ਮਿਲਦਾ ਹੈ। ਪਹਿਲੇ ਪੜਾਅ ਦੌਰਾਨ ਹੋਲਾ ਮਹੱਲਾ ਸਮਾਗਮ ਕੀਰਤਪੁਰ ਸਾਹਿਬ ਵਿਖੇ ਹੁੰਦੇ ਹਨ ਤੇ ਦੂਜੇ ਪੜਾਅ ਦੇ ਸਮਾਗਮ ਸ੍ਰੀ ਅਨੰਦਪੁਰ ਵਿਖੇ ਹੁੰਦੇ ਹਨ। ਜਿੱਥੇ ਸੰਗਤਾਂ ਲੱਖਾਂ ਦੀ ਤਾਦਾਦ ਵਿੱਚ ਗੁਰੂਘਰਾਂ ਵਿੱਚ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ।  29 ਮਾਰਚ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਕੱਢਿਆ ਜਾਵੇਗਾ ਅਤੇ ਮੁਹੱਲੇ ਨੂੰ ਦੇਖਣ ਦੇ ਲਈ ਸੰਗਤਾਂ ਦੇਸ਼ਾਂ-ਵਿਦੇਸ਼ਾਂ ਤੋਂ ਖ਼ਾਸ ਤੌਰ 'ਤੇ ਪਹੁੰਚਦੀਆਂ ਹਨ।

Hola Mohalla 2021 Started at Qila Anandgarh Sahib Of Punjab ਕਿਲ੍ਹਾ ਆਨੰਦਗੜ੍ਹ ਸਾਹਿਬ ਵਿਖੇ ਪੁਰਾਤਨ ਨਗਾਰਿਆਂ ਦੀ ਚੋਟ ਅਤੇ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆਹੋਲਾ ਮਹੱਲਾ

ਹੋਲਾ ਮਹੱਲਾ ਦੇ ਰਸਮੀ ਆਗਾਜ਼ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਜਿਥੇ ਹੋਲਾ ਮਹੱਲਾ ਦੇ ਆਗਾਜ਼ ਮੌਕੇ ਸਮੁੱਚੀ ਸੰਗਤ ਨੂੰ ਵਧਾਈ ਦਿੱਤੀ, ਉਥੇ ਉਨ੍ਹਾਂ ਸੰਗਤ ਨੂੰ ਹੋਲਾ ਮਹੱਲਾ ਦੇ ਪ੍ਰੋਗਰਾਮਾਂ ਵਿੱਚ ਵਧ ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਵੀ ਕੀਤੀ ਹੈ। ਗਿਆਨੀ ਰਘਬੀਰ ਸਿੰਘ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਸਰਕਾਰ ਜਦੋਂ ਚਾਹੇ ,ਜਿੱਥੇ ਚਾਹੇ ਉੱਥੇ ਕੋਰੋਨਾ ਭੇਜ ਦਿੰਦੀ ਹੈ ਅਤੇ ਖ਼ਾਸ ਤੌਰ 'ਤੇ ਸਿੱਖਾਂ ਸਮੇਤ ਭਾਰਤ ਵਿੱਚ ਵਸਦੀਆਂ ਘੱਟ ਗਿਣਤੀਆਂ ਨੂੰ ਜਿਸ ਤਰੀਕੇ ਦਾ ਟਰੀਟਮੈਂਟ ਦਿੱਤਾ ਜਾ ਰਿਹਾ , ਉਹ ਨਿੰਦਣਯੋਗ ਹੈ।

Hola Mohalla 2021 Started at Qila Anandgarh Sahib Of Punjab ਕਿਲ੍ਹਾ ਆਨੰਦਗੜ੍ਹ ਸਾਹਿਬ ਵਿਖੇ ਪੁਰਾਤਨ ਨਗਾਰਿਆਂ ਦੀ ਚੋਟ ਅਤੇ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆਹੋਲਾ ਮਹੱਲਾ

ਉਧਰ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਡਾ. ਦਲਜੀਤ ਸਿੰਘ ਭਿੰਡਰ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਾਬਕਾ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲ ਵੱਲੋਂ ਵੀ ਹੋਲਾ ਮਹੱਲਾ ਦੇ ਵਿੱਚ ਵਿਘਨ ਪਾਉਣ ਦੇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਗਏ ਯਤਨਾਂ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਉਨ੍ਹਾਂ ਕਿਹਾ ਕਿ ਹੋਲਾ ਮਹੱਲਾ ਸਿੰਘਾਂ ਦੀ ਚੜ੍ਹਦੀ ਕਲਾ ਤੇ ਜਾਹੋ ਜਲਾਲ ਦਾ ਪ੍ਰਤੀਕ ਹੈ ਅਤੇ ਗੁਰੂ ਦਾ ਖ਼ਾਲਸਾ ਕਦੇ ਕਿਸੇ ਤੋਂ ਡਰਦਾ ਨਹੀਂ ਕੇਵਲ ਅਕਾਲ ਪੁਰਖ ਦੇ ਹੁਕਮ ਦੇ ਵਿਚ ਚਲਦਾ ਹੈ ਅਤੇ ਉਨ੍ਹਾਂ ਨੂੰ ਹੋਲਾ ਮਹੱਲਾ ਮਨਾਉਣ ਤੋਂ ਕੋਈ ਨਹੀਂ ਰੋਕ ਸਕਦਾ।

-PTCNews

Top News view more...

Latest News view more...