Thu, Apr 25, 2024
Whatsapp

ਹੁਸ਼ਿਆਰਪੁਰ 'ਚ ਵਾਪਰਿਆ ਭਿਆਨਿਕ ਸੜਕ ਹਾਦਸਾ ,ਇੱਕ ਨੌਜਵਾਨ ਦੀ ਮੌਤ, 3 ਜ਼ਖਮੀ

Written by  Shanker Badra -- August 17th 2018 12:51 PM
ਹੁਸ਼ਿਆਰਪੁਰ 'ਚ ਵਾਪਰਿਆ ਭਿਆਨਿਕ ਸੜਕ ਹਾਦਸਾ ,ਇੱਕ ਨੌਜਵਾਨ ਦੀ ਮੌਤ, 3 ਜ਼ਖਮੀ

ਹੁਸ਼ਿਆਰਪੁਰ 'ਚ ਵਾਪਰਿਆ ਭਿਆਨਿਕ ਸੜਕ ਹਾਦਸਾ ,ਇੱਕ ਨੌਜਵਾਨ ਦੀ ਮੌਤ, 3 ਜ਼ਖਮੀ

ਹੁਸ਼ਿਆਰਪੁਰ 'ਚ ਵਾਪਰਿਆ ਭਿਆਨਿਕ ਸੜਕ ਹਾਦਸਾ ,ਇੱਕ ਨੌਜਵਾਨ ਦੀ ਮੌਤ, 3 ਜ਼ਖਮੀ:ਹੁਸ਼ਿਆਰਪੁਰ ਦੇ ਸਰਕਾਰੀ ਕਾਲਜ ਚੌਕ 'ਚ ਇੱਕ ਭਿਆਨਿਕ ਸੜਕ ਹਾਦਸਾ ਵਾਪਰਿਆ ਹੈ।ਇਸ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਤ ਗਈ ਹੈ ਜਦਕਿ 3 ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ। ਜਾਣਕਾਰੀ ਅਨੁਸਾਰ 4 ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਿਸੇ ਕੰਮ ਲਈ ਜਾ ਰਹੇ ਸਨ ਕਿ ਅਚਾਨਿਕ ਇੱਕ ਟੈਂਪੂ ਨੇ ਉਨ੍ਹਾਂ ਨੂੰ ਆਪਣੀ ਲਪੇਟ 'ਚ ਲੈ ਲਿਆ।ਜਿਸ ਦੌਰਾਨ 3 ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ।ਇਸ ਮੌਕੇ 'ਤੇ ਮੌਜੂਦ ਲੋਕਾਂ ਨੇ ਜ਼ਖਮੀ ਨੌਜਵਾਨਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾ ਦਿੱਤਾ ਪਰ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਰਕੇ ਹੋਰ ਹਸਪਤਾਲ ਰੈਫਰ ਕਰ ਦਿੱਤਾ। ਇਸ ਹਾਦਸੇ ਤੋਂ ਬਾਅਦ ਟੈਂਪੂ ਦਾ ਡਰਾਈਵਰ ਮੌਕੇ 'ਤੇ ਫਰਾਰ ਹੋ ਗਿਆ, ਜਿਸ ਦੀ ਪਹਿਚਾਣ ਮਲਕੀਤ ਸਿੰਘ ਜ਼ਿਲਾ ਫਤਿਹਗੜ੍ਹ ਵਜੋਂ ਹੋਈ ਹੈ।ਮ੍ਰਿਤਕ ਦੀ ਪਹਿਚਾਣ ਰਮਨ ਵਾਸੀ ਲੁਧਿਆਣਾ ਵਜੋਂ ਹੋਈ ਹੈ।ਇਸ ਦੇ ਨਾਲ ਹੀ ਜ਼ਖਮੀਆਂ ਦੀ ਪਹਿਚਾਣ ਅਮਨ ਮਿਸ਼ਰਾ, ਹਰੀਤ ਪੂਰੀ ਅਤੇ ਅਮਨਦੀਪ ਸਿੰਘ ਵਜੋਂ ਹੋਈ ਹੈ। -PTCNews


Top News view more...

Latest News view more...