ਮੁੱਖ ਖਬਰਾਂ

ਹੁਸ਼ਿਆਰਪੁਰ ਪੁਲਿਸ ਨੂੰ ਮਿਲਿਆ ਲਾਰੈਂਸ ਬਿਸ਼ਨੋਈ ਦਾ 2 ਦਿਨ ਦਾ ਰਿਮਾਂਡ

By Pardeep Singh -- July 18, 2022 8:42 am -- Updated:July 18, 2022 8:42 am

ਹੁਸ਼ਿਆਰਪੁਰ: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮੁੜ ਹੁਸ਼ਿਆਰਪੁਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਲਾਰੈਂਸ ਦਾ ਰਿਮਾਂਡ ਹੁਸ਼ਿਆਰਪੁਰ ਪੁਲਿਸ ਨੂੰ 2 ਦਿਨ ਦਾ ਦਿੱਤਾ ਹੈ।  ਪੁਲਿਸ ਵੱਲੋਂ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਹੇਠ ਹੁਸ਼ਿਆਰਪੁਰ ਕੋਰਟ ਵਿੱਚ ਪੇਸ਼ ਕੀਤਾ ਗਿਆ। ਹੁਣ ਦੁਬਾਰਾ 21 ਜੁਲਾਈ ਨੂੰ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।

ਮਿਲੀ ਜਾਣਕਾਰੀ ਦੇ ਮੁਤਾਬਿਕ ਹੁਸ਼ਿਆਰਪੁਰ ਪੁਲਿਸ 2019 ਦੇ ਫਿਰੋਤੀ ਮਾਮਲੇ ਵਿਚ ਪੁੱਛਗਿੱਛ ਲਈ ਲਾਰੈਂਸ ਨੂੰ ਹੁਸ਼ਿਆਰਪੁਰ ਲੈ ਕੇ ਜਾ ਰਹੀ ਹੈ। ਇਸ ਮਾਮਲੇ ਵਿਚ ਪਹਿਲਾਂ ਤਾਂ ਸ਼ਰਾਬ ਦੇ ਠੇਕੇਦਾਰ ਅਤੇ ਵਿਪਾਰੀ ਕੋਲੋਂ ਫਿਰੋਤੀ ਮੰਗੀ ਗਈ ਸੀ ਅਤੇ ਉਸ ਤੋਂ ਫਿਰੋਤੀ ਨਾ ਮਿਲਣ ਦੀ ਸੂਰਤ ਵਿਚ ਵਪਾਰੀ ਦੇ ਘਰ 'ਤੇ ਫਾਇਰਿੰਗ ਹੋਈ ਸੀ।

ਲਾਰੈਂਸ ਬਿਸ਼ਨੋਈ ਨੂੰ ਮੁੜ ਅੱਜ ਅੰਮ੍ਰਿਤਸਰ ਅਦਾਲਤ 'ਚ ਕੀਤਾ ਜਾਵੇਗਾ ਪੇਸ਼, ਵੱਡੀ ਗਿਣਤੀ 'ਚ ਪੁਲੀਸ ਫੋਰਸ ਤੈਨਾਤ

ਜ਼ਿਕਰਯੋਗ ਹੈ ਕਿ  ਹੁਸ਼ਿਆਰਪੁਰ ਪੁਲਿਸ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕਰੇਗੀ।

ਲਾਰੈਂਸ ਬਿਸ਼ਨੋਈ ਨੂੰ ਮੁੜ ਅੱਜ ਅੰਮ੍ਰਿਤਸਰ ਅਦਾਲਤ 'ਚ ਕੀਤਾ ਜਾਵੇਗਾ ਪੇਸ਼, ਵੱਡੀ ਗਿਣਤੀ 'ਚ ਪੁਲਿਸ ਫੋਰਸ ਤੈਨਾਤ

ਇਹ ਵੀ ਪੜ੍ਹੋ:ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਵੱਡੇ ਸਵਾਲ, ਕਾਤਲ ਨੂੰ ਪੇਸ਼ ਕਰਨ 'ਤੇ 200 ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ, 2 ਕਰੋੜ ਦਾ ਟੈਕਸ ਦੇਣ ਵਾਲੇ ਬੇਟੇ ਦੀ ਕਿਸਮਤ ਸਭ ਨੇ ਵੇਖੀ

ਲਾਰੈਂਸ ਬਿਸ਼ਨੋਈ ਦੇ ਹੁਸ਼ਿਆਰਪੁਰ ਪਹੁੰਚਣ ਤੋਂ ਪਹਿਲਾਂ ਹੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਸੀ। ਸੀਸੀਟੀਵੀ ਵਾਲੀਆਂ ਵੈਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਮਾਂਡੋ ਵੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਸੁਰੱਖਿਆ ਵਿਚ ਕੋਈ ਕੁਤਾਹੀ ਨਾ ਹੋ ਸਕੇ।

ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੂੰ 29 ਮਈ ਦੀ ਸ਼ਾਮ 5.30 ਵਜੇ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਗੁਰੱਪ ਨੇ ਜਿੰਮੇਵਾਰੀ ਲਈ ਸੀ। ਉਸ ਤੋਂ ਬਾਅਦ ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਉੱਤੇ ਪੰਜਾਬ ਲੈ ਕੇ ਆਈ ਸੀ।

-PTC News

  • Share