Sat, Apr 27, 2024
Whatsapp

ਹੁਸ਼ਿਆਰਪੁਰ: ਰੇਲਵੇ ਕਰਮਚਾਰੀ ਨੇ ਟਰੇਨ ਹੇਠਾਂ ਆ ਕੇ ਕੀਤੀ ਆਤਮ ਹੱਤਿਆ, ਪਰਿਵਾਰ 'ਚ ਸੋਗ ਦੀ ਲਹਿਰ

Written by  Jashan A -- October 01st 2019 11:56 AM
ਹੁਸ਼ਿਆਰਪੁਰ: ਰੇਲਵੇ ਕਰਮਚਾਰੀ ਨੇ ਟਰੇਨ ਹੇਠਾਂ ਆ ਕੇ ਕੀਤੀ ਆਤਮ ਹੱਤਿਆ, ਪਰਿਵਾਰ 'ਚ ਸੋਗ ਦੀ ਲਹਿਰ

ਹੁਸ਼ਿਆਰਪੁਰ: ਰੇਲਵੇ ਕਰਮਚਾਰੀ ਨੇ ਟਰੇਨ ਹੇਠਾਂ ਆ ਕੇ ਕੀਤੀ ਆਤਮ ਹੱਤਿਆ, ਪਰਿਵਾਰ 'ਚ ਸੋਗ ਦੀ ਲਹਿਰ

ਹੁਸ਼ਿਆਰਪੁਰ: ਰੇਲਵੇ ਕਰਮਚਾਰੀ ਨੇ ਟਰੇਨ ਹੇਠਾਂ ਆ ਕੇ ਕੀਤੀ ਆਤਮ ਹੱਤਿਆ, ਪਰਿਵਾਰ 'ਚ ਸੋਗ ਦੀ ਲਹਿਰ,ਹੁਸ਼ਿਆਰਪੁਰ: ਜਲੰਧਰ-ਕੈਂਟ ਰੇਲਵੇ ਸਟੇਸ਼ਨ 'ਤੇ ਬਤੌਰ ਟਰਾਲੀ ਮੈਨ ਦੇ ਅਹੁਦੇ 'ਤੇ ਤਾਇਨਾਤ ਰੇਲਵੇ ਕਰਮਚਾਰੀ ਵੱਲੋਂ ਟਰੇਨ ਹੇਠਾਂ ਆ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। Suicideਦੱਸਿਆ ਜਾ ਰਿਹਾ ਹੈ ਕਿ ਕਰਮਚਾਰੀ ਆਪਣੀ ਬੀਮਾਰੀ ਤੋਂ ਪਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਮਿਲੀ ਜਾਣਕਾਰੀ ਮੁਤਾਬਕ ਰੇਲਵੇ ਕਰਮਚਾਰੀ ਨੇ ਹੁਸ਼ਿਆਰਪੁਰ ਤੋਂ ਜਲੰਧਰ ਆ ਰਹੀ ਟਰੇਨ ਦੇ ਹੇਠਾਂ ਆ ਕੇ ਆਤਮ ਹੱਤਿਆ ਕੀਤੀ ਹੈ। ਹੋਰ ਪੜ੍ਹੋ:ਕਰਤਾਰਪੁਰ: ਰੇਲਵੇ ਟ੍ਰੈਕ ਤੋਂ ਮਿਲੀ ਬੰਬਨੁਮਾ ਸ਼ੱਕੀ ਚੀਜ਼, ਮਚਿਆ ਹੜਕੰਪ Suicideਮ੍ਰਿਤਕ ਵਿਅਕਤੀ ਦੀ ਪਹਿਚਾਣ ਅਸ਼ੋਕ ਕੁਮਾਰ ਪੁੱਤਰ ਮੋਹਨ ਲਾਲ ਵਾਸੀ ਹੁਸ਼ਿਆਰਪੁਰ ਦੇ ਮੁਹੱਲਾ ਰਿਸ਼ੀ ਨਗਰ ਦੇ ਰੂਪ 'ਚ ਹੋਈ ਹੈ।ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ ਹੈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...