ਮੁੱਖ ਖਬਰਾਂ

ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨਾਲ ਅੱਜ ਹੋਣ ਵਾਲੀ ਮੀਟਿੰਗ 'ਚ ਸਕਾਰਾਤਮਕ ਨਤੀਜਾ ਨਿਕਲਣ ਦੀ ਜਤਾਈ ਉਮੀਦ

By Shanker Badra -- January 04, 2021 1:58 pm -- Updated:January 04, 2021 2:03 pm

ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 40ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਹੱਡ ਠਾਰਵੀਂ ਠੰਢ 'ਚ ਵੀ ਲੱਖਾਂ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਅੱਜ ਕਿਸਾਨਾਂ ਅਤੇ ਸਰਕਾਰ ਦਰਮਿਆਨ ਸੱਤਵੇਂ ਗੇੜ ਦੀਆਂ ਮੀਟਿੰਗ ਹੋਣੀ ਹੈ। ਅਜਿਹੀ ਸਥਿਤੀ ਵਿੱਚ ਸਵਾਲ ਇਹ ਉੱਠ ਰਿਹਾ ਹੈ ਕੀ ਇਸ ਮੀਟਿੰਗ ਚ ਕੋਈ ਠੋਸ ਹੱਲ ਨਿਕਲੇਗਾ। ਇਸ ਮੀਟਿੰਗ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਵੱਲੋਂ ਇਕ ਅਹਿਮ ਬਿਆਨ ਦਿੱਤਾ ਗਿਆ ਹੈ।

I am hopeful that we will find a positive solution today : Narendra Singh Tomar ਖੇਤੀਬਾੜੀ ਮੰਤਰੀ ਨੇਕਿਸਾਨਾਂ ਨਾਲ ਅੱਜ ਹੋਣ ਵਾਲੀ ਮੀਟਿੰਗ 'ਚ ਸਕਾਰਾਤਮਕ ਨਤੀਜਾ ਨਿਕਲਣ ਦੀ ਜਤਾਈ ਉਮੀਦ

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਸਾਰੇ ਮੁੱਦਿਆਂ 'ਤੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਕਿਸਾਨਾਂ ਨਾਲ ਅੱਜ ਹੋਣ ਵਾਲੀ ਮੀਟਿੰਗ 'ਚ ਅੱਜ ਕੁੱਝ ਸਕਾਰਾਤਮਕ ਨਤੀਜਾ ਨਿਕਲੇਗਾ ਪਰ ਇਸ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਕਿ ਗੱਲਬਾਤ ਦਾ ਸੱਤਵਾਂ ਦੌਰ ਅੰਤਮ ਹੋਵੇਗਾ ਜਾਂ ਨਹੀਂ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਅੱਜ ਦੀ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਜਾਣਗੀਆਂ ਤਾਂ ਉਨ੍ਹਾਂ ਕਿਹਾ ਕਿ ਮੈਂ ਇਸਦੇ ਬਾਰੇ ਹਲੇ ਕੁਝ ਨਹੀਂ ਕਹਿ ਸਕਦਾ ਪਰ ਮੈਨੂੰ ਉਮੀਦ ਹੈ ਕਿ ਜੋ ਵੀ ਫੈਸਲਾ ਲਿਆ ਜਾਂਦਾ ਹੈ ਉਹ ਦੇਸ਼ ਅਤੇ ਕਿਸਾਨੀ ਦੇ ਹਿੱਤ ਵਿੱਚ ਹੋਵੇਗਾ।

Mukesh Ambani's Reliance Jio big statement on agriculture laws 2020

ਇਸ ਮੀਟਿੰਗ ਵਿੱਚ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਦੇ ਕਾਨੂੰਨੀ ਕਰਨ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣਗੇ। ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਹਾਲੇ ਵੀ ਤਿੰਨ ਕਾਨੂੰਨਾਂ ਖਿਲਾਫ਼ ਲੜਾਈ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ 'ਚ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਅੱਜ ਹੋਣ ਵਾਲੀ ਬੈਠਕ 'ਚ ਕੋਈ ਗੱਲ ਨਹੀਂ ਨਿਕਲਿਆ ਤਾਂ 6 ਜਨਵਰੀ ਨੂੰ ਟਰੈਕਟਰ ਰੈਲੀ ਕਰਾਂਗੇ। ਇਸ ਦੇ ਨਾਲ ਹੀ 6 ਜਨਵਰੀ ਨੂੰ ਕੇ.ਐਮ.ਪੀ ਹਾਈਵੇ ਬੰਦ ਹੋਵੇਗਾ।

Mukesh Ambani's Reliance Jio big statement on agriculture laws 2020

ਯੋਗੇਂਦਰ ਯਾਦਵ ਨੇ ਕਿਹਾ ਕਿ 6 ਤੋਂ 20 ਦਸੰਬਰ ਤੱਕ ਪੂਰੇ ਦੇਸ਼ 'ਚ ਜਾਗ੍ਰਿਤੀ ਮੁਹਿੰਮ ਚਲਾਈ ਜਾਵੇਗੀ, ਜਿਸ 'ਚ ਰੈਲੀਆਂ ,ਰੋਸ ਪ੍ਰਦਰਸ਼ਨ, ਪ੍ਰੈੱਸ ਕਾਨਫਰੰਸ ਆਦਿ ਹੋਣਗੇ। ਉਨ੍ਹਾਂ ਕਿਹਾ ਕਿ 13 ਜਨਵਰੀ ਨੂੰ ਲੋਹੜੀ ਵਾਲੇ ਦਿਨ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। 18  ਜਨਵਰੀ ਨੂੰ ਮਹਿਲਾ ਕਿਸਾਨ ਦਿਵਸ ਮਨਾਇਆ ਜਾਵੇਗਾ। ਕਿਸਾਨ ਆਗੂ ਦਰਸ਼ਨ ਪਾਲ ਸਿੰਘ ਨੇ ਕਿਹਾ ਕਿ 23 ਜਨਵਰੀ ਨੂੰ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਹੈ ਅਤੇ ਉਸ ਦਿਨ ਗਵਰਨਰ ਹਾਊਸ ਤੱਕ ਮਾਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਹੈ, ਉਸ ਦਿਨ ਕਿਸਾਨ ਟਰੈਕਟਰਾਂ 'ਤੇ ਤਿਰੰਗਾ ਲਾ ਕੇ ਪਰੇਡ ਕਰਨਗੇ।
-PTCNews

  • Share