Sun, Mar 29, 2026
Whatsapp

ਹੁਸ਼ਿਆਰਪੁਰ 'ਚ ਵਾਪਰਿਆ ਦਰਦਨਾਕ ਹਾਦਸਾ , 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

Reported by:  PTC News Desk  Edited by:  Shanker Badra -- July 19th 2019 11:35 AM
ਹੁਸ਼ਿਆਰਪੁਰ 'ਚ ਵਾਪਰਿਆ ਦਰਦਨਾਕ ਹਾਦਸਾ , 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਹੁਸ਼ਿਆਰਪੁਰ 'ਚ ਵਾਪਰਿਆ ਦਰਦਨਾਕ ਹਾਦਸਾ , 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਹੁਸ਼ਿਆਰਪੁਰ 'ਚ ਵਾਪਰਿਆ ਦਰਦਨਾਕ ਹਾਦਸਾ , 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ :ਹੁਸ਼ਿਆਰਪੁਰ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।ਅਜਿਹਾ ਹੀ ਤਾਜ਼ਾ ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ। ਜਿਥੇ ਹਲਕਾ ਲਾਚੋਵਾਲ ਅੱਡੇ ਕੋਲ ਟੋਲ ਪਲਾਜ਼ਾ ਨੇੜੇ ਦਰਦਨਾਕ ਹਾਦਸਾ ਵਾਪਰਿਆ ਹੈ। [caption id="attachment_319822" align="aligncenter" width="300"]Hoshiarpur Road Accident , 4 sisters of only Brother Death ਹੁਸ਼ਿਆਰਪੁਰ 'ਚ ਵਾਪਰਿਆ ਦਰਦਨਾਕ ਹਾਦਸਾ , 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ[/caption] ਮਿਲੀ ਜਾਣਕਾਰੀ ਮੁਤਾਬਕ ਪਿੰਡ ਧਾਲੀਵਾਲ ਦਾ ਨੌਜਵਾਨ ਲਵਪ੍ਰੀਤ ਪੁੱਤਰ ਕੁਲਦੀਪ ਸਿੰਘ ਇੱਕ ਪ੍ਰਾਈਵੇਟ ਸਕੂਲ 'ਚ ਬਤੌਰ ਸਹਾਇਕ ਡਰਾਈਵਰ ਵਜੋਂ ਸੇਵਾ ਨਿਭਾਅ ਰਿਹਾ ਸੀ।ਜਦੋਂ ਲਵਪ੍ਰੀਤ ਆਪਣੇ ਸਾਥੀ ਦੇ ਮੋਟਰਸਾਈਕਲ 'ਤੇ ਬੈਠ ਕੇ ਡਿਊਟੀ 'ਤੇ ਜਾ ਰਿਹਾ ਸੀ ਤਾਂ ਪਿੱਛੋਂ ਆ ਰਹੇ ਇੱਕ ਟਿੱਪਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। [caption id="attachment_319823" align="aligncenter" width="300"]Hoshiarpur Road Accident , 4 sisters of only Brother Death ਹੁਸ਼ਿਆਰਪੁਰ 'ਚ ਵਾਪਰਿਆ ਦਰਦਨਾਕ ਹਾਦਸਾ , 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਇਸ ਦੌਰਾਨ ਦੋਵੇਂ ਮੋਟਰਸਾਈਕਲ ਤੋਂ ਡਿੱਗ ਪਏ ਅਤੇ ਟਿੱਪਰ ਲਵਪ੍ਰੀਤ ਦੇ ਉੱਪਰੋਂ ਲੰਘ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।ਫਿਲਹਾਲ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲਵਪ੍ਰੀਤ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਸ ਦੀ ਮੌਤ ਦੀ ਖ਼ਬਰ ਨਾਲ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ। -PTCNews


Top News view more...

Latest News view more...

PTC NETWORK
PTC NETWORK