Sun, Dec 15, 2024
Whatsapp

ਪੰਜ ਮਹੀਨੇ ਪਹਿਲਾਂ ਪ੍ਰੇਮ ਵਿਆਹ ਕਰਵਾਏ ਪਤੀ-ਪਤਨੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Reported by:  PTC News Desk  Edited by:  Ravinder Singh -- April 22nd 2022 06:30 PM -- Updated: April 22nd 2022 08:16 PM
ਪੰਜ ਮਹੀਨੇ ਪਹਿਲਾਂ ਪ੍ਰੇਮ ਵਿਆਹ ਕਰਵਾਏ ਪਤੀ-ਪਤਨੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਪੰਜ ਮਹੀਨੇ ਪਹਿਲਾਂ ਪ੍ਰੇਮ ਵਿਆਹ ਕਰਵਾਏ ਪਤੀ-ਪਤਨੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ : ਪੰਜ ਮਹੀਨੇ ਪਹਿਲਾਂ ਪ੍ਰੇਮ ਵਿਆਹ ਕਰਵਾਉਣ ਵਾਲੇ ਪਤੀ-ਪਤਨੀ ਨੇ ਘਰ ਵਿੱਚ ਕਲੇਸ਼ ਰਹਿਣ ਕਾਰਨ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਸਰ ਦੇ ਗੁਰੂ ਘਰ ਵਡਾਲੀ ਦੇ ਰਹਿਣ ਵਾਲੇ ਪਤੀ-ਪਤਨੀ ਨੇ ਅੱਜ ਘਰ 'ਚ ਹੀ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਲੜਾਈ ਹੋਣ ਤੋਂ ਬਾਅਦ ਪਤੀ ਨੇ ਖ਼ੁਦਕੁਸ਼ੀ ਕਰ ਲਈ ਤੇ ਇਸ ਤੋਂ ਕੁਝ ਦੇਰ ਬਾਅਦ ਪਤਨੀ ਨੇ ਵੀ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੰਜ ਮਹੀਨੇ ਪਹਿਲਾਂ ਪ੍ਰੇਮ ਵਿਆਹ ਕਰਵਾਏ ਪਤੀ-ਪਤਨੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਹਨ। ਪਰਿਵਾਰਕ ਮੈਂਬਰਾਂ ਅਨੁਸਾਰ ਪੰਜ ਮਹੀਨੇ ਪਹਿਲਾਂ ਦੋਵਾਂ ਨੇ ਲਵ ਮੈਰਿਜ਼ ਕਰਵਾਈ ਸੀ। ਇਸ ਤੋਂ ਬਾਅਦ ਦੋਵਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਰਹਿੰਦਾ ਸੀ। ਪਰਿਵਾਰਕ ਮੈਂਬਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਅੱਜ ਰੇਣੂ ਨਾਲ ਗੱਲ ਹੋਈ ਸੀ। ਪੰਜ ਮਹੀਨੇ ਪਹਿਲਾਂ ਪ੍ਰੇਮ ਵਿਆਹ ਕਰਵਾਏ ਪਤੀ-ਪਤਨੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀਉਸ ਨੇ ਦੱਸਿਆ ਸੀ ਕਿ ਉਸ ਦਾ ਪਤੀ ਸੰਨੀ ਕੰਮ ਉਤੇ ਗਿਆ ਹੈ। ਇਸ ਤੋਂ ਬਾਅਦ ਉਸ ਦਾ ਪਤੀ ਸੰਨੀ ਘਰ ਆ ਗਿਆ। ਦੋਵਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਜਿਸ ਤੋਂ ਬਾਅਦ ਸੰਨੀ ਨੇ ਕਮਰੇ 'ਚ ਜਾ ਕੇ ਖ਼ੁਦਕੁਸ਼ੀ ਕਰ ਲਈ। ਇਸ ਦੀ ਜਾਣਕਾਰੀ ਰੇਣੂ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਪਰ ਬਾਅਦ 'ਚ ਰੇਣੂ ਨੇ ਵੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪਤੀ-ਪਤਨੀ ਦੇ ਇਸ ਕਦਮ ਤੋਂ ਹਰੇਕ ਕੋਈ ਹੈਰਾਨ ਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੰਜ ਮਹੀਨੇ ਪਹਿਲਾਂ ਪ੍ਰੇਮ ਵਿਆਹ ਕਰਵਾਏ ਪਤੀ-ਪਤਨੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀਏਐਸਆਈ ਸੁਮਿਤ ਨੇ ਦੱਸਿਆ ਕਿ ਦੋਵਾਂ ਨੇ ਝਗੜੇ ਤੋਂ ਬਾਅਦ ਇਹ ਕਦਮ ਚੁੱਕਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਲਾਸ਼ਾਂ ਦਾ ਪੋਸਟਮਾਰਮਟ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀਆਂ ਗਈਆਂ ਹਨ। ਇਹ ਵੀ ਪੜ੍ਹੋ : ਭਾਰਤ ਵਿਰੋਧੀਆਂ ਨਾਲ ਨਜਿੱਠਣ ਲਈ ਬਣਾਈ ਟਾਸਕ ਫੋਰਸ : ਪ੍ਰਧਾਨ ਮੰਤਰੀ ਬੋਰਿਸ ਜਾਨਸਨ


Top News view more...

Latest News view more...

PTC NETWORK