Advertisment

ਸੰਗਰੂਰ, ਬਰਨਾਲਾ ਤੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ 'ਚ 23 ਜੂਨ ਨੂੰ ਛੁੱਟੀ ਦਾ ਐਲਾਨ

author-image
Ravinder Singh
Updated On
New Update
ਸੰਗਰੂਰ, ਬਰਨਾਲਾ ਤੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ 'ਚ 23 ਜੂਨ ਨੂੰ ਛੁੱਟੀ ਦਾ ਐਲਾਨ
Advertisment
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੰਗਰੂਰ ਜ਼ਿਮਨੀ ਚੋਣ ਦੇ ਮੱਦੇਨਜ਼ਰ 23 ਜੂਨ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸੰਗਰੂਰ ਲੋਕ ਸਭਾ ਸੀਟ ਲਈ ਹੋ ਰਹੀ ਉੱਪ ਚੋਣ ਦੇ ਕਾਰਨ ਸੰਗਰੂਰ, ਬਰਨਾਲਾ ਤੇ ਜ਼ਿਲ੍ਹਾ ਮਾਲੇਰਕੋਟਲਾ ਦੇ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 23 ਜੂਨ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।
Advertisment
ਸੰਗਰੂਰ, ਬਰਨਾਲਾ ਤੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ 'ਚ 23 ਜੂਨ ਨੂੰ ਛੁੱਟੀ ਦਾ ਐਲਾਨਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਅਨੁਸਾਰ ਜੇ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਜ਼ਿਲ੍ਹਾ ਸੰਗਰੂਰ, ਬਰਨਾਲਾ ਤੇ ਜ਼ਿਲ੍ਹਾ ਮਾਲੇਰਕੋਟਲਾ ਦੇ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ ਤਾਂ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 23 ਜੂਨ, 2022 (ਵੀਰਵਾਰ) ਦੀ ਵਿਸੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ। ਸੰਗਰੂਰ, ਬਰਨਾਲਾ ਤੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ 'ਚ 23 ਜੂਨ ਨੂੰ ਛੁੱਟੀ ਦਾ ਐਲਾਨਇਸ ਦੇ ਨਾਲ ਹੀ ਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਜ਼ਿਲ੍ਹਾ ਮਾਲੇਰਕੋਟਲਾ ਦੇ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ ਵਿਚ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135-ਬੀ ਦੀ ਉਪ ਧਾਰਾ 1 ਦੀ ਪ੍ਰੋਵੀਜਨ ਅਨੁਸਾਰ ਮਿਤੀ 23 ਜੂਨ, 2022 (ਵੀਰਵਾਰ) ਦੀ ਅਦਾਇਗੀ ਛੁੱਟੀ (ਕਿਸੇ ਕਾਰੋਬਾਰ, ਵਪਾਰ, ਉਦਯੋਗਿਕ ਇਕਾਈ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਸਾਰੇ ਵਿਅਕਤੀਆਂ ਦੇ ਸਬੰਧ ਵਿੱਚ) ਐਲਾਨ ਕੀਤਾ ਗਿਆ। ਸਰਕਾਰ ਨੇ ਇਸ ਚੋਣ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸੰਗਰੂਰ, ਬਰਨਾਲਾ ਤੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ 'ਚ 23 ਜੂਨ ਨੂੰ ਛੁੱਟੀ ਦਾ ਐਲਾਨਜ਼ਿਕਰਯੋਗ ਹੈ ਕਿ ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਪਿੜ ਪੂਰੀ ਤਰ੍ਹਾਂ ਭਖ ਗਿਆ ਹੈ। ਆਮ ਆਦਮੀ ਪਾਰਟੀ ਨੇ ਆਪਣੀ ਪੂਰੀ ਤਾਕਤ ਇਸ ਸੀਟ ਲਈ ਲਗਾ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਰੋਡ ਸ਼ੋਅ ਕਰ ਰਹੇ ਹਨ। ਇਸ ਤੋਂ ਇਲਾਵਾ ਪੰਥਕ ਧਿਰਾਂ ਦੇ ਸਾਂਝੇ ਉਮੀਦਵਾਰ ਬੀਬੀ ਕਮਲਦੀਪ ਕੌਰ ਦਾ ਚੋਣ ਪ੍ਰਚਾਰ ਵੀ ਜ਼ੋਰਾਂ ਉਤੇ ਚੱਲ ਰਿਹਾ ਹੈ। ਸਾਰੀਆਂ ਸਿਆਸੀ ਧਿਰਾਂ ਲਈ ਸੰਗਰੂਰ ਸੀਟ ਵੱਕਾਰ ਦਾ ਸਵਾਲ ਬਣੀ ਹੋਈ। publive-image ਇਹ ਵੀ ਪੜ੍ਹੋ : ਭਾਈਚਾਰਕ ਸਾਂਝ ਦਾ ਪ੍ਰਤੀਕ ਮਨੀਕਰਨ ਸਾਹਿਬ ਸਥਿਤ ਸਰਾਵਾਂ ਬਣੀਆਂ ਵੱਡੀ ਸਹੂਲਤ-
latestnews election sangrur barnala punjabnews malerkotla lokhsabha declare holyday seat 23june
Advertisment

Stay updated with the latest news headlines.

Follow us:
Advertisment