Sat, Apr 20, 2024
Whatsapp

ਤਰਨਤਾਰਨ 'ਚ ਪਤੀ-ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਫੈਲੀ ਸਨਸਨੀ

Written by  Jashan A -- August 13th 2021 02:23 PM -- Updated: August 13th 2021 02:27 PM
ਤਰਨਤਾਰਨ 'ਚ ਪਤੀ-ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਫੈਲੀ ਸਨਸਨੀ

ਤਰਨਤਾਰਨ 'ਚ ਪਤੀ-ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਫੈਲੀ ਸਨਸਨੀ

ਤਰਨਤਾਰਨ: ਤਰਨਤਾਰਨ ਦੇ ਪਿੰਡ ਚੰਬਾ ਖ਼ੁਰਦ ਵਿਖੇ ਪਤੀ ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਰਨ ਵਾਲਿਆਂ ਦੀ ਪਹਿਚਾਣ 60 ਸਾਲਾ ਹਰਭਜਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਪਰਮਜੀਤ ਕੌਰ ਵੱਜੋ ਹੋਈ ਹੈ। ਮ੍ਰਿਤਕ ਜੋੜੇ ਦਾ ਲੜਕਾ ਵਿਦੇਸ਼ ਗਿਆ ਹੋਣ ਕਾਰਨ ਘਰ ਵਿੱਚ ਇੱਕਲੇ ਰਹਿ ਰਹੇ ਸਨ। ਪਿੰਡ ਚੰਬਾ ਖ਼ੁਰਦ ਦੇ ਸਰਪੰਚ ਜਸਬੀਰ ਸਿੰਘ ਨੇ ਦੱਸਿਆ ਕਿ ਘਟਣਾ ਬਾਰੇ ਉਨ੍ਹਾਂ ਨੂੰ ਸਵੇਰੇ ਉਦੋਂ ਪਤਾ ਚੱਲਿਆ ਜਦ ਮ੍ਰਿਤਕ ਜੋੜੇ ਦੇ ਘਰ ਨੇੜਲੇ ਘਰ ਦਾ ਵਿਅਕਤੀ ਦੁੱਧ ਲੈਣ ਆਇਆ ਅਤੇ ਜਦ ਮ੍ਰਿਤਕ ਜੋੜੇ ਵੱਲੋਂ ਦਰਵਾਜ਼ਾ ਨਾ ਖੋਲਿਆ ਗਿਆ ਤਾਂ ਊਕਤ ਵਿਅਕਤੀ ਨੇ ਉਸ ਨੂੰ ਸੂਚਿਤ ਕੀਤਾ ਗਿਆ ਜਦ ਉਹ ਮ੍ਰਿਤਕ ਜੋੜੇ ਦੇ ਘਰ ਕੁਝ ਵਿਅਕਤੀ ਲੈ ਕੇ ਪਹੁੰਚੇ ਤਾਂ ਇੱਕ ਵਿਅਕਤੀ ਨੂੰ ਦੀਵਾਰ ਰਾਹੀਂ ਅੰਦਰ ਭੇਜਿਆ ਗਿਆ ਤਾਂ ਪਤਾ ਚੱਲਿਆ ਕਿ ਦੋਵਾਂ ਪਤੀ ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਹੋ ਚੁੱਕਾ ਹੈ ਜਿਸ ਤੋਂ ਬਾਅਦ ਉਨ੍ਹਾਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸਰਪੰਚ ਨੇ ਦੱਸਿਆ ਕਿ ਇਹ ਕਤਲ ਲੁੱਟ ਦੀ ਨੀਅਤ ਨਾਲ ਨਹੀਂ ਹੋਇਆ ਲਗਦਾ ਹੈ ਕਿਉਂਕਿ ਘਰੋ ਕੋਈ ਵੀ ਸਮਾਨ ਗਾਇਬ ਨਹੀਂ ਹੋਇਆ ਹੈ। ਹੋਰ ਪੜ੍ਹੋ: ਨਵਜੋਤ ਸਿੰਘ ਸਿੱਧੂ ਨੂੰ ਝਟਕਾ, ਸਲਾਹਕਾਰ ਬਣਨ ਤੋਂ ‘ਮੁਹੰਮਦ ਮੁਸਤਫ਼ਾ’ ਨੇ ਕੀਤਾ ਇਨਕਾਰ ਉਧਰ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਇੰਸਪੈਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਬੇਟੀ ਦੇ ਬਿਆਨਾਂ 'ਤੇ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਕੱਤਲ ਦਾ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਨੇ ਇਹ ਸਾਫ ਕੀਤਾ ਕਿ ਪਹਿਲੀ ਨਜ਼ਰੇ ਇਹ ਜਾਪਦਾ ਹੈ ਕਿ ਕਤਲ ਲੁੱਟ ਦੀ ਨੀਅਤ ਨਾਲ ਨਹੀਂ ਹੋਇਆ ਹੈ ਕਿਉਂਕਿ ਘਰ ਦਾ ਸਾਰਾ ਸਮਾਨ ਘਰ ਵਿੱਚ ਮੋਜੂਦ ਹੈ ਬਾਕੀ ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ ਬਹੁਤ ਹੀ ਜਲਦੀ ਮਾਮਲਾ ਹੱਲ ਕਰ ਲਿਆ ਜਾਵੇਗਾ। -PTC News


Top News view more...

Latest News view more...