Advertisment

ਕਿਸਾਨ ਅੰਦੋਲਨ ਨੂੰ ਲੈ ਕੇ ਅਮਿਤ ਸ਼ਾਹ ਦੇ ਘਰ ਹੋਈ ਮੀਟਿੰਗ,ਅਮਿਤ ਸ਼ਾਹ ਅਤੇ ਤੋਮਰ ਵਿਚਾਲੇ ਹੋਈ ਗੱਲਬਾਤ

author-image
Shanker Badra
Updated On
New Update
ਕਿਸਾਨ ਅੰਦੋਲਨ ਨੂੰ ਲੈ ਕੇ ਅਮਿਤ ਸ਼ਾਹ ਦੇ ਘਰ ਹੋਈ ਮੀਟਿੰਗ,ਅਮਿਤ ਸ਼ਾਹ ਅਤੇ ਤੋਮਰ ਵਿਚਾਲੇ ਹੋਈ ਗੱਲਬਾਤ
Advertisment
publive-image
Advertisment
ਕਿਸਾਨ ਅੰਦੋਲਨ ਨੂੰ ਲੈ ਕੇ ਅਮਿਤ ਸ਼ਾਹ ਦੇ ਘਰ ਹੋਈ ਮੀਟਿੰਗ,ਅਮਿਤ ਸ਼ਾਹ ਅਤੇ ਤੋਮਰ ਵਿਚਾਲੇ ਹੋਈ ਗੱਲਬਾਤ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧਦਿੱਲੀ 'ਚ ਪੰਜਾਬ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਪਿਛਲੇ ਚਾਰ ਦਿਨਾਂ ਤੋਂ ਕਿਸਾਨ ਲਗਾਤਾਰ ਕੜਾਕੇ ਦੀ ਠੰਡ 'ਚ ਸਿੰਘੂ ਬਾਰਡਰ 'ਤੇ ਡਟੇ ਹੋਏ ਹਨ ਤੇ ਦੂਜੇ ਸੂਬਿਆਂ ਤੋਂ ਕਿਸਾਨ ਵੀ ਦਿੱਲੀ ਧਰਨੇ 'ਚ ਪਹੁੰਚੇ ਹਨ। ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਲਵੇ। ਕਿਸਾਨ ਅੰਦੋਲਨ ਨੂੰ ਲੈ ਕੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਚੱਲ ਰਹੀ ਬੈਠਕ ਖ਼ਤਮ ਹੋ ਗਈ ਹੈ। ਜਾਣਕਾਰੀ ਅਨੁਸਾਰ ਇਸ ਮੀਟਿੰਗ 'ਚ ਕਿਸਾਨਾਂ ਦੀਆਂ ਮੰਗਾਂ ਬਾਰੇ ਚਰਚਾ ਕੀਤੀ ਗਈ ਹੈ। ਬੀਤੇ ਦਿਨੀਂ ਸਰਕਾਰ ਵਲੋਂ ਦਿੱਤੇ ਗਏ ਗੱਲਬਾਤ ਦੇ ਸੱਦੇ ਨੂੰ ਕਿਸਾਨਾਂ ਨੇ ਇਹ ਆਖ ਕੇ ਠੁਕਰਾ ਦਿੱਤਾ ਸੀ ਕਿ ਉਹ ਸ਼ਰਤਾਂ ਤਹਿਤ ਕੋਈ ਗੱਲਬਾਤ ਨਹੀਂ ਕਰਨਗੇ। ਉਮੀਦ ਜਤਾਈ ਜਾ ਰਹੀ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਬਿਨਾਂ ਸ਼ਰਤ ਗੱਲਬਾਤ ਦਾ ਸੱਦਾ ਦੇ ਸਕਦੀ ਹੈ। Home Minister Amit Shah and Narendra Tomar between meeting ended ਕਿਸਾਨ ਅੰਦੋਲਨ ਨੂੰ ਲੈ ਕੇਅਮਿਤ ਸ਼ਾਹ ਦੇ ਘਰ ਹੋਈ ਮੀਟਿੰਗ , ਅਮਿਤ ਸ਼ਾਹ ਅਤੇ ਤੋਮਰ ਵਿਚਾਲੇ ਹੋਈ ਗੱਲਬਾਤ ਓਧਰ ਕਿਸਾਨਾਂ ਨੇ ਕੇਂਦਰ ਦਾ ਗੱਲਬਾਤ ਦਾ ਸੱਦਾ ਵੀ ਠੁਕਰਾ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਕਿ ਜੇ ਸਰਕਾਰ ਸ਼ਰਤਾਂ ਰੱਖੇਗੀ ਤਾਂ ਗੱਲਬਾਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਗੱਲਬਾਤ ਲਈ ਸ਼ਰਤ ਰੱਖਣਾ ਕਿਸਾਨਾਂ ਦਾ ਅਪਮਾਨ ਹੈ। ਕਿਸਾਨਾਂ ਨੇ ਕਿਹਾ ਕਿ ਬੁਰਾੜੀ ਗਰਾਊਂਡ ਨਹੀਂ, ਓਪਨ ਜੇਲ੍ਹ ਹੈ। ਉੱਥੇ ਹੀ ਕਿਸਾਨਾਂ ਨੇ ਐਲਾਨ ਕੀਤਾ ਕਿ ਦਿੱਲੀ ਨਾਲ ਲੱਗਦੇ ਸਾਰੇ 5 ਹਾਈਵੇ ਜਾਮ ਕੀਤੇ ਜਾਣਗੇ ਤੇ ਸਿਆਸੀ ਲੀਡਰ ਸਟੇਜ਼ 'ਤੇ ਬੋਲ ਨਹੀਂ ਸਕਦੇ। Home Minister Amit Shah and Narendra Tomar between meeting ended ਕਿਸਾਨ ਅੰਦੋਲਨ ਨੂੰ ਲੈ ਕੇਅਮਿਤ ਸ਼ਾਹ ਦੇ ਘਰ ਹੋਈ ਮੀਟਿੰਗ , ਅਮਿਤ ਸ਼ਾਹ ਅਤੇ ਤੋਮਰ ਵਿਚਾਲੇ ਹੋਈ ਗੱਲਬਾਤ ਕਿਸਾਨਾਂ ਨੇ ਤਿੰਨ ਖੇਤੀ ਕਾਨੂੰਨ ਵਾਪਿਸ ਲੈਣ ਦੀ ਮੰਗ ਕੀਤੀ ਗਈ ਹੈ, ਉੱਥੇ ਹੀ ਬਿਜਲੀ ਸੋਧ ਪ੍ਰਸਤਾਵਿਤ ਬਿੱਲ, ਪਰਾਲੀ ਦੇ ਮੁੱਦੇ 'ਤੇ ਲਿਆਂਦਾ ਆਰਡੀਨੈਂਸ ਵੀ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਕਿਸਾਨਾਂ ਨੂੰ ਡੀਜ਼ਲ ਅੱਧੇ ਰੇਟ 'ਤੇ ਦੇਣ ਦੀ ਮੰਗ ਰੱਖੀ ਗਈ ਹੈ। ਇਸ ਦੇ ਇਲਾਵਾ ਬੁੱਧੀਜੀਵੀਆਂ ਖਿਲਾਫ਼ ਦਰਜ ਕੇਸ ਰੱਦ ਕਰਨ ਦੀ ਵੀ ਮੰਗ ਰੱਖੀ ਹੈ। Home Minister Amit Shah and Narendra Tomar between meeting ended ਕਿਸਾਨ ਅੰਦੋਲਨ ਨੂੰ ਲੈ ਕੇਅਮਿਤ ਸ਼ਾਹ ਦੇ ਘਰ ਹੋਈ ਮੀਟਿੰਗ , ਅਮਿਤ ਸ਼ਾਹ ਅਤੇ ਤੋਮਰ ਵਿਚਾਲੇ ਹੋਈ ਗੱਲਬਾਤ ਦੱਸ ਦੇਈਏ ਕਿ ਬੀਤੇ ਦਿਨ ਸਿੰਘੂ ਬਾਰਡਰ 'ਤੇ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਪੂਰੀ ਵਾਹ ਲਾਈ ਗਈ ਸੀ। ਪੁਲਿਸ ਵੱਲੋਂ ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਅਤੇ ਹੰਝੂ ਗੈਸ ਦੇ ਗੋਲੇ ਸੁੱਟੇ ਗਏ ਸਨ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਅੱਗੇ ਝੁਕਦਿਆਂ ਉਨ੍ਹਾਂ ਨੂੰ ਬੁਰਾੜੀ ਦੇ ਨਿਰੰਕਾਰੀ ਗਰਾਊਂਡ 'ਚ ਸ਼ਾਂਤੀਪੂਰਵਕ ਤਰੀਕੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਹੈ ਪਰ ਕਿਸਾਨਾਂ ਨੇ ਬੁਰਾੜੀ ਜਾਣ ਦੀ ਬਜਾਏ ਬਾਰਡਰ 'ਤੇ ਧਰਨਾ ਲਗਾ ਦਿੱਤਾ ਹੈ। -PTCNews publive-image-
punjab-news punjabi-news news-in-punjabi delhi-farmer-protest dilli-chalo farmbill-2020 farmers-protest-delhi
Advertisment

Stay updated with the latest news headlines.

Follow us:
Advertisment