ਹੁਸ਼ਿਆਰਪੁਰ ’ਚ ਮਿਲਿਆ ਇੱਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼,ਪੰਜਾਬ 'ਚ ਕੁੱਲ ਮਰੀਜਾਂ ਦੀ ਗਿਣਤੀ 47

By Shanker Badra - April 02, 2020 12:04 pm

COVID19 :ਹੁਸ਼ਿਆਰਪੁਰ : ਕੋਰੋਨਾ ਵਾਇਰਸ ਦੀ ਦਹਿਸ਼ਤ ਨੇ ਸਮੁੱਚੀ ਦੁਨੀਆਂ ਵਿਚ ਡਰ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ। ਕੋਰੋਨਾ ਵਾਇਰਸ ਨੇ ਇਸ ਵੇਲੇ ਪੂਰੀ ਦੁਨੀਆ ਦੇ ਵਿੱਚ ਡਾਕਟਰਾਂ ਦੇ ਹੱਥ ਖੜੇ ਕਰਵਾ ਦਿੱਤੇ ਹਨ। ਇਸ ਸਮੇਂ ਦੁਨੀਆ ਦੇ ਹਰ ਕੋਨੇ ਵਿਚੋਂ ਕੋਰੋਨਾ ਵਾਇਰਸ ਦੇ ਕਹਿਰ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਹੁਸ਼ਿਆਰਪੁਰ ਦੇ ਪਿੰਡ ਪੈਂਸਰਾਂ 'ਚ 1 ਕੋਰੋਨਾ ਵਾਇਰਸ ਦੇ ਹੋਰ ਮਰੀਜ਼ ਦੀ ਅੱਜ ਪੁਸ਼ਟੀ ਹੋਈ ਹੈ।

ਹੁਸ਼ਿਆਰਪੁਰ ਜ਼ਿਲੇ ਵਿਚ ਗੜ੍ਹਸ਼ੰਕਰ ਦੇ ਪਿੰਡ ਪੈਂਸਰਾਂ 'ਚੋਂ ਇੱਕ ਵਿਅਕਤੀ ਦੇ ਕੋਰੋਨਾ ਵਾਇਰਸ ਦਾ ਪਾਜ਼ੀਟਿਵ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮਰੀਜ਼ ਦੀ ਪਛਾਣ ਹਰਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਪੈਂਸਰਾਂ ਦਾ ਰਹਿਣ ਵਾਲਾ ਹੈ। ਜਿਸ ਨੂੰ ਅੱਜਸਿਵਲ ਹਸਪਤਾਲ ਹੁਸ਼ਿਆਰਪੁਰ ਤੋਂ ਰੈਫ਼ਰ ਕਰਕੇ ਗੁਰ ਨਾਨਕ ਦੇਵ ਹਸਪਤਾਲ ਦੀ ਵਿਸ਼ੇਸ਼ ਆਈਸੋਲੇਸ਼ਨ ਵਾਰਡ 'ਚ ਦਾਖ਼ਲ ਕੀਤਾ ਗਿਆ ਹੈ।ਇਸ ਦੀ ਪੁਸ਼ਟੀ ਸਿਵਲ ਸਰਜਨ ਅੰਮ੍ਰਿਤਸਰ ਡਾ. ਪ੍ਰਭਜੀਤ ਕੌਰ ਜੌਹਲ ਵੱਲੋਂ ਕੀਤੀ ਗਈ ਹੈ।

ਇਸ ਦੌਰਾਨ ਪ੍ਰਾਇਮਰੀ ਹੈਲਥ ਸੈਂਟਰ ਪੋਸੀ ਦੇ ਇੰਚਾਰਜ ਰਘਬੀਰ ਸਿੰਘ ਨੇ ਦੱਸਿਆ ਕਿ ਪੀੜਤ ਹਰਵਿੰਦਰ ਦੀ ਸ਼ੱਕੀ ਭੈਣ ਦੀਆਂ ਦੋ ਧੀਆਂ ਇੰਗਲੈਂਡ ਤੋਂ ਆਈਆਂ ਹਨ। ਸਿਹਤ ਵਿਭਾਗ ਵੱਲੋਂ ਦੋਵੇਂ ਧੀਆਂ ਨੂੰ 14 ਚੌਦਾਂ ਦਿਨਾਂ ਤੱਕ ਘਰਾਂ 'ਚ ਹੀ ਰਹਿਣ ਦੀ ਹਦਾਇਤ ਦਿੱਤੀ ਗਈ ਹੈ ਅਤੇ ਹਰਵਿੰਦਰ ਸਿੰਘ ਉਨ੍ਹਾਂ ਦੇ ਸੰਪਰਕ 'ਚ ਸੀ,ਜਿਸ ਨੂੰ ਬੀਤੇ ਦਿਨਾਂ ਤੋਂ ਬੁਖ਼ਾਰ, ਖਾਂਸੀ ਅਤੇ ਸਾਹ ਲੈ'ਚ ਤਕਲੀਫ਼ ਸੀ।ਇਹ ਵੀ ਪਤਾ ਲੱਗਾ ਹੈ ਕਿ ਹਰਵਿੰਦਰ ਸਿੰਘ ਪਹਿਲਾਂ ਵੀ ਕਈ ਬਿਮਾਰੀਆਂ ਤੋਂ ਪੀੜਤ ਹੈ।

ਦੱਸਣਯੋਗ ਹੈ ਕਿ 61 ਸਾਲਾ ਵਿਅਕਤੀ ਹਰਜਿੰਦਰ ਸਿੰਘ ਦੀ ਕੋਰੋਨਾ ਵਾਇਰਸ ਸਬੰਧੀ ਪਹਿਲੀ ਰਿਪੋਰਟ ਨੈਗੇਟਿਵ ਆਈ ਸੀ ਤੇ ਹੁਣ ਦੂਜੀ ਰਿਪੋਰਟ ਵਿਚ ਉਹ ਕੋਰੋਨਾ ਵਾਇਰਸ ਪਾਜ਼ੀਟਿਵ ਪਾਇਆ ਗਿਆ ਹੈ।ਹਰਵਿੰਦਰ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਪੈਂਸਰਾਂ ਨੇੜਲੇ ਪਿੰਡਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਪਿੰਡ ਪੈਂਸਰਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪਿੰਡ 'ਚੋਂ ਹੋਰ ਸ਼ੱਕੀ ਮਰੀਜ਼ਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚ 47 ਕੇਸ ਪਾਜ਼ੀਟਿਵ ਪਾਏ ਹਨ। ਇਨ੍ਹਾਂ 'ਚ ਨਵਾਂਸ਼ਹਿਰ -19, ਮੋਹਾਲੀ -10, ਹੁਸ਼ਿਆਰਪੁਰ -7, ਜਲੰਧਰ - 5,ਅੰਮ੍ਰਿਤਸਰ -2 ,ਲੁਧਿਆਣਾ -3 ਅਤੇ ਪਟਿਆਲਾ -1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਹੁਸ਼ਿਆਰਪੁਰ ਦਾ ਇੱਕ ਮਰੀਜ਼ ਠੀਕ ਹੋ ਗਿਆ ਹੈ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ 'ਚ 5 ਮੌਤਾਂ ਹੋ ਚੁੱਕੀਆਂ ਹਨ,ਜਿਨ੍ਹਾਂ ਵਿਚੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਅੱਜ ਸਵੇਰੇ ਅੰਮ੍ਰਿਤਸਰ ਦੇ ਹਸਪਤਾਲ ਵਿਚ ਹੋਈ ਹੈ।
-PTCNews

adv-img
adv-img