ਜਦੋਂ ਬੇਕਾਬੂ ਹੋਈ ਕਾਰ ਫਲਾਈਓਵਰ ਤੋਂ ਹੇਠਾਂ ਡਿੱਗੀ, 1 ਦੀ ਮੌਤ, ਤੁਸੀਂ ਵੀ ਦੇਖੋ ਵੀਡੀਓ

Car Accident

ਜਦੋਂ ਬੇਕਾਬੂ ਹੋਈ ਕਾਰ ਫਲਾਈਓਵਰ ਤੋਂ ਹੇਠਾਂ ਡਿੱਗੀ, 1 ਦੀ ਮੌਤ, ਤੁਸੀਂ ਵੀ ਦੇਖੋ ਵੀਡੀਓ,ਨਵੀਂ ਦਿੱਲੀ: ਹੈਦਰਾਬਾਦ ਦੇ ਬਾਇਓਡੋਰਿਵਰਸਿਟੀ ਜੰਕਸ਼ਨ ਫਲਾਈਓਵਰ ‘ਤੇ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ, ਜਦੋਂ ਇਥੇ ਇਕ ਬੇਕਾਬੂ ਕਾਰ ਉਲਟਬਾਜ਼ੀਆਂ ਖਾਂਦੀ ਹੋਈ ਹੇਠਾਂ ਡਿੱਗ ਗਈ।

ਜਿਸ ਹਾਦਸੇ ‘ਚ 1 ਮਹਿਲਾ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖਮੀ ਹੋ ਗਏ ਹਨ। ਇਸ ਘਟਨਾ ਵਿਚ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ‘ਚ ਤੁਸੀਂ ਸਾਫ਼ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਬੇਕਾਬੂ ਕਾਰ ਫਲਾਈਓਵਰ ਤੋਂ ਹੇਠਾਂ ਡਿੱਗ ਜਾਂਦੀ ਹੈ।

ਹੋਰ ਪੜ੍ਹੋ: ਵਿਆਹ ਸਮਾਗਮ ਤੋਂ ਪਰਤ ਰਹੇ ਵਿਅਕਤੀਆਂ ਨਾਲ ਵਾਪਰਿਆ ਦਰਦਨਾਕ ਹਾਦਸਾ, 3 ਜਣਿਆਂ ਦੀ ਹੋਈ ਮੌਤ

ਇਸ ਘਟਨਾ ਤੋਂ ਬਾਅਦ ਆਵਾਜਾਈ ਠੱਪ ਹੋ ਗਈ।ਬਾਇਓਡੋਰਿਵਰਸਿਟੀ ਜੰਕਸ਼ਨ ਫਲਾਈਓਵਰ 3 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ।

-PTC News