Sat, Apr 20, 2024
Whatsapp

ਹੁਸ਼ਿਆਰਪੁਰ: ਬੇਕਰੀ ਨੂੰ ਲੱਗੀ ਭਿਆਨਕ ਅੱਗ, ਸਾਰਾ ਸਮਾਨ ਸੜ੍ਹ ਕੇ ਸੁਆਹ

Written by  Jashan A -- June 14th 2019 01:46 PM
ਹੁਸ਼ਿਆਰਪੁਰ: ਬੇਕਰੀ ਨੂੰ ਲੱਗੀ ਭਿਆਨਕ ਅੱਗ, ਸਾਰਾ ਸਮਾਨ ਸੜ੍ਹ ਕੇ ਸੁਆਹ

ਹੁਸ਼ਿਆਰਪੁਰ: ਬੇਕਰੀ ਨੂੰ ਲੱਗੀ ਭਿਆਨਕ ਅੱਗ, ਸਾਰਾ ਸਮਾਨ ਸੜ੍ਹ ਕੇ ਸੁਆਹ

ਹੁਸ਼ਿਆਰਪੁਰ: ਬੇਕਰੀ ਨੂੰ ਲੱਗੀ ਭਿਆਨਕ ਅੱਗ, ਸਾਰਾ ਸਮਾਨ ਸੜ੍ਹ ਕੇ ਸੁਆਹ,ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਟਾਂਡਾ ਚੌਕ 'ਚ ਸਵੇਰੇ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਇਥੇ ਇਕ ਬੇਕਰੀ 'ਚ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਸਾਰਾ ਸਮਾਨ ਸੜ੍ਹ ਕੇ ਸੁਆਹ ਹੋ ਚੁੱਕਿਆ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਘਟਨਾ ਦਾ ਜਦੋਂ ਸਥਾਨਕ ਲੋਕਾਂ ਨੂੰ ਪਤਾ ਲੱਗਿਆ ਤਾਂ ਉਹਨਾਂ ਤੁਰੰਤ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕੀਤਾ ਗਿਆ, ਜਿਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਪਰ ਉਦੋਂ ਤੱਕ ਬੇਕਰੀ ਵਿਚ ਰੱਖਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਹੋਰ ਪੜ੍ਹੋ:ਸੋਨੀਪਤ ‘ਚ 3 ਫੈਕਟਰੀਆਂ ‘ਚ ਲੱਗੀ ਭਿਆਨਕ ਅੱਗ, 6 ਮਜ਼ਦੂਰ ਅੱਗ ਦੀ ਲਪੇਟ ‘ਚ ਗਨੀਮਤ ਇਹ ਰਹੀ ਕਿ ਇਸ ਹਾਦਸੇ 'ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਿਆ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...