ਹੁਸ਼ਿਆਰਪੁਰ : ਖੇਤਾਂ 'ਚ ਸੁੱਤੇ ਪਏ ਬਜ਼ੁਰਗ ਕਿਸਾਨ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ

By Shanker Badra - May 27, 2021 3:05 pm

ਮਾਹਿਲਪੁਰ : ਹੁਸ਼ਿਆਰਪੁਰ ਦੇ ਪਿੰਡ ਮਾਹਿਲਪੁਰ ਦੇ ਨਜ਼ਦੀਕ ਪਿੰਡ ਟੂਟੋਮਜਾਰਾ ਦੇ ਬਾਹਰਵਾਰ ਖੇਤਾਂ ’ਚ ਬਣੀ ਹਵੇਲੀ ’ਚ ਸੁੱਤੇ ਪਏ ਇਕ ਬਜ਼ੁਰਗ ਕਿਸਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਹੁਸ਼ਿਆਰਪੁਰ : ਖੇਤਾਂ 'ਚ ਸੁੱਤੇ ਪਏ ਬਜ਼ੁਰਗ ਕਿਸਾਨ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ

ਪੜ੍ਹੋ ਹੋਰ ਖ਼ਬਰਾਂ : ਮਾਸਕ ਨਾ ਪਾਉਣ 'ਤੇ ਪੁਲਿਸ ਨੇ ਨੌਜਵਾਨ ਦੇ ਹੱਥ ਅਤੇ ਪੈਰ 'ਚ ਠੋਕੇ ਕਿੱਲ

ਇਸ ਕਤਲ ਦੀ ਸੂਚਨ ਮਿਲਦੇ ਹੀ ਏਸੀਪੀ ਤੁਸ਼ਾਰ ਗੁਪਤਾ ਥਾਣਾ ਮਾਹਿਲਪੁਰ ਦੀ ਪੁਲਿਸ ਨਾਲ ਮੌਕੇ ’ਤੇ ਪਹੁੰਚ ਗਏ ਤੇ ਲਾਸ਼ ਆਪਣੇ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਮ੍ਰਿਤਕ ਕਿਸਾਨ ਦੀ ਪਛਾਣ ਹਰਭਜਨ ਸਿੰਘ ਪੁੱਤਰ ਮਹਿੰਦਰ ਸਿੰਘ (79 ਸਾਲ) ਪਿੰਡ ਟੂਟੋਮਜਾਰਾ ਦੇ ਰੂਪ ’ਚ ਹੋਈ ਹੈ।

Hoshiarpur : elderly farmer sleeping in field was killed with sharp weapon ਹੁਸ਼ਿਆਰਪੁਰ : ਖੇਤਾਂ 'ਚ ਸੁੱਤੇ ਪਏ ਬਜ਼ੁਰਗ ਕਿਸਾਨ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ

ਮਿਲੀ ਜਾਣਕਾਰੀ ਅਨੁਸਾਰ ਹਰਭਜਨ ਸਿੰਘ ਆਪਣੇ ਖੇਤਾਂ ’ਚ ਪਸ਼ੂਆਂ ਲਈ ਬਣਾਈ ਹਵੇਲੀ ਵਿਚ ਸੁੱਤਾ ਸੀ। ਕਤਲ ਦਾ ਸਵੇਰੇ ਉਸ ਸਮੇਂ ਪਤਾ ਲਗਾ ਜਦੋਂ ਪਿੰਡ ਦਾ ਨੌਜਵਾਨ ਧਰਮਜੀਤ ਸਿੰਘ ਪੁੱਤਰ ਸਵਰਨ ਸਿੰਘ ਆਪਣੇ ਖੇਤਾਂ ਵੱਲ ਗੇੜਾ ਮਾਰਨ ਗਿਆ ਤਾਂ ਹਰਭਜਨ ਸਿੰਘ ਦੀਆਂ ਦੋ ਮੱਝਾਂ ਖੇਤਾਂ ਵਿਚ ਘੁੰਮ ਰਹੀਆਂ ਸਨ।

Hoshiarpur : elderly farmer sleeping in field was killed with sharp weapon ਹੁਸ਼ਿਆਰਪੁਰ : ਖੇਤਾਂ 'ਚ ਸੁੱਤੇ ਪਏ ਬਜ਼ੁਰਗ ਕਿਸਾਨ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ

ਪੜ੍ਹੋ ਹੋਰ ਖ਼ਬਰਾਂ : ਲਾਲ ਕਿਲ੍ਹਾ ਹਿੰਸਾ ਮਾਮਲਾ : ਦਿੱਲੀ ਪੁਲਿਸ ਵੱਲੋਂ ਦਾਇਰ ਕੀਤੀ ਚਾਰਜਸ਼ੀਟ 'ਚ ਹੋਇਆ ਵੱਡਾ ਖ਼ੁਲਾਸਾ

ਇਸ ਦੀ ਸੂਚਨਾ ਧਰਮਜੀਤ ਨੇ ਹਰਭਜਨ ਸਿੰਘ ਦੇ ਬੇਟੇ ਨੂੰ ਦਿੱਤੀ, ਜਦੋਂ ਉਹ ਮੱਝਾਂ ਲੈ ਕੇ ਹਵੇਲੀ ਗਏ ਤਾਂ ਅੱਗੇ ਮੰਜੇ ’ਤੇ ਹਰਭਜਨ ਸਿੰਘ ਦੀ ਖੂਨ ਨਾਲ ਲੱਥ-ਪੱਥ ਹੋਈ ਲਾਸ਼ ਪਈ ਸੀ। ਉਨ੍ਹਾਂ ਇਸ ਦੀ ਸੂਚਨਾ ਥਾਣਾ ਮਾਹਿਲਪੁਰ ਦੀ ਪੁਲਿਸ ਨੂੰ ਦਿੱਤੀ। ਇਸ ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ਲਾਸ਼ ਆਪਣੇ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
-PTCNews

adv-img
adv-img