ਮੁੱਖ ਖਬਰਾਂ

ਧਾਰਾ 295 ਤਹਿਤ 150 ਨਿਹੰਗ ਸਿੰਘਾਂ 'ਤੇ ਦਰਜ ਕੀਤੇ ਮੁਕੱਦਮੇ ਦਾ ਸ੍ਰੀ ਅਕਾਲ ਤਖ਼ਤ ਵੱਲੋਂ ਸਖ਼ਤ ਵਿਰੋਧ

By Jasmeet Singh -- August 30, 2022 1:15 pm -- Updated:August 30, 2022 1:20 pm

ਸ੍ਰੀ ਅੰਮ੍ਰਿਤਸਰ ਸਾਹਿਬ, 30 ਅਗਸਤ: ਨਿਹੰਗ ਸਿੰਘਾਂ ਤੇ ਪਾਦਰੀ ਵਿਚਾਲੇ ਹੋਏ ਝੜਪ ਦਾ ਸਿੱਖਾਂ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਖ਼ਤ ਨੋਟਿਸ ਲਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮੁੱਦੇ 'ਤੇ ਨਿਹੰਗ ਸਿੰਘਾਂ 'ਤੇ ਦਰਜ ਕੀਤੇ ਗਏ ਮੁਕੱਦਮੇ ਦੀ ਵੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ ਅਤੇ ਸੂਬੇ ਦੇ ਸਰਹੱਦੀ ਖੇਤਰਾਂ 'ਚ ਸਿੱਖਾਂ ਨੂੰ ਗੁੰਮਰਾਹ ਕਰਕੇ ਉਨ੍ਹਾਂ ਦੇ ਜਬਰੀ ਧਰਮ ਪਰਿਵਰਤਨ ਤੇ ਮੁੱਦੇ 'ਤੇ ਉਨ੍ਹਾਂ ਕਿਹਾ ਕਿ ਇਹੋ ਜਿਹੀਆਂ ਕੋਝੀ ਸਾਜ਼ਿਸ਼ਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।

ਸਿੰਘ ਸਾਹਿਬ ਦਾ ਕਹਿਣਾ ਕਿ ਸਿੱਖਾਂ ਨੂੰ ਜਬਰੀ ਈਸਾਈ ਬਣਾਉਣ ਵਾਸਤੇ ਇੱਕ ਪਾਖੰਡਵਾਦ ਦਾ ਸਹਾਰਾ ਲਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਆਪਣੀਆਂ ਕੋਝੀਆਂ ਸਾਜ਼ਿਸ਼ਾਂ ਤਹਿਤ ਇਨ੍ਹਾਂ ਨਕਲੀ ਪਾਦਰੀਆਂ ਵੱਲੋਂ ਉਹ ਕੁਝ ਕੀਤਾ ਜਾ ਰਿਹਾ ਜਿਸਦੀ ਇਸਾਈਅਤ ਵੀ ਇਜਾਜ਼ਤ ਨਹੀਂ ਦਿੰਦੀ ਹੈ। ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਸਿੱਖਾਂ ਤੇ ਹਿੰਦੂਆਂ ਨੂੰ ਧੋਖੇ ਨਾਲ ਇਸਾਈ ਬਣਾਉਣ ਦਾ ਕੰਮ ਹਕੂਮਤ ਦੀ ਨੱਕ ਥੱਲੇ ਚਲਦਾ ਪਿਆ। ਉਨ੍ਹਾਂ ਦੋਸ਼ ਲਾਇਆ ਕਿ ਵੋਟਾਂ ਦੀ ਰਾਜਨੀਤੀ ਕਾਰਨ ਇਨ੍ਹਾਂ ਨਕਲੀ ਪਸਟਰਾਂ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਪਾਖੰਡਵਾਦ ਦਾ ਸਹਾਰਾ ਲੈਕੇ ਇਹੋ ਜਿਹੀਆਂ ਨੀਚ ਹਰਕਤਾਂ ਕਰਦਾ ਤਾਂ ਭਾਰਤੀ ਸੰਵਿਧਾਨ ਤਹਿਤ ਇਹ ਸਜ਼ਾਯੋਗ ਅਪਰਾਧ ਹੈ ਪਰ ਇਸ ਪਾਖੰਡਾਂ ਵਿਰੁੱਧ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।

