Mon, Apr 29, 2024
Whatsapp

ਮਾਨ ਸਰਕਾਰ ਨੇ ਸਿਹਤ ਸਹੂਲਤਾਂ ਨੂੰ ਲੈ ਕੇ ਵੱਡਾ ਵਾਅਦਾ ਕੀਤਾ ਪੂਰਾ, 75 ਆਮ ਆਦਮੀ ਕਲੀਨਿਕ ਕੀਤੇ ਲੋਕਾਂ ਦੇ ਹਵਾਲੇ

Written by  Pardeep Singh -- August 15th 2022 02:59 PM -- Updated: August 15th 2022 04:53 PM
ਮਾਨ ਸਰਕਾਰ ਨੇ ਸਿਹਤ ਸਹੂਲਤਾਂ ਨੂੰ ਲੈ ਕੇ ਵੱਡਾ ਵਾਅਦਾ ਕੀਤਾ ਪੂਰਾ, 75 ਆਮ ਆਦਮੀ ਕਲੀਨਿਕ ਕੀਤੇ ਲੋਕਾਂ ਦੇ ਹਵਾਲੇ

ਮਾਨ ਸਰਕਾਰ ਨੇ ਸਿਹਤ ਸਹੂਲਤਾਂ ਨੂੰ ਲੈ ਕੇ ਵੱਡਾ ਵਾਅਦਾ ਕੀਤਾ ਪੂਰਾ, 75 ਆਮ ਆਦਮੀ ਕਲੀਨਿਕ ਕੀਤੇ ਲੋਕਾਂ ਦੇ ਹਵਾਲੇ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਸਹੂਲਤਾਂ ਨੂੰ ਲੈ ਕੇ ਮਹੱਲਾ ਕਲੀਨਿਕ ਵਾਲਾ ਵਾਅਦਾ ਪੂਰਾ ਕਰ ਦਿੱਤਾ ਹੈ। ਸੀਐਮ ਭਗਵੰਤ ਮਾਨ ਨੇ 75 ਆਮ ਆਦਮੀ ਕਲੀਨਿਕ ਪੰਜਾਬੀਆਂ ਦੇ ਹਵਾਲੇ ਕਰ ਦਿੱਤੇ ਹਨ। 
ਸੀਐਮ ਮਾਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਅੱਜ ਪੰਜਾਬ-ਪੰਜਾਬੀਆਂ ਨੂੰ 75 ਆਮ ਆਦਮੀ ਕਲੀਨਿਕ ਸਮਰਪਿਤ ਕਰ ਦਿੱਤੇ ਗਏ ਹਨ।ਇਹ ਸਿਲਸਿਲਾ ਪੜਾਅ ਤਹਿਤ ਚਾਲੂ ਰਹੇਗਾ।ਗਾਰੰਟੀ ਅਨੁਸਾਰ ਪੂਰੇ ਪੰਜਾਬ ‘ਚ ਕਲੀਨਿਕ ਖੋਲਾਂਗੇ। ਪੰਜਾਬੀਆਂ ਨੂੰ ਮੁਫ਼ਤ ਅਤੇ ਵਧੀਆ ਇਲਾਜ ਦੇਣਾ ਮੇਰੀ ਵਚਨਬੱਧਤਾ ਹੈ, ਜੋ ਅਸੀਂ ਬਕਾਇਦਾ ਪੂਰੀ ਕਰਾਂਗੇ…ਪੰਜਾਬ ਨੂੰ ਸਿਹਤਮੰਦ ਅਤੇ ਤੰਦਰੁਸਤ ਬਣਾਵਾਂਗੇ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਸੂਬੇ ਵਿਚ ਹਰ ਪਾਸੇ ਖੋਲ੍ਹੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਵੱਡੇ ਪਿੰਡਾਂ ਵਿਚ ਅਜਿਹੇ ਦੋ-ਦੋ ਕਲੀਨਿਕ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ ਅਜਿਹੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਹ ਕਲੀਨਿਕ ਸੂਬਾ ਭਰ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਫ਼ਤ ਵਿੱਚ ਮੁਹੱਈਆ ਕਰਨਗੇ।ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਆਮ ਆਦਮੀ ਕਲੀਨਿਕ ਵਿੱਚ ਮਰੀਜ਼ਾਂ ਦੇ ਇਲਾਜ ਅਤੇ ਬਿਮਾਰੀਆਂ ਦਾ ਪਤਾ ਲਾਉਣ ਲਈ ਐਮ.ਬੀ.ਬੀ.