Fri, Apr 26, 2024
Whatsapp

ਸ੍ਰੀ ਆਨੰਦਪੁਰ ਸਾਹਿਬ: ਹੋਲਾ ਮੁਹੱਲਾ ਨੂੰ ਲੈ ਕੇ ਡਿਪਟੀ ਕਮਿਸ਼ਨਰ ਵੱਲੋਂ ਸਾਰੇ ਵਿੱਦਿਅਕ ਅਦਾਰਿਆਂ 'ਚ 19 ਤੇ 20 ਮਾਰਚ ਨੂੰ ਛੁੱਟੀ ਦਾ ਐਲਾਨ

Written by  Jashan A -- March 18th 2019 07:47 PM
ਸ੍ਰੀ ਆਨੰਦਪੁਰ ਸਾਹਿਬ: ਹੋਲਾ ਮੁਹੱਲਾ ਨੂੰ ਲੈ ਕੇ ਡਿਪਟੀ ਕਮਿਸ਼ਨਰ ਵੱਲੋਂ ਸਾਰੇ ਵਿੱਦਿਅਕ ਅਦਾਰਿਆਂ 'ਚ 19 ਤੇ 20 ਮਾਰਚ ਨੂੰ ਛੁੱਟੀ ਦਾ ਐਲਾਨ

ਸ੍ਰੀ ਆਨੰਦਪੁਰ ਸਾਹਿਬ: ਹੋਲਾ ਮੁਹੱਲਾ ਨੂੰ ਲੈ ਕੇ ਡਿਪਟੀ ਕਮਿਸ਼ਨਰ ਵੱਲੋਂ ਸਾਰੇ ਵਿੱਦਿਅਕ ਅਦਾਰਿਆਂ 'ਚ 19 ਤੇ 20 ਮਾਰਚ ਨੂੰ ਛੁੱਟੀ ਦਾ ਐਲਾਨ

ਸ੍ਰੀ ਆਨੰਦਪੁਰ ਸਾਹਿਬ: ਹੋਲਾ ਮੁਹੱਲਾ ਨੂੰ ਲੈ ਕੇ ਡਿਪਟੀ ਕਮਿਸ਼ਨਰ ਵੱਲੋਂ ਸਾਰੇ ਵਿੱਦਿਅਕ ਅਦਾਰਿਆਂ 'ਚ 19 ਤੇ 20 ਮਾਰਚ ਨੂੰ ਛੁੱਟੀ ਦਾ ਐਲਾਨ,ਸ੍ਰੀ ਆਨੰਦਪੁਰ ਸਾਹਿਬ: ਹੋਲਾ ਮੁਹੱਲਾ ਨੂੰ ਮੁੱਖ ਰੱਖਦੇ ਹੋਏ ਰੋਪੜ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਬਲਾਕ 'ਚ ਪੈਂਦੇ ਸਾਰੇ ਵਿੱਦਿਅਕ ਅਦਾਰਿਆਂ ਸਰਕਾਰੀ/ਪ੍ਰਾਈਵੇਟ 'ਚ (ਜਿਨ੍ਹਾਂ 'ਚ ਇਮਤਿਹਾਨ ਨਹੀਂ ਚੱਲ ਰਹੇ) ਮਿਤੀ 19.3.2019 ਤੇ 20.3.3019 ਨੂੰ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਹਨ। [caption id="attachment_271283" align="aligncenter" width="300"]and ਸ੍ਰੀ ਆਨੰਦਪੁਰ ਸਾਹਿਬ: ਹੋਲਾ ਮੁਹੱਲਾ ਨੂੰ ਲੈ ਕੇ ਡਿਪਟੀ ਕਮਿਸ਼ਨਰ ਵੱਲੋਂ ਸਾਰੇ ਵਿੱਦਿਅਕ ਅਦਾਰਿਆਂ 'ਚ 19 ਤੇ 20 ਮਾਰਚ ਨੂੰ ਛੁੱਟੀ ਦਾ ਐਲਾਨ[/caption] ਦੱਸ ਦੇਈਏ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹੋਲਾ ਮੁਹੱਲਾ 16 ਮਾਰਚ ਤੋਂ ਲੈ ਕੇ 21 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਹੋਰ ਪੜ੍ਹੋ: ਵਾਰਦਾਤ ਨੂੰ ਅੰਜਾਮ ਦੇਣ ਦੀ ਫਰਾਕ ‘ਚ ਦੋ ਨੌਜੁਆਨ ਤਿੰਨ ਪਿਸਤੋਲਾਂ ਨਾਲ ਗ੍ਰਿਫਤਾਰ ਹੋਲੇ ਮੁਹੱਲੇ ਦੌਰਾਨ ਲੱਖਾਂ ਦੀ ਗਿਣਤੀ ਦੀ ਤਦਾਦ 'ਚ ਸ਼ਰਧਾਲੂ ਇਹਨਾਂ ਥਾਵਾਂ 'ਤੇ ਗੁਰਦੁਆਰਾ ਸਹਿਬਾਨ ਦੇ ਦਰਸ਼ਨਾਂ ਲਈ ਆਉਂਦੇ ਹਨ। ਇਸ ਸਬੰਧੀ ਬਾਹਰਲੇ ਜਿਲ੍ਹਿਆਂ ਤੋਂ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਦੀਆਂ ਡਿਊਟੀਆਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਲਗਾਈਆਂ ਗਈਆਂ ਹਨ। [caption id="attachment_271285" align="aligncenter" width="300"]and ਸ੍ਰੀ ਆਨੰਦਪੁਰ ਸਾਹਿਬ: ਹੋਲਾ ਮੁਹੱਲਾ ਨੂੰ ਲੈ ਕੇ ਡਿਪਟੀ ਕਮਿਸ਼ਨਰ ਵੱਲੋਂ ਸਾਰੇ ਵਿੱਦਿਅਕ ਅਦਾਰਿਆਂ 'ਚ 19 ਤੇ 20 ਮਾਰਚ ਨੂੰ ਛੁੱਟੀ ਦਾ ਐਲਾਨ[/caption] ਇਹਨਾਂ ਕਰਮਚਾਰੀਆਂ ਦੀ ਰਿਹਾਇਸ਼ ਦਾ ਪ੍ਰਬੰਧ ਸ੍ਰੀ ਆਨੰਦਪੁਰ ਸਾਹਿਬ ਬਲਾਕ 'ਚ ਪੈਂਦੇ ਵਿੱਦਿਅਕ ਅਦਾਰਿਆਂ 'ਚ ਕੀਤਾ ਜਾਂਦਾ ਹੈ। ਜਿਸ ਕਾਰਨ ਸਾਰੇ ਵਿੱਦਿਅਕ ਅਦਾਰਿਆਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। -PTC News


Top News view more...

Latest News view more...