Fri, Apr 19, 2024
Whatsapp

ਘਰੇਲੂ ਕਲੇਸ਼ ਤੋਂ ਬਾਅਦ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਵਿਹੜੇ 'ਚ ਖ਼ਿਲਾਰੇ

Written by  Jasmeet Singh -- February 08th 2022 01:53 PM -- Updated: February 08th 2022 02:33 PM
ਘਰੇਲੂ ਕਲੇਸ਼ ਤੋਂ ਬਾਅਦ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਵਿਹੜੇ 'ਚ ਖ਼ਿਲਾਰੇ

ਘਰੇਲੂ ਕਲੇਸ਼ ਤੋਂ ਬਾਅਦ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਵਿਹੜੇ 'ਚ ਖ਼ਿਲਾਰੇ

ਤਾਰਨ ਤਾਰਨ: ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਉੱਪਲ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਬੇਅਦਬੀ ਕਰਨ ਵਾਲੇ ਲੋਕਾਂ ਨੂੰ ਪੁਲਿਸ ਨੇ ਫੌਰੀ ਤੌਰ 'ਤੇ ਹਿਰਾਸਤ ਵਿਚ ਲੈ ਲਿਆ। ਜਾਣਕਾਰੀ ਦਿੰਦੇ ਹੋਏ ਡੀਐੱਸਪੀ ਬਰਜਿੰਦਰ ਸਿੰਘ ਨੇ ਦੱਸਿਆ ਕਿ ਅਮਨਦੀਪ ਕੌਰ ਅਤੇ ਉਨ੍ਹਾਂ ਦਾ ਪਤੀ ਅੰਮ੍ਰਿਤਪਾਲ ਸਿੰਘ ਵਿਚ ਕਿਸੀ ਗੱਲ ਨੂੰ ਲੈ ਕੇ ਬਹਿਸ ਛਿੜ ਪਈ, ਵੇਖਦੇ ਵੇਖਦੇ ਇਹ ਬਹਿਸ ਨੇ ਝਗੜੇ ਦਾ ਰੂਪ ਧਾਰ ਲਿਆ। ਜਿਸਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੇ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਵਿਹੜੇ 'ਚ ਖ਼ਿਲਾਰੇ ਦਿੱਤੇ। ਹਾਸਿਲ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਦੇ ਮਾਤਾ ਜਸਬੀਰ ਕੌਰ ਬੀਰੋ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਪਿੰਡ ਵਾਸੀਆਂ ਦੇ ਦੱਸਣ ਮੁਤਾਬਕ ਅੰਮ੍ਰਿਤਪਾਲ ਸਿੰਘ ਵੱਲੋਂ ਸ਼ਰਾਬ ਦੇ ਨਸ਼ੇ ਵਿੱਚ ਇਸ ਘਨੌਣੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। - ਰਿਪੋਰਟ ਰਵੀਂ ਖਹਿਰਾ ਦੇ ਸਹਿਯੋਗ ਨਾਲ -PTC News


Top News view more...

Latest News view more...