ਮੁੱਖ ਖਬਰਾਂ

ਕਪੂਰਥਲਾ ਦੇ ਸਿਵਲ ਹਸਪਤਾਲ 'ਚ ਚਾਰ ਦਿਨ ਪਹਿਲਾਂ ਮਾਂ ਬਣੀ ਪਤਨੀ ਨੂੰ ਸ਼ੱਕੀ ਪਤੀ ਨੇ ਗਲਾ ਘੋਟ ਮੌਤ ਦੇ ਘਾਟ ਉਤਾਰਿਆ

By Jasmeet Singh -- June 04, 2022 10:59 pm

ਕਪੂਰਥਲਾ, 4 ਜੂਨ: ਸ਼ਹਿਰ ਦੇ ਸਿਵਲ ਹਸਪਤਾਲ ਦੇ ਗਾਇਨੀ ਵਾਰਡ 'ਚ ਜ਼ੇਰੇ ਇਲਾਜ ਔਰਤ ਦਾ ਆਪਣੇ ਹੀ ਪਤੀ ਵੱਲੋਂ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਜਿਸ ਦੀ ਹਸਪਤਾਲ ਦੇ ਸਟਾਫ਼ ਵੱਲੋਂ ਬਣਾਈ ਗਈ ਵੀਡੀਓ ਵੀ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਨੇ ਬੀਬਾ ਕਮਲਦੀਪ ਕੌਰ ਰਾਜੋਆਣਾ ਨੂੰ ਸੰਗਰੂਰ ਜ਼ਿਮਨੀ ਚੋਣ ਲਈ ਸਾਂਝਾ ਪੰਥਕ ਉਮੀਦਵਾਰ ਐਲਾਨਿਆ

ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਆਪਣੀ ਪਤਨੀ 'ਤੇ ਸ਼ੱਕ ਕਰਦਾ ਸੀ। ਇਸ ਕਾਰਨ ਉਸ ਨੇ ਆਪਣੀ ਪਤਨੀ ਦਾ ਗਲਾ ਦਬਾ ਕੇ ਕਤਲ ਕਰ ਦਿੱਤਾ। ਹਾਲਾਂਕਿ ਮਹਿਲਾ ਨੇ 4 ਦਿਨ ਪਹਿਲਾਂ ਨਵ ਜੰਮੇ ਮੁੰਡੇ ਨੂੰ ਜਨਮ ਦਿੱਤਾ ਹੈ। ਘਟਨਾ ਤੋਂ ਬਾਅਦ ਸਿਵਲ ਹਸਪਤਾਲ ਸਮੇਤ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਦੋਸ਼ੀ ਵਿਅਕਤੀ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ 1 ਜੂਨ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਦੇ ਗਾਇਨੀ ਵਾਰਡ ਵਿੱਚ ਮਹਿਲਾ ਬਲਵਿੰਦਰ ਕੌਰ 24 ਸਾਲਾ ਪਤਨੀ ਮਨਜੀਤ ਸਿੰਘ ਵਾਸੀ ਪਿੰਡ ਕੇਸਰ ਪੁਰ ਨੂੰ ਦਾਖਲ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਔਰਤ ਨੇ ਸੀਜੇਰੀਅਨ ਆਪ੍ਰੇਸ਼ਨ ਕਰਕੇ ਲੜਕੇ ਨੂੰ ਜਨਮ ਦਿੱਤਾ।

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਜੋੜੇ ਨੇ ਕੁਝ ਸਾਲ ਪਹਿਲਾਂ ਪ੍ਰੇਮ ਵਿਆਹ ਕਰਵਾਇਆ ਸੀ ਅਤੇ ਇਸ ਤੋਂ ਪਹਿਲਾਂ ਉਨ੍ਹਾਂ ਦਾ ਇਕ ਪੁੱਤਰ ਵੀ ਹੈ।

ਡੀਐਸਪੀ ਸਬ ਡਵੀਜ਼ਨ ਸੁਰਿੰਦਰ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਦੇ ਗਾਇਨੀ ਵਾਰਡ ਦੇ ਨਿੱਜੀ ਕਮਰੇ ਵਿੱਚ ਸ਼ਨੀਵਾਰ ਸਵੇਰੇ ਕਰੀਬ 6 ਵਜੇ ਮਨਜੀਤ ਸਿੰਘ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ: ਕੇਂਦਰ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਲਈ ਭੇਜੇ ਛੇ ਮੁਲਾਜ਼ਮ ਹੋਏ ਤਾਇਨਾਤ

ਜਿਸ ਦੀ ਸੂਚਨਾ ਮਿਲਣ ਮਗਰੋਂ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ। ਉਸ ਨੇ ਇਹ ਵੀ ਦੱਸਿਆ ਕਿ ਮੁਲਜ਼ਮ ਮਨਜੀਤ ਸਿੰਘ ਆਪਣੀ ਪਤਨੀ ’ਤੇ ਸ਼ੱਕ ਕਰਦਾ ਸੀ, ਜਿਸ ਕਾਰਨ ਉਸ ਨੇ ਮੌਕਾ ਸੰਭਾਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

-PTC News

  • Share