ਐਸ. ਡਾਕਟਰ, ਫਾਰਮਾਸਿਸਟ, ਨਰਸ ਤੇ ਹੋਰਾਂ ਸਣੇ ਸਟਾਫ਼ ਦੇ 4-5 ਵਿਅਕਤੀ ਹੋਣਗੇ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਤਕਰੀਬਨ 100 ਕਲੀਨਿਕਲ ਟੈਸਟਾਂ ਨਾਲ 41 ਪੈਕੇਜ ਲੋਕਾਂ ਨੂੰ ਮੁਫ਼ਤ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਇਨ੍ਹਾਂ ਕਲੀਨਿਕਾਂ ਦੇ ਸਥਾਪਤ ਹੋਣ ਨਾਲ ਉਨ੍ਹਾਂ ਦੀ ਸਰਕਾਰ ਨੇ ਆਪਣੀ ਇਕ ਹੋਰ ਵੱਡੀ ਚੋਣ ਗਾਰੰਟੀ ਪੂਰੀ ਕਰ ਦਿੱਤੀ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ 90 ਫੀਸਦੀ ਮਰੀਜ਼ਾਂ ਨੂੰ ਇਨ੍ਹਾਂ ਕਲੀਨਿਕਾਂ ਤੋਂ ਇਲਾਜ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ ਜਿਸ ਨਾਲ ਹਸਪਤਾਲਾਂ ਵਿਚ ਬੋਝ ਘਟੇਗਾ। ਉਨ੍ਹਾਂ ਕਿਹਾ ਕਿ ਸਿਰਫ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਹੀ ਹਸਪਤਾਲਾਂ ਵਿਚ ਰੈਫਰ ਕੀਤਾ ਜਾਇਆ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰ ਕੇ ਇਹ ਕ੍ਰਾਂਤੀਕਾਰੀ ਕਦਮ ਸੂਬੇ ਵਿੱਚ ਸਿਹਤ ਸੰਭਾਲ ਢਾਂਚੇ ਨੂੰ ਪੂਰੀ ਤਰ੍ਹਾਂ ਸੁਧਾਰ ਦੇਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਲਈ ਆਨਲਾਈਨ ਅਪਾਇੰਟਮੈਂਟ ਦੀ ਸਹੂਲਤ ਵੀ ਮੁਹੱਈਆ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਦਵਾਈਆਂ ਤੇ ਬਿਮਾਰੀਆਂ ਦੇ ਟੈਸਟਾਂ ਦੀ ਸਹੂਲਤ ਮੁਫ਼ਤ ਵਿੱਚ ਮੁਹੱਈਆ ਕਰਨਗੇ। ਭਗਵੰਤ ਮਾਨ ਨੇ ਦੱਸਿਆ ਕਿ 2140 ਉਚ ਸਿੱਖਿਆ ਪ੍ਰਾਪਤ ਡਾਕਟਰਾਂ ਨੇ  ਇਨ੍ਹਾਂ ਅਸਾਮੀਆਂ ਲਈ ਅਪਲਾਈ ਕੀਤਾ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸਿਹਤ ਤੇ ਸਿੱਖਿਆ ਖੇਤਰ ਸੂਬਾ ਸਰਕਾਰ ਦੀ ਮੁੱਖ ਤਰਜੀਹ ਹਨ। ਉਨ੍ਹਾਂ ਦੱਸਿਆ ਕਿ ਸੂਬਾ ਭਰ ਦੇ ਸਰਕਾਰੀ ਸਿਵਲ ਹਸਪਤਾਲਾਂ ਵਿੱਚ ਵੀ ਆਗਾਮੀ ਦਿਨਾਂ ਵਿੱਚ ਸੁਧਾਰ ਕੀਤਾ ਜਾਵੇਗਾ ਤਾਂ ਜੋ ਉਹ ਲੋਕਾਂ ਨੂੰ ਮਿਆਰੀ ਸਹੂਲਤਾਂ ਮੁਹੱਈਆ ਹੋਣ। ਤੁਹਾਨੂੰ ਦੱਸ ਦੇਈਏ ਲੁਧਿਆਣਾ ਵਿੱਚ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਸੁਤੰਤਰਤਾ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਝੰਡਾ ਲਹਿਰਾਇਆ।  ਸੀਐਮ ਮਾਨ ਦੀ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ। ਉਨ੍ਹਾਂ ਲਈ ਬੁਲਟਪਰੂਫ ਸਟੇਜ ਬਣਾਈ ਗਈ ਹੈ। ਇਸ ਸਮਾਗਮ ਵਿੱਚ ਸਾਰੇ ਵਿਧਾਇਕ ਮੌਜੂਦ ਸਨ। ਇਸ ਮੌਕੇ ਉਨ੍ਹਾਂ ਨਾਲ ਡੀ.ਜੀ.ਪੀ. ਗੌਰਵ ਯਾਦਵ, ਏ.