ਹੁਸ਼ਿਆਰਪੁਰ ਅਦਾਲਤ ‘ਚੋਂ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਇਆ ਕੈਦੀ, ਪੁਲਿਸ ਨੂੰ ਹੱਥਾਂ ਪੈਰਾਂ ਦੀ ਪਈ

hoshiarpur Session Court prisoners escape, Police continue to search
ਹੁਸ਼ਿਆਰਪੁਰ ਅਦਾਲਤ 'ਚੋਂ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਇਆ ਕੈਦੀ, ਪੁਲਿਸ ਨੂੰ ਹੱਥਾਂ ਪੈਰਾਂ ਦੀ ਪਈ

ਹੁਸ਼ਿਆਰਪੁਰ ਅਦਾਲਤ ‘ਚੋਂ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਇਆ ਕੈਦੀ, ਪੁਲਿਸ ਨੂੰ ਹੱਥਾਂ ਪੈਰਾਂ ਦੀ ਪਈ:ਹੁਸ਼ਿਆਰਪੁਰ : ਪੰਜਾਬ ਵਿੱਚ ਕੈਦੀਆਂ ਦੇ ਭੱਜਣ ਦੀਆਂ ਖ਼ਬਰਾਂ ਅਕਸਰ ਹੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਪਰ ਹੁਣ ਇੱਕ ਤਾਜਾ ਖ਼ਬਰ ਹੁਸ਼ਿਆਰਪੁਰ ਤੋਂ ਸਾਹਮਣੇ ਆਈ ਹੈ, ਜਿੱਥੇ ਇੱਕ ਕੈਦੀ ਅਦਾਲਤ ਚੋਂ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਹੈ। ਜਿਸ ਤੋਂ ਬਾਅਦ ਪੁਲਿਸ ਨੂੰ ਹੱਥਾਂ -ਪੈਰਾ ਦੀ ਪੈ ਗਈ ਹੈ।

hoshiarpur Session Court prisoners escape, Police continue to search
ਹੁਸ਼ਿਆਰਪੁਰ ਅਦਾਲਤ ‘ਚੋਂ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਇਆ ਕੈਦੀ, ਪੁਲਿਸ ਨੂੰ ਹੱਥਾਂ ਪੈਰਾਂ ਦੀ ਪਈ

ਮਿਲੀ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਸੈਸ਼ਨ ਕੋਰਟ ਤੋਂ ਮਨਜੀਤ ਸਿੰਘ ਪੁੱਤਰ ਚਰਨ ਸਿੰਘ ਵਾਸੀ ਹੰਦੋਵਾਲ ਕਲਾਂ ਨਾਮ ਦਾ ਕੈਦੀ ਅੱਜ ਦੁਪਹਿਰ ਇੱਕ ਵਜੇ ਦੇ ਕਰੀਬ ਪੁਲਿਸ ਨੂੰ ਚਕਮਾ ਦੇ ਕੇ ਸੈਸ਼ਨ ਕੋਰਟ ਤੋਂ ਭੱਜਣ ਵਿਚ ਕਾਮਯਾਬ ਹੋ ਗਿਆ ਹੈ। ਦੱਸਿਆ ਜਾਂਦਾ ਹੈ ਕਿ ਫਰਾਰ ਹੋਏ ਕੈਦੀ ਖਿਲਾਫ ਥਾਣਾ ਟਾਂਡਾ ਵਿਖੇ ਐਨ.ਡੀ.ਪੀ.ਸੀ. ਐਕਟ ਦੇ ਅਧੀਨ ਮਾਮਲਾ ਦਰਜ ਸੀ।

hoshiarpur Session Court prisoners escape, Police continue to search
ਹੁਸ਼ਿਆਰਪੁਰ ਅਦਾਲਤ ‘ਚੋਂ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਇਆ ਕੈਦੀ, ਪੁਲਿਸ ਨੂੰ ਹੱਥਾਂ ਪੈਰਾਂ ਦੀ ਪਈ

ਦੱਸ ਦੇਈਏ ਕਿ ਕੈਦੀਆਂ ਦੇ ਭੱਜਣ ਦਾ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾ ਵੀ ਇਸ ਤਰਾਂ ਦੇ ਕਈ ਮਾਮਲੇ ਸਾਹਮਣੇ ਆਏ ਹਨ। ਇਸ ਮਹੀਨੇ ਵਿੱਚ ਅੰਮ੍ਰਿਤਸਰ ਤੋਂ ਇੱਕ ਖ਼ਬਰ ਸਾਹਮਣੇ ਆਈ ਸੀ, ਜਿੱਥੇ ਪੰਜਾਬ ਵਿੱਚ ਸਭ ਤੋਂ ਵੱਧ ਸੁਰੱਖਿਆ ਅਤੇ ਚੌਕਸੀ ਵਾਲੀ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚੋਂ ਤਿੰਨ ਕੈਦੀ ਫ਼ਰਾਰ ਹੋ ਗਏ ਸਨ।
-PTCNews