New Update
ਦਿੱਲੀ ਪੁਲਿਸ ਅਤੇ ਕਿਸਾਨਾਂ ਵਿਚਾਲੇ ਹੋਈ ਝੜਪ ਮਗਰੋਂ ਗ੍ਰਹਿ ਮੰਤਰਾਲੇ ਨੇ ਸੱਦੀ ਉੱਚ ਪੱਧਰੀ ਮੀਟਿੰਗ:ਨਵੀਂ ਦਿੱਲੀ : ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਕਈ ਥਾਵਾਂ 'ਤੇ ਮਾਹੌਲ ਤਣਾਅਪੂਰਨ ਹੋ ਗਿਆ ਹੈ। ਇਸ ਤਣਾਅਪੂਰਨ ਮਾਹੌਲ ਨੂੰ ਦੇਖਦੇ ਹੋਏ ਕੇਂਦਰੀ ਗ੍ਰਹਿ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਅਤੇ ਗ੍ਰਹਿ ਮੰਤਰੀ ਵਿਚਾਲੇ ਅਹਿਮ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਗ੍ਰਹਿ ਸਕੱਤਰ ਅਤੇ ਖ਼ੁਫੀਆ ਮਹਿਕਮੇ ਦੇ ਅਧਿਕਾਰੀ ਸ਼ਾਮਲ ਹਨ।
ਪੜ੍ਹੋ ਹੋਰ ਖ਼ਬਰਾਂ : ਦਿੱਲੀ ਦੇ ਲਾਲ ਕਿਲ੍ਹੇ ‘ਤੇ ਲਹਿਰਾਇਆ ਝੰਡਾ
ਦਿੱਲੀ ਪੁਲਿਸ ਅਤੇ ਕਿਸਾਨਾਂ ਵਿਚਾਲੇ ਹੋਈ ਝੜਪ ਮਗਰੋਂ ਗ੍ਰਹਿ ਮੰਤਰਾਲੇ ਨੇ ਸੱਦੀ ਉੱਚ ਪੱਧਰੀ ਮੀਟਿੰਗ
ਕਿਸਾਨਾਂ ਵੱਲੋਂ ਕੱਢੀਜਾ ਰਹੀ ਟਰੈਕਟਰ ਰੈਲੀ ਵਿਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗੜਬੜ ਕਰਨ ਦੀ ਕੋਸ਼ਿਸ ਦੀ ਕੀਤੀ ਗਈ ,ਜਿਸ ਨੂੰ ਦੇਖਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਦਿੱਲੀ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਮਗਰੋਂ ਗ੍ਰਹਿ ਮੰਤਰਾਲੇ ਨੇ ਉੱਚ ਪੱਧਰੀ ਬੈਠਕ ਸੱਦੀ ਹੈ।ਦਿੱਲੀ ਵਿਚ ਸੁਰੱਖਿਆ ਦੇ ਹਾਲਾਤ ਨੂੰ ਲੈ ਕੇ ਇਹ ਬੈਠਕ ਹੋ ਰਹੀ ਹੈ।
ਦਿੱਲੀ ਪੁਲਿਸ ਅਤੇ ਕਿਸਾਨਾਂ ਵਿਚਾਲੇ ਹੋਈ ਝੜਪ ਮਗਰੋਂ ਗ੍ਰਹਿ ਮੰਤਰਾਲੇ ਨੇ ਸੱਦੀ ਉੱਚ ਪੱਧਰੀ ਮੀਟਿੰਗ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗ੍ਰਹਿ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਤੋਂ ਦਿੱਲੀ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਦੀ ਜਾਣਕਾਰੀ ਲਈ। ਉੱਥੇ ਅੰਦਰੂਨੀ ਸੁਰੱਖਿਆ ਦਸਤਿਆਂ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ।