adv-img

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ

By Joshi - March 12th 2019 06:10 AM
ਬਿਲਾਵਲੁ ਮਹਲਾ ੫ ॥ ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥ ਕਰਿ ਆਸਾ ਆਇਓ ਪ੍ਰਭ ਮਾਗਨਿ ॥ ਤੁਮ@ ਪੇਖਤ ਸੋਭਾ ਮੇਰੈ ਆਗਨਿ ॥੧॥ ਰਹਾਉ ॥ ਅਨਿਕ ਜੁਗਤਿ ਕਰਿ ਬਹੁਤੁ ਬੀਚਾਰਉ ॥ ਸਾਧਸੰਗਿ ਇਸੁ ਮਨਹਿ ਉਧਾਰਉ ॥੨॥ ਮਤਿ ਬੁਧਿ ਸੁਰਤਿ ਨਾਹੀ ਚਤੁਰਾਈ ॥ ਤਾ ਮਿਲੀਐ ਜਾ ਲਏ ਮਿਲਾਈ ॥੩॥ ਨੈਨ ਸੰਤੋਖੇ ਪ੍ਰਭ ਦਰਸਨੁ ਪਾਇਆ ॥ ਕਹੁ ਨਾਨਕ ਸਫਲੁ ਸੋ ਆਇਆ ॥੪॥੪॥੯॥ ਮੰਗਲਵਾਰ, ੨੮ ਫੱਗਣ (ਸੰਮਤ ੫੫੦ ਨਾਨਕਸ਼ਾਹੀ) ਅੰਗ: ੮੦੪ ਬਿਲਾਵਲੁ ਮਹਲਾ ੫ ॥ ਹੇ ਭਾਈ! ਉਹ ਕੇਹੜੀ ਚੰਗੀ ਸਿੱਖਿਆ ਹੈ ਜਿਸ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਸਿਮਰਿਆ ਜਾ ਸਕਦਾ ਹੈ? (ਜੇ ਕੋਈ ਗੁਰਮੁਖਿ ਮੈƒ ਉਹ ਸੁਮਤਿ ਦੇ ਦੇਵੇ, ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਆਪਣਾ ਧਨ ਸਭ ਕੁਝ ਭੇਟਾ ਕਰਨ ƒ ਤਿਆਰ ਹਾਂ ।੧। ਹੇ ਪ੍ਰਭੂ! ਆਸਾ ਧਾਰ ਕੇ ਮੈਂ (ਤੇਰੇ ਦਰ ਤੇ ਤੇਰੇ ਨਾਮ ਦੀ ਦਾਤਿ) ਮੰਗਣ ਆਇਆ ਹਾਂ । ਤੇਰਾ ਦਰਸਨ ਕੀਤਿਆਂ ਮੇਰੇ (ਹਿਰਦੇ-) ਵੇਹੜੇ ਵਿਚ ਉਤਸ਼ਾਹ ਪੈਦਾ ਹੋ ਜਾਂਦਾ ਹੈ ।੧।ਰਹਾਉ। ਹੇ ਭਾਈ! ਮੈਂ ਅਨੇਕਾਂ ਢੰਗ (ਆਪਣੇ ਸਾਹਮਣੇ) ਰੱਖ ਕੇ ਬੜਾ ਵਿਚਾਰਦਾ ਹਾਂ (ਕਿ ਕਿਸ ਢੰਗ ਨਾਲ ਇਸ ƒ ਵਿਕਾਰਾਂ ਤੋਂ ਬਚਾਇਆ ਜਾਏ । ਅਖ਼ੀਰ ਤੇ ਇਹੀ ਸਮਝ ਆਉਂਦੀ ਹੈ ਕਿ) ਗੁਰਮੁਖਾਂ ਦੀ ਸੰਗਤਿ ਵਿਚ (ਹੀ) ਇਸ ਮਨ ƒ (ਵਿਕਾਰਾਂ ਤੋਂ) ਮੈਂ ਬਚਾ ਸਕਦਾ ਹਾਂ ।੨। ਹੇ ਭਾਈ! ਕਿਸੇ ਮਤਿ, ਕਿਸੇ ਅਕਲ, ਕਿਸੇ ਧਿਆਨ, ਕਿਸੇ ਭੀ ਚਤੁਰਾਈ ਨਾਲ ਪਰਮਾਤਮਾ ਨਹੀਂ ਮਿਲ ਸਕਦਾ । ਜਦੋਂ ਉਹ ਪ੍ਰਭੂ ਆਪ ਹੀ ਜੀਵ ƒ ਮਿਲਾਂਦਾ ਹੈ ਤਦੋਂ ਹੀ ਉਸ ƒ ਮਿਲ ਸਕੀਦਾ ਹੈ ।੩। ਹੇ ਨਾਨਕ! ਆਖ—ਉਸ ਮਨੁੱਖ ਦਾ ਜਗਤ ਵਿਚ ਆਉਣਾ ਮੁਬਾਰਿਕ ਹੈ, ਜਿਸ ਨੇ ਪਰਮਾਤਮਾ ਦਾ ਦਰਸਨ ਕਰ ਲਿਆ ਹੈ, ਤੇ (ਦਰਸਨ ਦੀ ਬਰਕਤਿ ਨਾਲ) ਜਿਸ ਦੀਆਂ ਅੱਖਾਂ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਗਈਆਂ ਹਨ ।੪।੪।੯। BILAAVAL, FIFTH MEHL: Body, mind, wealth and everything, I surrender to my Lord. What is that wisdom, by which I may come to chant the Name of the Lord, Har, Har? || 1 || Nurturing hope, I have come to beg from God. Gazing upon You, the courtyard of my heart is embellished. || 1 || Pause || Trying several methods, I reflect deeply upon the Lord. In the Saadh Sangat, the Company of the Holy, this mind is saved. || 2 || I have neither intelligence, wisdom, common sense nor cleverness. I meet You, only if You lead me to meet You. || 3 || My eyes are content, gazing upon the Blessed Vision of God’s Darshan. Says Nanak, such a life is fruitful and rewarding. || 4 || 4 || 9 || Tuesday, 28th Phalgun (Samvat 550 Nanakshahi) Page: 804