Sun, Apr 28, 2024
Whatsapp

ਹੁਸ਼ਿਆਰਪੁਰ ਨਾਲ ਸਬੰਧਿਤ ਹੌਲਦਾਰ ਦੀ ਮੁੰਬਈ 'ਚ ਕੋਰੋਨਾ ਕਾਰਨ ਹੋਈ ਮੌਤ, ਪਿੰਡ 'ਚ ਛਾਇਆ ਮਾਤਮ 

Written by  Shanker Badra -- May 08th 2020 04:22 PM
ਹੁਸ਼ਿਆਰਪੁਰ ਨਾਲ ਸਬੰਧਿਤ ਹੌਲਦਾਰ ਦੀ ਮੁੰਬਈ 'ਚ ਕੋਰੋਨਾ ਕਾਰਨ ਹੋਈ ਮੌਤ, ਪਿੰਡ 'ਚ ਛਾਇਆ ਮਾਤਮ 

ਹੁਸ਼ਿਆਰਪੁਰ ਨਾਲ ਸਬੰਧਿਤ ਹੌਲਦਾਰ ਦੀ ਮੁੰਬਈ 'ਚ ਕੋਰੋਨਾ ਕਾਰਨ ਹੋਈ ਮੌਤ, ਪਿੰਡ 'ਚ ਛਾਇਆ ਮਾਤਮ 

ਹੁਸ਼ਿਆਰਪੁਰ ਨਾਲ ਸਬੰਧਿਤ ਹੌਲਦਾਰ ਦੀ ਮੁੰਬਈ 'ਚ ਕੋਰੋਨਾ ਕਾਰਨ ਹੋਈ ਮੌਤ, ਪਿੰਡ 'ਚ ਛਾਇਆ ਮਾਤਮ:ਟਾਂਡਾ ਉੜਮੁੜ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਹੁਸ਼ਿਆਰਪੁਰ ਦੇ ਟਾਂਡਾ ਅਧੀਨ ਪੈਂਦੇ ਪਿੰਡ ਜਹੂਰਾ ਦੇ ਇਕ ਵਿਅਕਤੀ ਦੀ ਕੋਰੋਨਾ ਵਾਇਰਸ ਕਰਕੇ ਮੁੰਬਈ ਵਿਖੇ ਬੀਤੀ ਰਾਤ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਹੌਲਦਾਰ ਗੁਰਬਚਨ ਸਿੰਘ ਪੁੱਤਰ ਲਹਿਣਾ ਸਿੰਘ ਦੇ ਰੂਪ 'ਚ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਬਚਨ ਸਿੰਘ ਉਮਰ 50 ਸਾਲ ਸੀ.ਆਈ.ਐਸ.ਐਫ. ਵਿਚ ਹੌਲਦਾਰ ਸੀ, ਜੋ ਕਿ ਮੁੰਬਈ ਵਿਖੇ ਘਰੇਲੂ ਏਅਰਪੋਰਟ 'ਤੇ ਤਾਇਨਾਤ ਸੀ। ਉਸ ਦੀ ਬੀਤੇ ਦਿਨ ਹੀ ਰਿਪੋਰਟ ਪਾਜ਼ੀਟਿਵ ਆਉਣ 'ਤੇ ਸਾਂਤਾ ਕਰੂਜ਼ ਇਲਾਕੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਸੀ, ਜਿੱਥੇ ਕੁਝ ਘੰਟਿਆਂ ਬਾਅਦ ਉਸ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਪਰਿਵਾਰ ਅਤੇ ਪਿੰਡ 'ਚ ਮਾਤਮ ਦਾ ਮਾਹੌਲ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 1700 ਦੇ ਕਰੀਬ ਹੋ ਗਈ ਹੈ।  ਹੁਸ਼ਿਆਰਪੁਰ 'ਚ ਹੁਣ ਤੱਕ 90 ਕੇਸ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ 'ਚੋਂ 81 ਐਕਟਿਵ ਕੇਸ ਹਨ। ਹੁਣ ਤੱਕ ਜ਼ਿਲ੍ਹੇ 'ਚ 6 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ ਅਤੇ 3 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। -PTCNews


Top News view more...

Latest News view more...