Fri, Apr 26, 2024
Whatsapp

ਅੰਮ੍ਰਿਤਸਰ 'ਚ ਪਤੀ ਨੇ ਪਤਨੀ ਅਤੇ ਸੱਸ 'ਤੇ ਕੀਤਾ ਹਮਲਾ

Written by  Pardeep Singh -- March 26th 2022 09:30 AM -- Updated: March 26th 2022 09:31 AM
ਅੰਮ੍ਰਿਤਸਰ 'ਚ ਪਤੀ ਨੇ ਪਤਨੀ ਅਤੇ ਸੱਸ 'ਤੇ ਕੀਤਾ ਹਮਲਾ

ਅੰਮ੍ਰਿਤਸਰ 'ਚ ਪਤੀ ਨੇ ਪਤਨੀ ਅਤੇ ਸੱਸ 'ਤੇ ਕੀਤਾ ਹਮਲਾ

ਅੰਮ੍ਰਿਤਸਰ: ਪੰਜਾਬ ਵਿੱਚ ਜੁਰਮ ਦੀ ਦੁਨੀਆਂ ਦਿਨੋਂ ਦਿਨ ਵਿਸ਼ਾਲ ਹੁੰਦੀ ਜਾ ਰਹੀ ਹੈ। ਅੰਮ੍ਰਿਤਸਰ ਦੇ ਸ਼ਹੀਦ ਉਧਮ ਸਿੰਘ ਨਗਰ ਵਿੱਚ ਇਕ ਵਿਅਕਤੀ ਨੇ ਆਪਣੀ ਪਤਨੀ ਅਤੇ ਸੱਸ ਦਾ ਤੇਜਧਾਰ ਹਥਿਆਰਾਂ ਨਾਲ ਹਮਲਾ ਕੀਤਾ। ਮਿਲੀ ਜਾਣਕਾਰੀ ਅਨੁਸਾਰ ਵਿਅਕਤੀ ਨੇ ਆਪਣੇ ਕੁਝ ਰਿਸ਼ਤੇਦਾਰਾਂ ਉੱਤੇ ਵੀ ਹਮਲਾ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਪਤੀ ਦਾ ਆਪਣੀ ਪਤਨੀ ਦੇ ਨਾਲ ਵਿਵਾਦ ਚੱਲ ਰਿਹਾ ਸੀ ਜਿਸ ਕਰਕੇ ਮਹਿਲਾ ਆਪਣੇ ਪੇਕੇ ਘਰ ਵਿੱਚ ਰਹਿੰਦੀ ਸੀ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪਤੀ ਨੇ ਆਪਣੀ ਪਤਨੀ ਅਤੇ ਸੱਸ ਨੂੰ ਬੜੀ ਬੇਰਹਿਮੀ ਨਾਲ ਕੁੱਟਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ। ਇਹ ਵੀ ਪੜ੍ਹੋ:ਚੰਡੀਗੜ੍ਹ ਦੇ ਸੈਕਟਰ 17 'ਚ ਅੱਜ ਤੋਂ ਲੱਗ ਰਿਹਾ ‘ਹੁਨਰ ਹਾਟ’ -PTC News


Top News view more...

Latest News view more...