ਹੁਸ਼ਿਆਰਪੁਰ 'ਚ ਜ਼ਮੀਨੀ ਝਗੜੇ ਨੂੰ ਲੈ ਕੇ ਪੁੱਤਰ ਵਲੋਂ ਪਿਓ ਅਤੇ ਭਤੀਜੇ ਦਾ ਕਤਲ
ਹੁਸ਼ਿਆਰਪੁਰ 'ਚ ਜ਼ਮੀਨੀ ਝਗੜੇ ਨੂੰ ਲੈ ਕੇ ਪੁੱਤਰ ਵਲੋਂ ਪਿਓ ਅਤੇ ਭਤੀਜੇ ਦਾ ਕਤਲ:ਹੁਸ਼ਿਆਰਪੁਰ ਦੇ ਪਿੰਡ ਲੰਮੇ ਵਿਖੇ ਇੱਕ ਪੁੱਤਰ ਵਲੋਂ ਆਪਣੇ ਪਿਓ ਅਤੇ ਭਤੀਜੇ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਮ੍ਰਿਤਕਾਂ ਦੀ ਪਛਾਣ ਸੁਲੱਖਣ ਸਿੰਘ ਅਤੇ ਹਰਮੀਤ ਸਿੰਘ ਦੇ ਰੂਪ 'ਚ ਹੋਈ ਹੈ।ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਬਲਬੀਰ ਸਿੰਘ ਦਾ ਜ਼ਮੀਨ ਨੂੰ ਲੈ ਕੇ ਆਪਣੇ ਪਿਓ ਸੁਲੱਖਣ ਸਿੰਘ ਨਾਲ ਵਿਵਾਦ ਚੱਲ ਰਿਹਾ ਸੀ ਅਤੇ ਇਸੇ ਦੇ ਚੱਲਦਿਆਂ ਉਸ ਨੇ ਆਪਣੇ ਪਿਓ ਅਤੇ ਭਤੀਜੇ ਹਰਮੀਤ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। -PTCNews