Advertisment

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਤੋਂ ਜੰਮੂ-ਕਸ਼ਮੀਰ ਦੇ 2 ਦਿਨਾਂ ਦੌਰੇ 'ਤੇ

author-image
Jashan A
Updated On
New Update
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਤੋਂ ਜੰਮੂ-ਕਸ਼ਮੀਰ ਦੇ 2 ਦਿਨਾਂ ਦੌਰੇ 'ਤੇ
Advertisment
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਤੋਂ ਜੰਮੂ-ਕਸ਼ਮੀਰ ਦੇ 2 ਦਿਨਾਂ ਦੌਰੇ 'ਤੇ,ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਤੋਂ ਜੰਮੂ-ਕਸ਼ਮੀਰ ਦੇ ਦੋ ਰੋਜ਼ਾ ਦੌਰੇ 'ਤੇ ਹਨ। ਉਹ ਅੱਜ ਸ੍ਰੀਨਗਰ ਲਈ ਰਵਾਨਾ ਹੋ ਗਏ ਹਨ। ਇਸ ਦੌਰਾਨ ਉਹ ਅਮਰਨਾਥ ਯਾਤਰਾ ਦੀ ਸੁਰੱਖਿਆ ਵਿਵਸਥਾ ਦੀ ਸਮੀਖਿਆ ਕਰਨਗੇ।ਇਸ ਦੌਰਾਨ ਗ੍ਰਹਿ ਮੰਤਰੀ ਸ਼੍ਰੀਨਗਰ 'ਚ ਇਕ ਉਚ ਪੱਧਰੀ ਸੁਰੱਖਿਆ ਬੈਠਕ ਦੀ ਅਗਵਾਈ ਕਰਨਗੇ। ਗ੍ਰਹਿ ਮੰਤਰੀ ਬਣਨ ਤੋਂ ਬਾਅਦ ਸ਼ਾਹ ਦਾ ਇਹ ਪਹਿਲਾ ਜੰਮੂ-ਕਸ਼ਮੀਰ ਦੌਰਾ ਹੋਵੇਗਾ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕਾਰਜਕਰਤਾਵਾਂ ਤੇ ਪੰਚਾਇਤ ਮੈਂਬਰਾਂ ਨੂੰ ਵੀ ਵੱਖ-ਵੱਖ ਸੰਬੋਧਿਤ ਕਰਨਗੇ। ਹੋਰ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਸਿੱਖ ਮਸਲਿਆਂ ਨੂੰ ਲੈ ਕੇ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ ਜ਼ਿਕਰਯੋਗ ਹੈ ਕਿ ਅਗਲੇ ਮਹੀਨੇ ਤੋਂ ਅਮਰਨਾਥ ਯਾਤਰਾ ਸ਼ੁਰੂ ਹੋ ਰਹੀ ਹੈ। ਜੁਲਾਈ 2017 'ਚ ਅੱਤਵਾਦੀਆਂ ਨੇ ਅਮਰਨਾਥ ਯਾਤਰੀਆਂ ਨਾਲ ਭਰੀ ਬੱਸ ਨੂੰ ਨਿਸ਼ਾਨਾ ਬਣਾਇਆ ਸੀ, ਜਿਸ 'ਚ 8 ਤੀਰਥਯਾਤਰੀਆਂ ਦੀ ਮੌਤ ਹੋਈ ਸੀ ਤੇ 19 ਜ਼ਖਮੀ ਹੋਏ ਸਨ। -PTC News-
national-news home-minister-amit-shah latest-national-news home-minister-amit-shah-news latest-home-minister-amit-shah-news jammu-and-kashmir-tour jammu-and-kashmir-tour-news
Advertisment

Stay updated with the latest news headlines.

Follow us:
Advertisment