ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ MiG 21 ਹੋਇਆ ਕ੍ਰੈਸ਼

By Riya Bawa - August 25, 2021 6:08 pm

ਨਵੀਂ ਦਿੱਲੀ: ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਮਿਗ -21 ਹਾਦਸਾਗ੍ਰਸਤ ਹੋ ਗਿਆ। ਦੱਸ ਦੇਈਏ ਕਿ ਇਹ ਹਾਦਸਾ ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਵਿਚ ਹੋਇਆ ਹੈ। ਇਸ ਹਾਦਸੇ ਵਿਚ ਪਾਇਲਟ ਸੁਰੱਖਿਅਤ ਹੈ।

ਮਿਲੀ ਜਾਣਕਾਰੀ ਦੇ ਮੁਤਾਬਿਕ ਹਵਾਈ ਫ਼ੌਜ ਦਾ ਮਿਗ -21 ਬਾਇਸਨ ਲੜਾਕੂ ਜਹਾਜ਼ ਬਾੜਮੇਰ ‘ਚ ਸਿਖਲਾਈ ਦੇ ਦੌਰਾਨ ਕ੍ਰੈਸ਼ ਹੋਇਆ ਹੈ। ਉਨ੍ਹਾਂ ਕਿਹਾ ਕਿ ਜਹਾਜ਼ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ ਅਤੇ ਪੁਲਿਸ ਮੌਕੇ 'ਤੇ ਪਹੁੰਚ ਗਈ ਸੀ।

-PTC News

adv-img
adv-img