ਪੰਜਾਬ ‘ਚ ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ, ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

drugs

ਪੰਜਾਬ ‘ਚ ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ, ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ,ਹੁਸ਼ਿਆਰਪੁਰ: ਪੰਜਾਬ ‘ਚ ਨਸ਼ਿਆਂ ਦਾ ਛੇਵਾਂ ਦਰਿਆ ਲਗਾਤਾਰ ਵਗ ਰਿਹਾ ਹੈ, ਜਿਸ ‘ਚ ਪੰਜਾਬ ਦੀ ਜਵਾਨੀ ਆਏ ਦਿਨ ਡੁੱਬ ਰਹੀ ਹੈ। ਨਸ਼ਿਆਂ ਕਾਰਨ ਸੂਬੇ ‘ਚ ਹੁਣ ਤੱਕ ਅਨੇਕਾਂ ਨੌਜਵਾਨ ਆਪਣੀਆਂ ਜਾਨਾ ਗਵਾ ਚੁੱਕੇ ਹਨ।

drugsਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ, ਜਿਥੇ ਦੇ ਮੋਹੱਲਾ ਪ੍ਰੇਮ ਗੜ੍ਹ ਦਾ ਰਹਿਣ ਵਾਲਾ ਇੱਕ ਵਿਅਕਤੀ ਨਸ਼ਿਆਂ ਦੀ ਬਲੀ ਚੜ੍ਹ ਗਿਆ ਹੈ।

ਹੋਰ ਪੜ੍ਹੋ: ਡਾ.ਮਨਮੋਹਨ ਸਿੰਘ ਦੀ SPG ਸੁਰੱਖਿਆ ਲਈ ਵਾਪਿਸ, Z+ ਸੁਰੱਖਿਆ ਰਹੇਗੀ ਜਾਰੀ

drugsਮਿਲੀ ਜਾਣਕਾਰੀ ਮੁਤਾਬਕ ਲੱਕੀ 20-21 ਦਿਨ ਪਹਿਲਾਂ ਆਪਣੇ ਸਹੁਰੇ ਘਰ ਲੁਧਿਆਣਾ ਗਿਆ ਸੀ ਤੇ ਉਸ ਤੋਂ ਬਾਅਦ ਅੱਜ ਸਵੇਰੇ ਉਸ ਦੀ ਲਾਸ਼ ਸ਼ਿਆਰਪੁਰ ਦੇ ਮੋਹੱਲਾ ਸਕੀਮ ਨੰਬਰ 2 ਵਿੱਚੋ ਮਿਲੀ।

drugsਇਸ ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰਿਕ ਮੈਂਬਰ ਮੌਕੇ ‘ਤੇ ਪਹੁੰਚ ਗਏ। ਪੁੱਤਰ ਦੀ ਲਾਸ਼ ਦੇਖ ਕੇ ਲਕੀ ਦੀ ਮਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਉਧਰ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲੱਕੀ ਦੀ ਲਾਸ਼ ਕਬਜੇ ਵਿਚ ਲੈ ਕੇ ਸਰਕਾਰੀ ਹਸਪਤਾਲ ਪੋਸਟਮਾਰਟਮ ਲਈ ਪਹੁੰਚਾ ਦਿਤੀ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

-PTC News