ਦਿੱਲੀ 'ਚ ਸੁਰੱਖਿਆ ਦੇ ਹਾਲਾਤ ਨੂੰ ਲੈ ਕੇ ਗ੍ਰਹਿ ਮੰਤਰਾਲਾ ਨੇਅਹਿਮ ਬੈਠਕ ਸੱਦੀ ਹੈ।
ਦਿੱਲੀ ਪੁਲਿਸ ਅਤੇ ਕਿਸਾਨਾਂ ਵਿਚਾਲੇ ਹੋਈ ਝੜਪ ਮਗਰੋਂ ਗ੍ਰਹਿ ਮੰਤਰਾਲੇ ਨੇ ਸੱਦੀ ਉੱਚ ਪੱਧਰੀ ਮੀਟਿੰਗ
ਇਸ ਦੌਰਾਨ ਹਾਲਾਤਾਂ ਨੂੰ ਕਾਬੂ ਕਰਨ ਦੇ ਲਈ ਦਿੱਲੀ ਦੇ ਐਨ.ਸੀ.ਆਰ. ਦੇ ਕੁੱਝ ਇਲਾਕਿਆਂ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਜਾਣਕਾਰੀ ਅਨੁਸਾਰ ਰਾਤ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਰਹੇਗੀ। ਦਿੱਲੀ ਦੇ 5 ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕੀਤੀ ਗਈ ਹੈ ,ਜਿਨ੍ਹਾਂ ਵਿੱਚਸਿੰਘੂ , ਟਿਕਰੀ , ਗਾਜ਼ੀਪੁਰ ,ਮੁਕਰਬਾ ਅਤੇ ਨਾਂਗਲੋਈ ਬਾਰਡਰ ਸ਼ਾਮਿਲ ਹਨ।
ਪੜ੍ਹੋ ਹੋਰ ਖ਼ਬਰਾਂ : ਹੁਣ ਦਿੱਲੀ ਦੇ ਕੁੱਝ ਇਲਾਕਿਆਂ 'ਚ ਬੰਦ ਰਹੇਗੀ ਇੰਟਰਨੈੱਟ ਸੇਵਾਵਾਂ ,ਹਾਲਾਤ ਤਣਾਅਪੂਰਨ
ਦਿੱਲੀ ਪੁਲਿਸ ਅਤੇ ਕਿਸਾਨਾਂ ਵਿਚਾਲੇ ਹੋਈ ਝੜਪ ਮਗਰੋਂ ਗ੍ਰਹਿ ਮੰਤਰਾਲੇ ਨੇ ਸੱਦੀ ਉੱਚ ਪੱਧਰੀ ਮੀਟਿੰਗ
ਦੱਸ ਦੇਈਏ ਕਿ ਕੁੱਝ ਸ਼ਰਾਰਤੀ ਅਨਸਰ ਲਾਲ ਕਿਲ੍ਹਾ ਕੰਪਲੈਕਸ 'ਚ ਦਾਖ਼ਲ ਹੋ ਗਏ, ਜਿੱਥੇ ਕੇਸਰੀ ਝੰਡਾ ਲਹਿਰਾਇਆ ਗਿਆ ਹੈ। ਹਾਲਾਂਕਿ ਬਾਅਦ 'ਚ ਪੁਲਿਸ ਵੱਲੋਂ ਇਹ ਕੇਸਰੀ ਝੰਡਾ ਉਤਾਰ ਦਿੱਤਾ ਗਿਆ ਹੈ। ਲਾਲ ਕਿਲ੍ਹੇ ਦੇ ਆਲੇ-ਦੁਆਲੇ ਜਮ੍ਹਾ ਹੋਏ ਕਿਸਾਨਾਂ 'ਤੇ ਪੁਲਿਸ ਨੇ ਲਾਠੀਚਾਰਜ ਕਰਦੇ ਹੋਏ ਕਿਸਾਨਾਂ ਨੂੰ ਉਥੋਂ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
-PTCNews
-