ਸਿੰਘ ਸਾਹਿਬ ਨੇ ਦੱਸਿਆ ਕਿ ਸਿੱਖਾਂ ਦੀ ਜਬਰੀ ਧਰਮ ਪਰਿਵਰਤਨ ਨੂੰ ਵੇਖਦਿਆਂ ਸੂਬੇ ਦੇ ਨਿਹੰਗ ਸਿੰਘਾਂ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਬੀਤੇ 6 ਮਹੀਨਿਆਂ ਤੋਂ ਦਰਖਾਸਤਾਂ ਦਿੱਤੀਆਂ ਜਾ ਰਹੀਆਂ ਪਰ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਕਿ ਸਿੱਖ ਮੁੱਢ ਤੋਂ ਹੀ ਪਾਖੰਡਵਾਦ ਦੇ ਖ਼ਿਲਾਫ਼ ਹੈ ਅਤੇ ਜਦੋਂ ਪ੍ਰਸ਼ਾਸਨ ਦੇ ਕੰਨਾਂ 'ਤੇ ਜੂੰ ਨਾ ਸਰਕੀ ਤਾਂ ਕੁਝ ਨਿਹੰਗ ਸਿੰਘਾਂ ਨੇ ਆਪਣੇ ਪੱਧਰ 'ਤੇ ਕਰਵਾਈ ਕਰਨੀ ਚਾਹੀ ਜਿਸ ਵਿਚ ਉਨ੍ਹਾਂ ਇੱਕ ਪ੍ਰੋਗਰਾਮ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਰੀਬ 150 ਨਿਹੰਗ ਸਿੰਘਾਂ ਦੇ ਉੱਤੇ ਧਾਰਾ 295 ਤਹਿਤ ਮੁਕੱਦਮੇ ਦਰਜ ਕਰ ਦਿੱਤੇ ਗਏ ਹਨ। ਉਨ੍ਹਾਂ ਇਸ ਕਾਰਵਾਈ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਪੰਜਾਬ ਦੀ ਧਰਤੀ 'ਤੇ ਜਬਰੀ ਧਰਮ ਪਰਿਵਰਤਨ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਜਦੋਂ ਭਾਰਤ ਦਾ ਕਾਨੂੰਨ ਜਬਰੀ ਧਰਮ ਪਰਿਵਰਤਨ ਦੀ ਇਜਾਜ਼ਤ ਨਹੀਂ ਦਿੰਦਾ ਤੇ ਫਿਰ ਇਹ ਲਹਿਰ ਸੂਬੇ ਦੇ ਸਰਹੱਦੀ ਪੱਧਰ 'ਤੇ ਕਿਵੇਂ ਪ੍ਰਫੁੱਲਤ ਹੋ ਰਿਹਾ। ਉਨ੍ਹਾਂ ਮੰਗ ਕੀਤੀ ਕਿ ਨਿਹੰਗ ਸਿੰਘਾਂ ਖ਼ਿਲਾਫ਼ ਦਰਜ ਕੀਤੇ ਇਨ੍ਹਾਂ ਪਰਚਿਆਂ ਨੂੰ ਫੌਰੀ ਤੌਰ 'ਤੇ ਰੱਦ ਕੀਤਾ ਜਾਵੇ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਮਾਮਲਾ: ਸਚਿਨ ਥਾਪਨ ਅਜ਼ਰਬਾਈਜਾਨ 'ਚ ਗ੍ਰਿਫਤਾਰ, ਅਨਮੋਲ ਬਿਸ਼ਨੋਈ ਨੂੰ ਕੀਤਾ ਟਰੇਸ


-PTC News

  • Share