ਹੁਸ਼ਿਆਰਪੁਰ-ਜਲੰਧਰ ਰੋਡ ‘ਤੇ ਕਈ ਵਾਹਨਾਂ ਦੀ ਭਿਆਨਕ ਟੱਕਰ, 1 ਦੀ ਮੌਤ, 3 ਜ਼ਖਮੀ

ਹੁਸ਼ਿਆਰਪੁਰ-ਜਲੰਧਰ ਰੋਡ ‘ਤੇ ਕਈ ਵਾਹਨਾਂ ਦੀ ਭਿਆਨਕ ਟੱਕਰ, 1 ਦੀ ਮੌਤ, 3 ਜ਼ਖਮੀ,ਹੁਸ਼ਿਆਰਪੁਰ: ਤੇਜ਼ ਰਫਤਾਰ ਕਾਰਨ ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਵੱਧ ਰਹੀ ਹੈ। ਜਿਨ੍ਹਾਂ ‘ਚ ਕਈ ਲੋਕ ਆਪਣੀ ਜਾਨ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਭਿਆਨਕ ਸੜਕ ਹਾਦਸਾ ਹੁਸ਼ਿਆਰਪੁਰ-ਜਲੰਧਰ ਰੋਡ ‘ਤੇ ਵਾਪਰਿਆ ਹੈ।

ਜਿਥੇ ਕ੍ਰੇਨ, ਸਵੀਫਟ ਕਾਰ ਤੇ ਮੋਟਰਸਾਈਕਲ ਦੀ ਆਪਸ ‘ਚ ਭਿਆਨਕ ਟੱਕਰ ਹੋਣ ਕਾਰਨ 4 ਲੋਕ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਆਸ-ਪਾਸ ਦੇ ਲੋਕਾਂ ਨੇ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਭੇਜ ਦਿੱਤਾ।

ਹੋਰ ਪੜ੍ਹੋ:ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ ’ਤੇ ਵਾਪਰੇ 2 ਭਿਆਨਕ ਸੜਕ ਹਾਦਸੇ, 1 ਦੀ ਮੌਤ, 5 ਜ਼ਖਮੀ

ਮਿਲੀ ਜਾਣਕਾਰੀ ਮੁਤਾਬਕ ਇਲਾਜ ਦੌਰਾਨ ਗੰਭੀਰ ਜ਼ਖਮੀ ਮੋਟਰਸਾਈਕਲ ਸਵਾਰ ਜਸਵੀਰ ਸਿੰਘ ਪੁੱਤਰ ਉਜਾਗਰ ਸਿੰਘ ਨਿਵਾਸੀ ਹਰੀਪੁਰ ਦੀ ਮੌਤ ਹੋ ਗਈ।

ਉਧਰ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮਾਡਲ ਟਾਊਨ ਪੁਲਿਸ ਵੀ ਮੌਕੇ ‘ਤੇ ਸਿਵਲ ਹਸਪਤਾਲ ਪਹੁੰਚ ਕੇ ਮਾਮਲੇ ਦੀ ਜਾਂਚ ‘ਚ ਜੁਟ ਗਈ ਹੈ। ਪੁਲਿਸ ਮੁਤਾਬਕ ਹਾਦਸੇ ਤੋਂ ਬਾਅਦ ਕ੍ਰੇਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਕ੍ਰੇਨ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

-PTC News