
ਕਰਤਾਰਪੁਰ ਲਾਂਘੇ ‘ਤੇ ਕੇਂਦਰ ਸਰਕਾਰ ਦਾ ਅਹਿਮ ਫ਼ੈਸਲਾ , ਗ੍ਰਹਿ ਮੰਤਰਾਲੇ ਨੇ ਡੇਰਾ ਬਾਬਾ ਨਾਨਕ ਨੂੰ ਇਮੀਗ੍ਰੇਸ਼ਨ ਚੈੱਕ ਪੋਸਟ ਵਜੋਂ ਦਿੱਤੀ ਮਾਨਤਾ:ਨਵੀਂ ਦਿੱਲੀ :ਕੇਂਦਰੀ ਗ੍ਰਹਿ ਮੰਤਰਾਲੇ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਇਮੀਗ੍ਰੇਸ਼ਨ ਚੈੱਕ ਪੋਸਟ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਸ ਇਮੀਗ੍ਰੇਸ਼ਨ ਚੈੱਕ ਪੋਸਟ ‘ਤੇ ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਆਉਣ-ਜਾਣ ਵਾਲੇ ਸ਼ਰਧਾਲੂਆਂ ਦੇ ਦਸਤਾਵੇਜ਼ ਚੈੱਕ ਹੋਣਗੇ ਅਤੇ ਉਨ੍ਹਾਂ ਦੀ ਜਾਂਚ ਹੋਵੇਗੀ।

ਦੱਸ ਦੇਈਏ ਕਿ ਕਰਤਾਰਪੁਰ ਲਾਂਘੇ ‘ਤੇ ਕੇਂਦਰ ਸਰਕਾਰ ਨੇ ਅਹਿਮ ਫ਼ੈਸਲਾ ਲਿਆ ਹੈ।ਜਿਸ ਦੇ ਲਈ ਗ੍ਰਹਿ ਮੰਤਰਾਲੇ ਨੇ ਬਕਾਇਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
-PTCNews