ਡੀ.ਜੀ.ਪੀ. ਪ੍ਰਮੋਦ ਬਾਨ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਵੀ ਹਾਜ਼ਰ ਸਨ। ਪੁਲਿਸ ਵੱਲੋਂ ਗੁਰੂ ਨਾਨਕ ਸਟੇਡੀਅਮ ਜਿੱਥੇ ਕਿ ਪ੍ਰੋਗਰਾਮ ਹੋ ਰਿਹਾ ਹੈ, ਉੱਥੇ ਆਲੇ ਦੁਆਲੇ ਦੇ ਇਲਾਕੇ ਵਿਚ ਵੀ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਵੱਲੋਂ ਪ੍ਰਭਾਵੀ ਪਰੇਡ ਤੋਂ ਸਲਾਮੀ ਵੀ ਲਈ। ਇਸ ਮਗਰੋਂ ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਅਜ਼ਾਦੀ ਵਿੱਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਸ਼ਹੀਦਾਂ ਦੇ ਦਰਸਾਏ ਮਾਰਗ ਉਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸ਼ਹੀਦਾਂ ਦੇ ਸੁਪਨਿਆਂ ਵਾਲਾ ਪੰਜਾਬ ਸਿਰਜਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਈਚਾਰਕ ਸਾਂਝ ਤੋੜਨ ਵਾਲਿਆਂ ਨੂੰ ਚਿਤਾਵਨੀ ਦਿੱਤੀ। ਇਸ ਮੌਕੇ ਉਨ੍ਹਾਂ ਨੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਨੂੰ ਪ੍ਰਣਾਮ ਕੀਤਾ। ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਥਾਪਰ ਨੂੰ ਵੀ ਯਾਦ ਕੀਤਾ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਧੀਆਂ ਨੂੰ ਤਰੱਕੀ ਕਰਨ ਦਾ ਪੂਰਾ ਹੱਕ ਹੈ ਤੇ ਸਾਨੂੰ ਧੀਆਂ ਨੂੰ ਪੂਰਾ ਮੌਕਾ ਦੇਣਾ ਚਾਹੀਦਾ। ਕੁੜੀਆਂ ਮੁੰਡਿਆਂ ਨਾਲੋਂ ਕਿਸੇ ਵੀ ਖੇਤਰ ਵਿੱਚ ਘੱਟ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਅਸਲ ਆਜ਼ਾਦੀ ਉਸ ਦਿਨ ਹੋਵੇਗੀ, ਜਦੋਂ ਪੰਜਾਬ ਦੇ ਖਿਡਾਰੀ ਓਲੰਪਿਕ ਵਿੱਚ ਗੋਲਡ ਮੈਡਲ ਲੈ ਕੇ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪੰਜਾਬ ਦੀ ਸਨਅਤ ਨੂੰ ਉਤਸ਼ਾਹਿਤ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਤਿਰੰਗਾ ਹਮੇਸ਼ਾ ਸਾਡੇ ਦਿਲਾਂ ਵਿੱਚ ਵਸਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਪੰਜਾਬ ਨੂੰ 75 ਮੁਹੱਲਾ ਕਲੀਨਿਕਾਂ ਦੀ ਸੌਗਾਤ ਦਿੱਤੀ ਜਾ ਰਹੀ ਹੈ। ਇਹ ਵੀ ਪੜ੍ਹੋ:ਆਜ਼ਾਦੀ ਦਿਹਾੜੇ ਮੌਕੇ 1158 ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਫਰੰਟ ਵੱਲੋਂ ਮੁਜ਼ਾਹਰਾ -PTC News

Top News view more...

Latest News view more...