ਹੁਸ਼ਿਆਰਪੁਰ: ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਨੌਜਵਾਨ ਨੇ ਕੀਤੀ ਆਤਮਹੱਤਿਆ

ਹੁਸ਼ਿਆਰਪੁਰ: ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਨੌਜਵਾਨ ਨੇ ਕੀਤੀ ਆਤਮਹੱਤਿਆ,ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਪਿੰਡ ਜਹਾਨ ਖੇਲਾਂ ‘ਚ ਮਾਨਸਿਕ ਪ੍ਰੇਸ਼ਾਨੀ ਕਾਰਨ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ 26 ਸਾਲਾ ਧਰਮਵੀਰ ਵਜੋਂ ਹੋਈ ਹੈ। ਜਿਸ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਆਪਣੇ ਆਪ ਨੂੰ ਮੌਤ ਦੇ ਘਾਟ ਉਤਾਰ ਲਿਆ।

ਧਰਮਵੀਰ ਦੀ ਹਾਲਤ ਖਰਾਬ ਦੇਖ ਕੇ ਆਸ-ਪਾਸ ਦੇ ਲੋਕਾਂ ਨੇ ਉਸਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ। ਜਿਥੇ ਇਲਾਜ ਦੌਰਾਨ ਧਰਮਵੀਰ ਦੀ ਮੌਤ ਹੋ ਗਈ।

ਹੋਰ ਪੜ੍ਹੋ:ਦੁਬਈ ਗਿਆ ਪੰਜਾਬੀ ਨੌਜਵਾਨ ਲਾਸ਼ ਬਣ ਪਰਤਿਆ ਵਤਨ, ਪਰਿਵਾਰ ‘ਚ ਛਾਇਆ ਮਾਤਮ

ਪਰਿਵਾਰਿਕ ਮੈਬਰਾਂ ਮੁਤਾਬਕ ਸ਼ੁਕੱਰਵਾਰ ਸਵੇਰੇ ਉਹ ਆਪਣੇ ਮੋਟਰਸਾਈਕਲ ‘ਤੇ ਸ਼ਹਿਰ ਗਿਆ ਸੀ। ਸ਼ਹਿਰ ਤੋਂ ਪਰਤਦੇ ਹੀ ਉਸਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਕੋਈ ਜ਼ਹਿਰੀਲੀ ਦਵਾਈ ਖਾ ਲਈ, ਜਿਸ ਨਾਲ ਉਸਦੀ ਮੌਤ ਹੋ ਗਈ।

ਉਥੇ ਹੀ ਘਟਨਾ ਸੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ।

-PTC News