Fri, Jun 13, 2025
Whatsapp

ਹੈਦਰਾਬਾਦ: ਕਬਾੜ ਗੋਦਾਮ 'ਚ ਲੱਗੀ ਭਿਆਨਕ ਅੱਗ, 11 ਮਜ਼ਦੂਰ ਜ਼ਿੰਦਾ ਸੜੇ View in English

Reported by:  PTC News Desk  Edited by:  Riya Bawa -- March 23rd 2022 09:57 AM
ਹੈਦਰਾਬਾਦ: ਕਬਾੜ ਗੋਦਾਮ 'ਚ ਲੱਗੀ ਭਿਆਨਕ ਅੱਗ, 11 ਮਜ਼ਦੂਰ ਜ਼ਿੰਦਾ ਸੜੇ

ਹੈਦਰਾਬਾਦ: ਕਬਾੜ ਗੋਦਾਮ 'ਚ ਲੱਗੀ ਭਿਆਨਕ ਅੱਗ, 11 ਮਜ਼ਦੂਰ ਜ਼ਿੰਦਾ ਸੜੇ

Hyderabad Fire: ਹੈਦਰਾਬਾਦ ਦੇ ਭੋਇਗੁਡਾ 'ਚ ਬੁੱਧਵਾਰ ਤੜਕੇ ਲੋਹੇ ਅਤੇ ਪਲਾਸਟਿਕ ਦੇ ਸਕਰੈਪ ਵਾਲੇ ਗੋਦਾਮ 'ਚ ਭਿਆਨਕ ਅੱਗ ਲੱਗ ਗਈ। ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਵਿੱਚ ਘੱਟੋ-ਘੱਟ 11 ਮਜ਼ਦੂਰ ਜ਼ਿੰਦਾ ਸੜ ਗਏ। ਦੱਸ ਦੇਈਏ ਕਿ ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਹੁਣ ਤੱਕ 11 ਲਾਸ਼ਾਂ ਬਰਾਮਦ ਕੀਤੀਆਂ ਹਨ ਅਤੇ ਮੰਨਿਆ ਜਾ ਰਿਹਾ ਹੈ ਕਿ ਇਹ ਸਾਰੇ ਬਿਹਾਰ ਦੇ ਪ੍ਰਵਾਸੀ ਮਜ਼ਦੂਰ ਹਨ। ਹੈਦਰਾਬਾਦ: ਕਬਾੜ ਗੋਦਾਮ 'ਚ ਲੱਗੀ ਭਿਆਨਕ ਅੱਗ, 11 ਮਜ਼ਦੂਰ ਜ਼ਿੰਦਾ ਸੜੇ ਇਹ ਵੀ ਪੜ੍ਹੋ: Martyrs Day 2022: ਸ਼ਹੀਦ-ਏ-ਆਜ਼ਮ, ਰਾਜਗੁਰੂ ਤੇ ਸੁਖਦੇਵ ਦਾ ਹੈ ਸ਼ਹੀਦੀ ਦਿਹਾੜਾ, ਯੋਧਿਆਂ ਨੂੰ ਅੱਜ ਦੇ ਦਿਨ ਦਿੱਤੀ ਸੀ ਫਾਂਸੀ ਮੁਸ਼ੀਰਾਬਾਦ ਪੁਲਿਸ ਦੇ ਇੱਕ ਅਧਿਕਾਰੀ ਦੇ ਅਨੁਸਾਰ, ਅੱਗ ਸਵੇਰੇ 4 ਵਜੇ ਦੇ ਕਰੀਬ ਉਸ ਸਮੇਂ ਲੱਗੀ ਜਦੋਂ ਸਿਕੰਦਰਦ ਰੇਲਵੇ ਸਟੇਸ਼ਨ ਦੇ ਨੇੜੇ ਰਿਹਾਇਸ਼ੀ ਕਾਲੋਨੀ ਦੇ ਸੰਘਣੀ ਆਬਾਦੀ ਵਾਲੇ ਭੋਇਗੁਡਾ ਖੇਤਰ ਵਿੱਚ ਆਈਡੀਐਚ ਕਾਲੋਨੀ ਵਿੱਚ ਗੋਦਾਮ ਦੀ ਉਪਰਲੀ ਮੰਜ਼ਿਲ ਵਿੱਚ ਲਗਭਗ 13 ਮਜ਼ਦੂਰ ਸੁੱਤੇ ਹੋਏ ਸਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ। ਅਗਲੇਰੀ ਜਾਂਚ ਜਾਰੀ ਹੈ।” ਹੈਦਰਾਬਾਦ: ਕਬਾੜ ਗੋਦਾਮ 'ਚ ਲੱਗੀ ਭਿਆਨਕ ਅੱਗ, 11 ਮਜ਼ਦੂਰ ਜ਼ਿੰਦਾ ਸੜੇ ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਦੇ ਸਮੇਂ ਇਹ ਲੋਕ ਗੋਦਾਮ ਦੇ ਅੰਦਰ ਸੁੱਤੇ ਹੋਏ ਸਨ। ਭਿਆਨਕ ਅੱਗ ਕਾਰਨ ਇਕ ਕੰਧ ਡਿੱਗ ਗਈ, ਜਿਸ ਕਾਰਨ ਉਥੇ ਫਸੇ ਲੋਕ ਬਾਹਰ ਨਹੀਂ ਨਿਕਲ ਸਕੇ। ਫਿਲਹਾਲ ਇਕ ਵਿਅਕਤੀ ਦਾ ਬਚਾਅ ਹੋ ਗਿਆ, ਉਸ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਅੱਗ ਬੁਝਾਉਣ ਲਈ 8 ਫਾਇਰ ਟੈਂਡਰ ਮੌਕੇ 'ਤੇ ਪਹੁੰਚ ਗਏ ਹਨ। ਫਾਇਰ ਬ੍ਰਿਗੇਡ ਦੇ ਅਧਿਕਾਰੀ ਮੁਤਾਬਕ ਹੁਣ ਤੱਕ 11 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਅੱਗ ਇੰਨੀ ਭਿਆਨਕ ਸੀ ਕਿ ਇਸ 'ਤੇ ਕਾਬੂ ਪਾਉਣ 'ਚ ਸਮਾਂ ਲੱਗਾ। ਹਾਲਾਂਕਿ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਬਾੜ ਗੋਦਾਮ 'ਚ ਕੰਮ ਕਰਨ ਵਾਲੇ ਸਾਰੇ ਮਜ਼ਦੂਰ ਬਿਹਾਰ ਦੇ ਰਹਿਣ ਵਾਲੇ ਸਨ। ਹੈਦਰਾਬਾਦ: ਕਬਾੜ ਗੋਦਾਮ 'ਚ ਲੱਗੀ ਭਿਆਨਕ ਅੱਗ, 11 ਮਜ਼ਦੂਰ ਜ਼ਿੰਦਾ ਸੜੇ ਪੁਲਸ ਨੇ ਦੱਸਿਆ ਕਿ ਇਸ ਘਟਨਾ ਦੀ ਸੂਚਨਾ ਉਨ੍ਹਾਂ ਨੂੰ ਸਵੇਰੇ 3 ਵਜੇ ਮਿਲੀ। ਉਨ੍ਹਾਂ ਦੱਸਿਆ ਕਿ ਇਸ ਗੋਦਾਮ ਦੀ ਪਹਿਲੀ ਮੰਜ਼ਿਲ 'ਤੇ 12 ਮਜ਼ਦੂਰ ਸੁੱਤੇ ਹੋਏ ਸਨ। ਜ਼ਮੀਨੀ ਮੰਜ਼ਿਲ 'ਤੇ ਅਚਾਨਕ ਅੱਗ ਲੱਗ ਗਈ ਅਤੇ ਸੁੱਤੇ ਪਏ ਲੋਕਾਂ ਲਈ ਬਾਹਰ ਨਿਕਲਣ ਦਾ ਇੱਕੋ ਇੱਕ ਰਸਤਾ ਬੰਦ ਹੋ ਗਿਆ। ਫਿਲਹਾਲ 11 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਪੁਲਸ ਮੁਤਾਬਕ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲਸ ਨੇ ਦੱਸਿਆ ਕਿ ਗੋਦਾਮ 'ਚ ਫਾਈਬਰ ਦੀਆਂ ਤਾਰਾਂ 'ਚ ਅੱਗ ਲੱਗ ਗਈ, ਜਿਸ ਕਾਰਨ ਸੰਘਣਾ ਧੂੰਆਂ ਫੈਲ ਗਿਆ। ਉਸ ਸਮੇਂ ਗੋਦਾਮ ਵਿੱਚ ਸ਼ਰਾਬ ਦੀਆਂ ਖਾਲੀ ਬੋਤਲਾਂ, ਕਾਗਜ਼, ਪਲਾਸਟਿਕ ਅਤੇ ਹੋਰ ਤਾਰਾਂ ਵੀ ਰੱਖੀਆਂ ਹੋਈਆਂ ਸਨ। -PTC News


Top News view more...

Latest News view more...

PTC NETWORK