ਪਤੀ ਵਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ, ਸੱਸ ਸਹੁਰੇ ਨੂੰ ਕੀਤਾ ਗੰਭੀਰ ਜ਼ਖਮੀ
ਸੂਬੇ 'ਚ ਅਪਰਾਧ ਲਗਾਤਾਰ ਪੈਰ ਪਸਾਰ ਸਿਰ ਹੈ , ਲੋਕ ਰਿਸ਼ਤਿਆਂ ਦੀਆਂ ਕੀਮਤਾਂ ਕਦਰਾਂ ਗੁਆ ਬੈਠੇ ਹਨ , ਸਰੇਆਮ ਰਿਹਸਤੀਆਂ ਦਾ ਖ਼ੂਨ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਹੁਸ਼ਿਆਰਪੁਰ ਦੇ ਮਾਹਿਲਪੁਰ ’ਚ ਸਾਹਮਣੇ ਆਇਆ ਹੈ ਜਿਥੇ ਇਕ ਨੌਜਵਾਨ ਵੱਲੋਂ ਖ਼ੌਫ਼ਨਾਕ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ , ਨੌਜਵਾਨ ਨੇ ਇਥੇ ਘਿਨਾਉਣੀ ਮਾਨਸਿਕਤਾ ਦਿਖਾਉਂਦੇ ਹੋਏ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ।
ਪੜ੍ਹੋ ਹੋਰ ਖ਼ਬਰਾਂ : ਮਜ਼ਦੂਰ ਆਗੂ ਨੌਦੀਪ ਕੌਰ ਨੂੰ ਮਿਲੀ ਵੱਡੀ ਰਾਹਤ,ਹਾਈਕੋਰਟ ਨੇ ਦਿੱਤੀ ਜ਼ਮਾਨਤ
ਇਸ ਵਾਰਦਾਤ ਨਾਲ ਜਿਥੇ ਪੂਰੇ ਇਲਾਕੇ ਚ ਸਨਸਨੀ ਫੇਲ ਗਈ ਹੈ ਉਥੇ ਹੀ ਸੂਚਨਾ ਪਾ ਕੇ ਮੌਕੇ ’ਤੇ ਪਹੁੰਚੀ ਮਾਹਿਲਪੁਰ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਫਿਲਹਾਲ ਮ੍ਰਿਤਕ ਲੜਕੀ ਦੇ ਮਾਤਾ ਪਿਤਾ ਹਸਪਤਾਲ 'ਚ ਜ਼ੇਰੇ ਇਲਾਜ ਹਨ ਅਤੇ ਦੋਸ਼ੀ ਪਤੀ ਮੌਕੇ ਤੋਂ ਫਰਾਰ ਹੈ। ਜਿਸ ਦੀ ਭਾਲ ਵਿਚ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਥੇ ਹੀ ਮੁਢਲੀ ਜਾਂਚ ਵਿਚ ਅਜੇ ਕੁਝ ਖੁੱਲ੍ਹ ਕੇ ਸਾਹਮਣੇ ਨਹੀਂ ਆਇਆ ਕਿ ਉਕਤ ਵਿਅਕਤੀ ਨੇ ਅਜਿਹੀ ਘਿਨਾਉਣੀ ਵਾਰਦਾਤ ਨੂੰ ਅੰਜਾਮ ਕਿਉਂ ਦਿੱਤਾ।